
ਪੰਜਾਬ ਸੂਬੇ ਦੀਆਂ 13276 ਗ੍ਰਾਮ ਪੰਚਾਇਤਾਂ ਲਈ ਦਾਇਰ ਨਾਮਜ਼ਦਗੀਆਂ ਦੀ ਪੜਤਾਲ ਉਪਰੰਤ ਸਰਪੰਚੀ ਲਈ 42233 ਉਮੀਦਵਾਰਾਂ ਦੇ ਕਾਗਜ਼...
ਚੰਡੀਗੜ੍ਹ (ਸਸਸ) : ਪੰਜਾਬ ਸੂਬੇ ਦੀਆਂ 13276 ਗ੍ਰਾਮ ਪੰਚਾਇਤਾਂ ਲਈ ਦਾਇਰ ਨਾਮਜ਼ਦਗੀਆਂ ਦੀ ਪੜਤਾਲ ਉਪਰੰਤ ਸਰਪੰਚੀ ਲਈ 42233 ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਗਏ ਹਨ ਜਦ ਕਿ ਪੰਚਾਂ ਲਈ 144662 ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਦੇ ਇਕ ਬੁਲਾਰੇ ਨੇ ਦੱਸਿਆ ਕਿ ਰਾਜ ਦੀਆਂ 13276 ਪੰਚਾਇਤਾਂ ਲਈ ਸਰਪੰਚੀ ਲਈ 49261 ਨਾਮਜ਼ਦਗੀਆਂ ਦਾਇਰ ਹੋਈਆਂ ਸਨ
ਜਿਨ੍ਹਾਂ ਵਿਚੋਂ 3128 ਨਾਮਜ਼ਦਗੀਆਂ ਵੱਖ-ਵੱਖ ਤਰੁਟੀਆਂ ਕਾਰਨ ਰੱਦ ਕਰ ਦਿਤੀਆਂ ਗਈਆਂ ਹਨ ਅਤੇ 42233 ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਗਏ ਹਨ। ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਂ ਦੇ ਲਈ 165453 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ ਜਿਨਾਂ ਵਿਚੋਂ 8296 ਵੱਖ-ਵੱਖ ਤਰੁਟੀਆਂ ਕਾਰਨ ਰੱਦ ਕਰ ਦਿਤੇ ਗਏ ਅਤੇ 144662 ਦੇ ਕਾਗਜ਼ ਦਰੁੱਸਤ ਪਾਏ ਗਏ ਹਨ।