
ਆਮ ਆਦਮੀ ਪਾਰਟੀ ਦੇ ਖਹਿਰਾ ਧੜੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਦੋਸ਼ ਲਗਾਏ ਹਨ ਕਿ ਉਹ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੇ ਫਾਰਮ...
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਖਹਿਰਾ ਧੜੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਦੋਸ਼ ਲਗਾਏ ਹਨ ਕਿ ਉਹ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੇ ਫਾਰਮ ਹਾਊਸ ਲਈ ਖ਼ਾਸ ਸਹੂਲਤਾਂ ਪੈਦਾ ਕਰ ਰਹੇ ਹਨ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸੰਧੂ ਨੇ ਕਿਹਾ ਕਿ ਮੁੱਲਾਂਪੁਰ ਨੇੜੇ ਸਿਸਵਾਂ ਪਿੰਡ ਕੋਲ ਜੋ ਕੈਪਟਨ ਅਮਰਿੰਦਰ ਸਿੰਘ ਫਾਰਮ ਹਾਊਸ ਬਣਾ ਰਹੇ ਹਨ । ਉਸ ਫਾਰਮ ਉਸ ਨੂੰ ਵਰਖਾ ਦੇ ਪਾਣੀ ਤੋਂ ਬਚਾਉਣ ਲਈ ਸੁਸ਼ਮਾ ਪਿੰਡ ਕੋਲ ਡੈਮ ਦੀ ਉਸਾਰੀ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਡੈਮ ਉੱਤੇ ਕਰੋੜਾਂ ਰੁਪਏ ਖਰਚ ਕੀਤੇ ਜਾਣੇ ਹਨ । ਇਨ੍ਹਾਂ ਆਗੂਆਂ ਨੇ ਕਿਹਾ ਕਿ ਲੋਕਾਂ ਨੂੰ ਸੁੱਖ ਸਹੂਲਤਾਂ ਦੇਣ ਲਈ ਤਾਂ ਕੈਪਟਨ ਸਰਕਾਰ ਇੱਕ ਧੇਲਾ ਵੀ ਨਹੀਂ ਖਰਚ ਕਰ ਰਹੀ ਦੂਜੇ ਪਾਸੇ ਆਪਣੇ ਫਾਇਦਿਆਂ ਲਈ ਸਰਕਾਰੀ ਖਜ਼ਾਨੇ ਨੂੰ ਲੁਟਾਇਆ ਜਾ ਰਿਹਾ ਹੈ ।
ਇਨ੍ਹਾਂ ਆਗੂਆਂ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਬਾਰੇ ਉਹ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਪੱਤਰ ਵੀ ਲਿਖਣਗੇ। ਇਨ੍ਹਾਂ ਆਗੂਆਂ ਨੇ ਇਹ ਵੀ ਕਿਹਾ ਕਿ ਅਰਵਿੰਦ ਕੇਜਰੀਵਾਲ ਇਹ ਸਪੱਸ਼ਟ ਕਰਨ ਕਿ ਮਰਹੂਮ ਮੰਤਰੀ ਰਾਜੀਵ ਗਾਂਧੀ ਤੋਂ ਭਾਰਤ ਰਤਨ ਵਾਪਸ ਲੈਣਾ ਚਾਹੀਦਾ ਹੈ ਜਾਂ ਨਹੀਂ। ਖਹਿਰਾ ਨੇ ਕਿਹਾ ਕਿ ਰਾਜੀਵ ਗਾਂਧੀ ਦੀ ਵੀ ਦਿੱਲੀ ਦੇ ਸਿੱਖ ਕਤਲੇਆਮ ਵਿੱਚ ਸ਼ਮੂਲੀਅਤ ਸੀ ਜਿਸ ਕਾਰਨ ਉਨ੍ਹਾਂ ਨੂੰ ਭਾਰਤ ਰਤਨ ਦੇਣਾ ਨਹੀਂ ਸੀ ਚਾਹੀਦਾ। ਖਹਿਰਾ ਨੇ ਸਪੱਸ਼ਟ ਕੀਤਾ ਕਿ ਨਵੇਂ ਸਾਲ ਵਿੱਚ ਉਨ੍ਹਾਂ ਦੀ ਧਿਰ ਨਵੀਂ ਪਾਰਟੀ ਬਣਾਏਗੀ । ਨਾਲ ਹੀ ਸਪੱਸ਼ਟ ਕੀਤਾ ਕਿ ਉਸ ਦੀ ਧਿਰ ਦੇ ਵਿਧਾਇਕ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਨਹੀਂ ਦੇਣਗੇ।