ਵੜਿੰਗ ਨੇ ਚੰਡੀਗੜ੍ਹ ਦੇ ਦਰਜੇ ਬਾਰੇ ਕੇਂਦਰ ਤੋਂ ਸਪੱਸ਼ਟੀਕਰਨ ਮੰਗਿਆ
Published : Nov 22, 2025, 7:13 pm IST
Updated : Nov 22, 2025, 7:17 pm IST
SHARE ARTICLE
Warring seeks clarification from Centre on Chandigarh's status
Warring seeks clarification from Centre on Chandigarh's status

ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਚੇਤਾਵਨੀ ਦਿੱਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤ ਸਰਕਾਰ ਤੋਂ ਮੀਡੀਆ ਦੀਆਂ ਖਬਰਾਂ ਬਾਰੇ ਸਪੱਸ਼ਟੀਕਰਨ ਮੰਗਿਆ ਹੈ ਕਿ ਭਾਰਤ ਦੇ ਸੰਵਿਧਾਨ ਵਿੱਚ ਪ੍ਰਸਤਾਵਿਤ 131ਵੀਂ ਸੋਧ ਚੰਡੀਗੜ੍ਹ ਨੂੰ ਪੰਜਾਬ ਤੋਂ ਵੱਖ ਕਰਕੇ ਇੱਕ ਵੱਖਰੇ ਪ੍ਰਸ਼ਾਸਕ ਨਾਲ ਜੋੜ ਦੇਵੇਗੀ।

ਉਨ੍ਹਾਂ ਨੇ ਉਮੀਦ ਕੀਤੀ ਹੈ ਕਿ ਕੇਂਦਰ ਸਰਕਾਰ ਵੱਲੋਂ ਅਜਿਹਾ ਕੋਈ ਕਦਮ ਨਹੀਂ ਚੁੱਕਿਆ ਜਾਵੇਗਾ, ਕਿਉਂਕਿ ਇਹ ਪੂਰੀ ਤਰ੍ਹਾਂ ਬੇਲੋੜਾ ਹੈ। ਇਸਦੇ ਨਾਲ ਹੀ, ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਸਥਿਤੀ ਸਪੱਸ਼ਟ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਚੇਤਾਵਨੀ ਦਿਤੀ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਇਸਨੂੰ ਖੋਹਣ ਦੀ ਕਿਸੇ ਵੀ ਕੋਸ਼ਿਸ਼ ਦੇ ਗੰਭੀਰ ਨਤੀਜੇ ਹੋਣਗੇ  ਅਤੇ ਉਮੀਦ ਕੀਤੀ ਕਿ ਕੇਂਦਰ ਸਰਕਾਰ ਅਜਿਹਾ ਕੋਈ ਗਲਤ ਕਦਮ ਨਹੀਂ ਚੁੱਕੇਗੀ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਅਜਿਹਾ ਕੋਈ ਪ੍ਰਸਤਾਵ ਹੈ, ਤਾ ਉਹ ਬਹੁਤ ਦੇਰ ਹੋਣ ਤੋਂ ਪਹਿਲਾਂ, ਇਸਨੂੰ ਸ਼ੁਰੂਆਤ ਵਿੱਚ ਹੀ ਰੋਕਣ ਕਰਨ ਲਈ ਤੁਰੰਤ ਕੇਂਦਰ ਸਰਕਾਰ ਕੋਲ ਮਾਮਲਾ ਉਠਾਉਣ।

ਇਸ ਸਬੰਧ ਵਿੱਚ, ਸੂਬਾ ਕਾਂਗਰਸ ਪ੍ਰਧਾਨ ਨੇ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਰੱਦ ਕਰਨ ਸਬੰਧੀ ਪਹਿਲਾਂ ਦਿੱਤੇ ਗਏ ਹੁਕਮਾਂ ਦੀ ਪਿਛੋਕੜ ਵਿੱਚ ਮਜਬੂਤ ਖਦਸ਼ੇ ਪ੍ਰਗਟ ਕੀਤੇ ਹਨ। ਇਨ੍ਹਾਂ ਹੁਕਮਾਂ ਨੂੰ ਪੰਜਾਬ ਵੱਲੋਂ ਸਖ਼ਤ ਵਿਰੋਧ ਤੋਂ ਬਾਅਦ ਵਾਪਸ ਲੈ ਲਿਆ ਗਿਆ ਹੈ।

ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਮੇਂ-ਸਮੇਂ 'ਤੇ ਕੇਂਦਰ ਦੀਆਂ ਸਰਕਾਰਾਂ ਨੇ ਵਚਨਬੱਧਤਾ ਪ੍ਰਗਟਾਈ ਹੈ ਅਤੇ ਦੁਹਰਾਇਆ ਹੈ ਕਿ ਚੰਡੀਗੜ੍ਹ ਸਿਰਫ਼ ਪੰਜਾਬ ਦਾ ਹੈ ਤੇ ਇਸਨੂੰ ਇਸਦੇ ਮੂਲ ਸੂਬੇ ਵਿੱਚ ਟਰਾਂਸਫਰ ਕਰਨ ਵਿੱਚ ਦੇਰੀ ਕਿਸੇ ਵੀ ਤਰ੍ਹਾਂ ਪੰਜਾਬ ਦੇ ਪੱਖ ਨੂੰ ਕਮਜ਼ੋਰ ਨਹੀਂ ਕਰਦੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ ਅਤੇ ਜੇਕਰ ਉਸ ਕੋਲ ਅਜਿਹਾ ਕੋਈ ਪ੍ਰਸਤਾਵ ਹੈ, ਤਾਂ ਇਸਨੂੰ ਤੁਰੰਤ ਤਿਆਗ ਦਿੱਤਾ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement