ਪੰਜਾਬ ਪੁਲਿਸ ਵੱਲੋਂ 50.5 ਕਿਲੋ ਹੈਰੋਇਨ ਸਣੇ 103 ਨਸ਼ਾ ਤਸਕਰ ਕਾਬੂ
Published : Nov 22, 2025, 9:52 pm IST
Updated : Nov 22, 2025, 9:52 pm IST
SHARE ARTICLE
Punjab Police arrests 103 drug smugglers with 50.5 kg heroin
Punjab Police arrests 103 drug smugglers with 50.5 kg heroin

'ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ 266ਵਾਂ ਦਿਨ

ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 266ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 360 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 80 ਐਫਆਈਆਰਜ਼ ਦਰਜ ਕਰਕੇ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 266 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,639 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 50.5 ਕਿਲੋ ਹੈਰੋਇਨ, 1834 ਨਸ਼ੀਲੀਆਂ ਗੋਲੀਆਂ ਅਤੇ 22,925 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 71 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 360 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 385 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement