Moga News : ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਉਪ ਸਕੱਤਰ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਕਾਰਜਾਂ ਦੀ ਲਈ ਸਮੀਖਿਆ

By : BALJINDERK

Published : Nov 22, 2024, 2:25 pm IST
Updated : Nov 22, 2024, 3:51 pm IST
SHARE ARTICLE
ਕੁਦਰਤੀ ਗੈਸ ਮੰਤਰਾਲੇ ਦੇ ਉਪ ਸਕੱਤਰ ਅਰਵਿੰਦ ਨਾਥ ਝਾਅ ਮੋਗਾ ਦਾ ਦੌਰਾ ਕਰਦੇ ਹੋਏ
ਕੁਦਰਤੀ ਗੈਸ ਮੰਤਰਾਲੇ ਦੇ ਉਪ ਸਕੱਤਰ ਅਰਵਿੰਦ ਨਾਥ ਝਾਅ ਮੋਗਾ ਦਾ ਦੌਰਾ ਕਰਦੇ ਹੋਏ

Moga News : ਜ਼ਿਲ੍ਹੇ ਨੂੰ ਐਸਪੀਰੇਸ਼ਨਲ ਤੋਂ ਇੰਸਪੀਰੇਸ਼ਨਲ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸ਼ੰਸ਼ਾ

Moga News : ਕੇਂਦਰੀ ਨੀਤੀ ਆਯੋਗ ਵੱਲੋਂ ਸ਼ੁਰੂ ਕੀਤੇ ਗਏ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੋਗਾ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਰਿਵਿਊ ਕਰਨ ਲਈ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਉਪ ਸਕੱਤਰ  ਅਰਵਿੰਦ ਨਾਥ ਝਾਅ ਵੱਲੋਂ ਅੱਜ ਜ਼ਿਲ੍ਹਾ ਮੋਗਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੋਸਾਂਝ ਰੋਡ ਅਤੇ ਖੁੱਲ੍ਹੀ ਭੋਂ ਪਰਖ ਪ੍ਰਯੋਗਸ਼ਾਲਾ ਤੇ ਪਲਾਂਟ ਕਲੀਨਿਕ ਦਾ ਵੀ ਦੌਰਾ ਕੀਤਾ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਜਗਵਿੰਦਰਜੀਤ ਸਿੰਘ ਗਰੇਵਾਲ ਤੇ ਸ਼੍ਰੀਮਤੀ ਚਾਰੂਮਿਤਾ ਦੋਵੇਂ ਵਧੀਕ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

photophoto

ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਪ੍ਰਸ਼ੰਸ਼ਾ ਕਰਦਿਆਂ ਝਾਅ ਨੇ ਕਿਹਾ ਕਿ ਜਦੋਂ ਦਾ ਇਹ ਪ੍ਰੋਗਰਾਮ ਲਾਗੂ ਹੋਇਆ ਹੈ ਉਦੋਂ ਤੋਂ ਹੀ ਜ਼ਿਲ੍ਹਾ ਮੋਗਾ ਦੀ ਕਾਰਗੁਜ਼ਾਰੀ ਬਹੁਤ ਵਧੀਆ ਚੱਲ ਰਹੀ ਹੈ। ਨੀਤੀ ਆਯੋਗ ਵੱਲੋਂ ਜ਼ਿਲ੍ਹਾ ਮੋਗਾ ਨੂੰ ਹੁਣ ਤੱਕ ਕਰੀਬ 14 ਕਰੋੜ ਰੁਪਏ ਪ੍ਰਾਪਤ ਹੋਏ ਹਨ। ਇਸ ਰਾਸ਼ੀ ਨਾਲ ਉਹੀ ਕੰਮ ਕੀਤੇ ਗਏ ਹਨ ਜੋ ਇਸ ਜ਼ਿਲ੍ਹੇ ਨੂੰ ਐਸਪੀਰੇਸ਼ਨਲ ਤੋਂ ਇੰਸਪੀਰੇਸ਼ਨਲ ਬਣਾਉਣ ਲਈ ਸਹਾਈ ਸਿੱਧ ਹੋਣਗੇ।

 

photophoto

 

ਉਹਨਾਂ ਨੇ ਕਿਹਾ ਕਿ ਵੱਖ ਵੱਖ ਸਰਕਾਰਾਂ ਵੱਲੋਂ ਲੋਕ ਹਿੱਤ ਸਰਕਾਰੀ ਯੋਜਨਾਵਾਂ ਤਾਂ ਬਣਾਈਆਂ ਅਤੇ ਲਾਗੂ ਕੀਤੀਆਂ ਜਾਂਦੀਆਂ ਹਨ ਪਰ ਇਹਨਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਨਹੀਂ ਪਹੁੰਚ ਪਾਉਂਦਾ। ਸਹੀ ਫੀਡਬੈਕ ਨਾ ਮਿਲਣ ਕਾਰਨ ਨਾ ਹੀ ਸਮੇਂ ਸਮੇਂ ਉੱਤੇ ਇਹਨਾਂ ਵਿੱਚ ਕੋਈ ਸੁਧਾਰ ਕੀਤਾ ਜਾ ਸਕਦਾ ਹੈ।

ਉਹਨਾਂ ਕਿਹਾ ਕਿ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਸਹੀ ਤਰੀਕੇ ਨਾਲ ਲਾਗੂ ਕਰਨ ਲਈ ਜਰੂਰੀ ਹੈ ਕਿ ਅੰਕੜਿਆਂ ਤੋਂ ਉੱਪਰ ਉੱਠ ਕੇ ਕੰਮ ਕੀਤਾ ਜਾਵੇ। ਮੋਗਾ ਨੂੰ ਜਲਦ ਤੋਂ ਜਲਦ 'ਐਸਪੀਰੇਸ਼ਨਲ ' ਤੋਂ 'ਇੰਸਪੀਰੇਸ਼ਨਲ ' ਜ਼ਿਲ੍ਹਾ ਬਣਾਉਣ ਲਈ ਯਤਨ ਕਰਨੇ ਚਾਹੀਦੇ ਹਨ। ਇਹ ਯਤਨ ਇਕ ਟੀਮ ਦੇ ਤੌਰ ਉੱਤੇ ਕੰਮ ਕਰਨ ਨਾਲ ਹੀ ਸਫਲ ਹੋ ਸਕਦੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹਾ ਵਿੱਚ ਪਾਣੀ ਦੇ ਲਗਾਤਾਰ ਡਿੱਗਦੇ ਪੱਧਰ ਨੂੰ ਰੋਕਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਉਹਨਾਂ ਜ਼ਿਲ੍ਹਾ ਮੋਗਾ ਵਿੱਚ ਟੀ ਬੀ ਅਤੇ ਕੁਪੋਸ਼ਣ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ, ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ, ਜ਼ਿਲ੍ਹੇ ਨੂੰ ਅਮੀਨੀਆ ਮੁਕਤ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਦੀ ਵਿਸ਼ੇਸ਼ ਤੌਰ ਉੱਤੇ ਪ੍ਰਸ਼ੰਸਾ ਕੀਤੀ। ਇਸ ਦੌਰਾਨ ਉਹਨਾਂ ਨੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਸਮੇਤ ਆਪਣੇ ਮੰਤਰਾਲੇ ਨਾਲ ਸਬੰਧਤ ਕੰਮਾਂ ਦਾ ਵੀ ਰੀਵਿਊ ਕੀਤਾ। 

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਉਪ ਸਕੱਤਰ ਸ਼੍ਰੀ ਅਰਵਿੰਦ ਨਾਥ ਝਾਅ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਮੋਗਾ ਵਿੱਚ ਨੀਤੀ ਅਯੋਗ ਵੱਲੋਂ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਨੂੰ ਵਧੀਆ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਤਾਂ ਜੋ ਇਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਮਿਲ ਸਕੇ। 

(For more news apart from  Review of ongoing operations in district Moga by Deputy Secretary Union Ministry Petroleum and Natural Gas News in Punjabi, stay tuned to Rozana Spokesman)


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement