ਵਿਜੀਲੈਂਸ ਨੇ ਬਟਾਲਾ ਦੇ ਐਸਡੀਐਮ ਨੂੰ ਹਿਰਾਸਤ ਵਿਚ ਲਿਆ, ਸਰਕਾਰੀ ਰਿਹਾਇਸ਼ ਕੀਤੀ ਸੀਲ
Published : Nov 22, 2025, 8:24 am IST
Updated : Nov 22, 2025, 10:53 am IST
SHARE ARTICLE
SDM Vikramjit Singh of Batala Vigilance News
SDM Vikramjit Singh of Batala Vigilance News

ਰਾਤ 3 ਘੰਟੇ ਤੱਕ ਕੀਤੀ ਪੁੱਛਗਿੱਛ

SDM Vikramjit Singh of Batala Vigilance News: ਵਿਜੀਲੈਂਸ ਨੇ ਦੇਰ ਰਾਤ ਬਟਾਲਾ ਦੇ ਐਸਡੀਐਮ ਵਿਕਰਮਜੀਤ ਸਿੰਘ ਦੇ ਘਰ ਛਾਪਾ ਮਾਰਿਆ। ਟੀਮ ਨੇ ਐਸਡੀਐਮ ਤੋਂ ਰਾਤ 12:30 ਵਜੇ ਤੱਕ ਪੁੱਛਗਿੱਛ ਕੀਤੀ। ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ। ਲਗਭਗ ਤਿੰਨ ਘਰ ਦੀ ਤਲਾਸ਼ੀ ਲੈਣ ਤੋਂ ਬਾਅਦ, ਟੀਮ ਐਸਡੀਐਮ ਨੂੰ ਆਪਣੀ ਗੱਡੀ ਵਿੱਚ ਲੈ ਗਈ। ਐਸਡੀਐਮ ਨੂੰ ਲਿਜਾਣ ਤੋਂ ਪਹਿਲਾਂ, ਟੀਮ ਨੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਨੂੰ ਸੀਲ ਕਰ ਦਿੱਤਾ। ਕਿਸੇ ਵੀ ਅਧਿਕਾਰੀ ਨੇ ਅਜੇ ਤੱਕ ਇਸ ਬਾਰੇ ਕੋਈ ਵੇਰਵਾ ਨਹੀਂ ਦਿੱਤਾ ਹੈ ਕਿ ਕੀ ਇਹ ਕਾਰਵਾਈ ਕਿਸੇ ਘਟਨਾ ਦੇ ਸਬੰਧ ਵਿੱਚ ਐਸਡੀਐਮ ਵਿਰੁੱਧ ਕੀਤੀ ਗਈ ਸੀ।

ਵਿਜੀਲੈਂਸ ਨੇ ਐਸਡੀਐਮ ਬਟਾਲਾ ਦੇ ਘਰ ਛਾਪਾ ਮਾਰਿਆ ਅਤੇ ਉਸ ਨੂੰ ਲੈ ਗਏ। ਐਸਡੀਐਮ ਨੂੰ ਹਿਰਾਸਤ ਵਿਚ ਲਏ ਜਾਣ 'ਤੇ ਅਧਿਕਾਰੀ ਚੁੱਪ ਰਹੇ। ਸੂਤਰਾਂ ਦਾ ਕਹਿਣਾ ਹੈ ਕਿ ਛਾਪੇਮਾਰੀ ਦੌਰਾਨ ਲੱਖਾਂ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਹਾਲਾਂਕਿ, ਕਿਸੇ ਵੀ ਵਿਜੀਲੈਂਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।
ਵਿਜੀਲੈਂਸ ਨੇ ਰਾਤ 9 ਵਜੇ ਐਸਡੀਐਮ ਵਿਕਰਮਜੀਤ ਸਿੰਘ ਦੇ ਸਰਕਾਰੀ ਘਰ 'ਤੇ ਗੁਪਤ ਛਾਪਾ ਮਾਰਿਆ। ਛਾਪੇਮਾਰੀ ਬਾਰੇ ਕਿਸੇ ਨੂੰ ਪਤਾ ਨਹੀਂ ਸੀ। ਬਟਾਲਾ ਪੁਲਿਸ ਤੋਂ ਇਲਾਵਾ ਕੋਈ ਵੀ ਮੌਜੂਦ ਨਹੀਂ ਸੀ।

ਜਿਵੇਂ ਹੀ ਅਧਿਕਾਰੀ ਪਹੁੰਚੇ, ਉਹ ਰਿਹਾਇਸ਼ ਵਿੱਚ ਦਾਖਲ ਹੋਏ ਅਤੇ ਘਰ ਦੀ ਤਲਾਸ਼ੀ ਲਈ। ਫਿਰ ਐਸਡੀਐਮ ਤੋਂ ਪੁੱਛਗਿੱਛ ਕੀਤੀ ਗਈ। ਅਧਿਕਾਰੀਆਂ ਦੀ ਟੀਮ ਲਗਭਗ ਤਿੰਨ ਘੰਟੇ ਘਰ ਦੇ ਅੰਦਰ ਰਹੀ। ਫਿਰ ਉਹ ਐਸਡੀਐਮ ਨੂੰ ਬਾਹਰ ਲੈ ਆਏ, ਉਸ ਨੂੰ ਕਾਰ ਵਿੱਚ ਬਿਠਾਇਆ ਅਤੇ ਬਿਨਾਂ ਕਿਸੇ ਸਵਾਲ ਦਾ ਜਵਾਬ ਦਿੱਤੇ ਚਲੇ ਗਏ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement