ਧਰਤੀ, ਪਾਣੀ ਤੇ ਹਵਾ ਨੂੰ ਬਚਾਉਣਾ ਸਾਡਾ ਸੱਭ ਦਾ ਮੁਢਲਾ ਫ਼ਰਜ਼ ਤੇ ਧਰਮ : ਰਾਜਪਾਲ ਕਟਾਰੀਆ
Published : Nov 22, 2024, 10:16 pm IST
Updated : Nov 22, 2024, 10:34 pm IST
SHARE ARTICLE
Governor Kataria flags off Cancer awareness mobile vans.
Governor Kataria flags off Cancer awareness mobile vans.

ਕੈਂਸਰ ਜਾਗਰੂਕਤਾ ਮੋਬਾਈਲ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਬਠਿੰਡਾ : ਧਰਤੀ, ਪਾਣੀ ਅਤੇ ਹਵਾ ਨੂੰ ਬਚਾਉਣਾ ਸਾਡਾ ਸੱਭ ਦਾ ਮੁਢਲਾ ਫ਼ਰਜ਼ ਤੇ ਧਰਮ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਥਾਨਕ ਬਾਬਾ ਫ਼ਰੀਦ ਗਰੁਪ ਆਫ਼ ਇੰਸਟੀਚਿਊਸ਼ਨ ਵਿਖੇ 100ਵਾਂ ਵਰਲਡ ਕੈਂਸਰ ਕੇਅਰ ਕੈਂਪ ’ਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਅਪਣੇ ਸੰਬੋਧਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਡੀਆਈਜੀ ਬਠਿੰਡਾ ਰੇਂਜ ਸ. ਹਰਚਰਨ ਸਿੰਘ ਭੁੱਲਰ, ਐਸਐਸਪੀ ਮੈਡਮ ਅਮਨੀਤ ਕੌਂਡਲ,  ਕੁਲਵੰਤ ਸਿੰਘ ਧਾਲੀਵਾਲ, ਬਾਬਾ ਫ਼ਰੀਦ ਗਰੁਪ ਆਫ਼ ਇੰਸਟੀਚਿਊਸ਼ਨ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਡਿਪਟੀ ਡਾਇਰੈਕਟਰ ਸ. ਹਰਪਾਲ ਸਿੰਘ ਆਦਿ ਹਾਜ਼ਰ ਸਨ।

ਇਸ ਮੌਕੇ ਗੁਲਾਬ ਚੰਦ ਕਟਾਰੀਆ ਨੇ ਸੰਬੋਧਨ ਕਰਦਿਆਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ’ਤੇ ਚਲਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਕਿਸਾਨ ਖੇਤੀ ਵਿਚ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਨੂੰ ਕੰਟਰੋਲ ਕਰਨ ਅਤੇ ਜੈਵਿਕ ਖੇਤੀ ਅਤੇ ਕੁਦਰਤੀ ਤਰੀਕਿਆਂ ਨਾਲ ਖੇਤੀ ਕਰਨ ਨੂੰ ਤਰਜ਼ੀਹ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੋਣ ਕਾਰਨ ਕਿਸਾਨ ਵੱਧ ਉਤਪਾਦਨ ਲੈਣ ਲਈ ਖਾਦਾਂ ਅਤੇ ਕੀਟਨਾਸ਼ਕਾਂ ਦੀ ਜ਼ਿਆਦਾ ਵਰਤੋਂ ਕਰ ਰਹੇ ਹਨ ਅਤੇ ਉਦਯੋਗ ਅਤੇ ਹਸਪਤਾਲ ਅਪਣਾ ਗੰਦਾ ਪਾਣੀ ਬਿਨਾਂ ਟਰੀਟ ਕੀਤੇ ਜ਼ਮੀਨ ਦੇ ਹੇਠਾਂ ਜਾਂ ਨਦੀਆਂ-ਨਾਲਿਆਂ ਵਿਚ ਸੁੱਟ ਰਹੇ ਹਨ। ਇਸ ਦੀ ਪ੍ਰਤੱਖ ਮਿਸਾਲ ਸਾਡਾ ਸਤਲੁਜ ਦਰਿਆ ਹੈ ਜੋ ਪੰਜਾਬ ਵਿਚੋਂ ਲੰਘਦਾ ਹੈ ਅਤੇ ਜਿਸ ਦਾ ਪਾਣੀ ਹਰੀ ਕੇ ਪੱਤਣ ਵਿਚ ਪਹੁੰਚਦਿਆਂ ਹੀ ਪੂਰੀ ਤਰ੍ਹਾਂ ਕਾਲਾ ਅਤੇ ਪ੍ਰਦੂਸ਼ਿਤ ਹੋ ਜਾਂਦਾ ਹੈ, ਜੋ ਕਿ ਕੈਂਸਰ ਫੈਲਣ ਦਾ ਵੱਡਾ ਕਾਰਨ ਹੈ। 

ਇਸ ਮੌਕੇ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਵਰਲਡ ਕੈਂਸਰ ਕੇਅਰ ਇਕ ਗ਼ੈਰ-ਮੁਨਾਫ਼ਾ ਸੰਸਥਾ ਹੈ ਜੋ ਕਿ ਪੰਜਾਬ ਤੇ ਭਾਰਤ ਦੇ ਹੋਰ ਪੇਂਡੂ ਖੇਤਰਾਂ ਵਿਚ ਕੈਂਸਰ ਸਕਰੀਨਿੰਗ ਕੈਂਪ, ਮੋਬਾਈਲ ਡਾਇਗਨੌਸਟਿਕ ਵੈਨ, ਮੁਫ਼ਤ ਇਲਾਜ ਅਤੇ ਸਲਾਹ, ਜਾਗਰੂਕਤਾ ਮੁਹਿੰਮਾਂ, ਕੀਟਨਾਸ਼ਕਾਂ ਤੇ ਵਾਤਾਵਰਣ ਪ੍ਰਦੂਸ਼ਣ ਬਾਰੇ ਜਾਗਰੂਕਤਾ, ਕੈਂਸਰ ਦੇ ਮਰੀਜ਼ਾਂ ਅਤੇ ਪ੍ਰਵਾਰਾਂ ਨੂੰ ਸਹਾਇਤਾ, ਸਰਕਾਰੀ ਤੇ ਨਿਜੀ ਭਾਈਵਾਲੀ ਅਤੇ ਮੁਫ਼ਤ ਡਾਕਟਰੀ ਸੇਵਾਵਾਂ ਪ੍ਰਦਾਨ ਕਰਦਾ ਹੈ। ਇਸ ਤੋਂ ਇਲਾਵਾ ਕੁਲਵੰਤ ਸਿੰਘ ਧਾਲੀਵਾਲ ਨੇ ਕਿਹਾ ਕਿ ਐਸਬੀਆਈ ਕਾਰਡ ਪੇਮੈਂਟ ਸਰਵਿਸ ਲਿਮਿਟਡ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਵਰਲਡ ਕੈਂਸਰ ਕੇਅਰ ਸੰਸਥਾ ਦਾ ਮੁੱਖ ਮਕਸਦ ਪੂਰੇ ਭਾਰਤ ਨੂੰ ਕੈਂਸਰ ਮੁਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪਹਿਲੇ ਫ਼ੇਜ਼ ਤਹਿਤ ਮਾਲਵੇ ’ਚ ਅੱਜ 100ਵਾਂ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਦੂਸਰੇ ਫ਼ੇਜ਼ ਤਹਿਤ ਸਰਹੱਦੀ ਇਲਾਕਿਆਂ ਤੋਂ ਇਲਾਵਾ ਜੰਮੂ ਤੋਂ ਖੇਮਕਰਨ ਤਕ ਦੇ ਏਰੀਏ ਨੂੰ ਮਾਰਚ 2025 ਤਕ ਕਵਰ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਗਵਰਨਰ ਪੰਜਾਬ ਗੁਲਾਬ ਚੰਦ ਕਟਾਰੀਆ ਦਾ ਸਥਾਨਕ ਬਾਬਾ ਫ਼ਰੀਦ ਗਰੁਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਪਹੁੰਚਣ ਤੇ ਪੁਲਿਸ ਦੀ ਟੁਕੜੀ ਗਾਰਡ ਆਫ਼ ਆਨਰ ਨਾਲ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਐਸਬੀਆਈ ਕਾਰਡ ਪੇਮੈਂਟ ਸਰਵਿਸ ਲਿਮਿਟਡ ਤੋਂ ਆਏ ਨੁਮਾਇੰਦੇ ਮੈਡਮ ਪ੍ਰੀਆ ਗਿੱਲ ਨੇ ਵੀ ਅਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਬਾਬਾ ਫ਼ਰੀਦ ਗਰੁਪ ਆਫ਼ ਇੰਸਟੀਚਿਊਸ਼ਨ ਦੇ ਚੇਅਰਮੈਨ ਗੁਰਮੀਤ ਸਿੰਘ ਧਾਲੀਵਾਲ ਵਲੋਂ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਗਵਰਨਰ ਪੰਜਾਬ ਕਟਾਰੀਆ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ।

ਆਯੁਸ਼ਮਨ ਭਾਰਤ ਯੋਜਨਾ ਬਾਰੇ ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ, ‘‘ਇਸ ਬਾਰੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਮਿਲ-ਬੈਠ ਕੇ ਹੀ ਸਮੱਸਿਆ ਦਾ ਹੱਲ ਕਰਨਾ ਚਾਹੀਦਾ ਹੈ। ਦੇਸ਼ ਭਰ ’ਚ ਹੁਣ ਜਦੋਂ 70 ਸਾਲ ਦੇ ਸਾਰੇ ਲੋਕਾਂ ਨੂੰ ਇਸ ਯੋਜਨਾ ਨਾਲ ਜੋੜ ਦਿਤਾ ਗਿਆ ਹੈ ਤਾਂ ਮੈਂ ਚਾਹੁੰਦਾ ਹੈ ਕਿ ਪੰਜਾਬ ’ਚ ਵੀ ਲੋਕਾਂ ਨੂੰ ਇਸ ਯੋਜਨਾ ਨਾਲ ਜੋੜਿਆ ਜਾਵੇ ਤਾਕਿ ਘੱਟ ਤੋਂ ਘੱਟ ਇਲਾਜ ਠੀਕ ਤਰੀਕੇ ਨਾਲ ਹੋ ਸਕੇ।’’

SHARE ARTICLE

ਏਜੰਸੀ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement