Moga News: 23 ਅਤੇ 24 ਨਵੰਬਰ ਨੂੰ ਲੱਗਣਗੇ ਵੋਟਰ ਸੁਧਾਈ ਦੇ ਸਪੈਸ਼ਲ ਕੈਂਪ
Published : Nov 22, 2024, 3:24 pm IST
Updated : Nov 22, 2024, 3:24 pm IST
SHARE ARTICLE
Special voter improvement camps will be held on November 23 and 24 Moga News
Special voter improvement camps will be held on November 23 and 24 Moga News

Moga News: ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨ - ਵਧੀਕ ਜਿਲ੍ਹਾ ਚੋਣ ਅਫਸਰ

ਮੋਗਾ 22 ਨਵੰਬਰ: ਵਧੀਕ ਜਿਲ੍ਹਾ ਚੋਣ ਅਫਸਰ ਕਮ- ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2025 ਦੇ ਅਧਾਰ ਤੇ ਮਿਤੀ 28.11.2024 ਤੱਕ ਵੋਟਰ ਸੂਚੀਆਂ ਦੀ ਸੁਧਾਈ ਦੀ ਮੁਹਿੰਮ ਚਲਾਈ ਜਾ ਰਹੀ ਹੈ।      

ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ੈਡਿਊਲ ਅਨੁਸਾਰ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਕੀਤੇ ਗਏ ਬੂਥ ਲੈਵਲ ਅਫਸਰਾਂ ਵਲੋਂ 23 ਨਵੰਬਰ (ਦਿਨ ਸ਼ਨੀਵਾਰ ), 24 ਨਵੰਬਰ ( ਦਿਨ ਐਤਵਾਰ ) ਨੂੰ ਆਪਣੇ- ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ਉਤੇ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ।

ਜਿਸ ਵਿੱਚ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01 ਜਨਵਰੀ 2025 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ, ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਭਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ।

ਵੋਟਰ ਸੂਚੀ ਵਿਚ ਸ਼ਾਮਲ ਨਾਮ ਬਾਰੇ ਇਤਰਾਜ ਜਾਂ ਵੋਟ ਕਟਵਾਉਣ/ਦਰੁਸਤੀ ਲਈ ਫਾਰਮ ਨੰਬਰ 7 ਭਰਿਆ ਜਾ ਸਕਦਾ ਹੈ ਜਦਕਿ ਡੁਪਲੀਕੇਟ ਵੋਟਰ ਕਾਰਡ ਲਈ ਫਾਰਮ ਨੰਬਰ 8 ਭਰ ਕੇ ਬੂਥ ਲੈਵਲ ਅਧਿਕਾਰੀ/ਸਹਾਇਕ ਚੋਣ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਵੋਟਰ ਹੈਲਪਲਾਈਨ ਐਪ ਜਾਂ ਐਨ.ਵੀ.ਐਸ.ਪੀ. ਪੋਰਟਲ ਰਾਹੀਂ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।

ਉਹਨਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 10 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਨੇੜਲੇ ਪੋਲਿੰਗ ਸਟੇਸ਼ਨ ਤੇ ਪਹੁੰਚ ਕੇ ਵੋਟਾਂ ਬਣਾਉਣ ਸੰਬੰਧੀ ਲਾਹਾ ਲੈ ਸਕਦੇ ਹਨ।ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਵੱਧ ਤੋਂ ਵੱਧ ਪ੍ਰਚਾਰ/ਪ੍ਰਸਾਰ ਕੀਤਾ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement