
ਸਟਾਰ ਕ੍ਰਿਕਟਰ ਸਚਿਨ ਤੇਂਦੁਲਕਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਣ ਲਈ ਪਹੁੰਚੇ।ਸਚਿਨ ਇਸ ਤੋਂ ਬਾਅਦ ਜਲਿਆਂ ਵਾਲਾ ਬਾਗ....
ਅੰਮ੍ਰਿਤਸਰ (ਭਾਸ਼ਾ) : ਸਟਾਰ ਕ੍ਰਿਕਟਰ ਸਚਿਨ ਤੇਂਦੁਲਕਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਣ ਲਈ ਪਹੁੰਚੇ।ਸਚਿਨ ਇਸ ਤੋਂ ਬਾਅਦ ਜਲਿਆਂ ਵਾਲਾ ਬਾਗ ਵੀ ਗਏ। ਇਸ ਮੌਕੇ ਉਨ੍ਹਾਂ ਦੀ ਪਤਨੀ ਅੰਜਲੀ ਵੀ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸਚਿਨ ਤੇਂਦੁਲਕਰ ਤੇ ਉਨ੍ਹਾਂ ਦੀ ਪਤਨੀ ਦਾ ਦਰਬਾਰ ਸਾਹਿਬ ਦਾ ਮਾਡਲ ਭੇਂਟ ਕਰ ਸਨਮਾਨ ਕੀਤਾ ਗਿਆ।ਦਰਅਸਲ ਉਹ ਇਕ ਵਿਆਹ ਸਮਾਗਮ 'ਚ ਹਿੱਸਾ ਲੈਣ ਲਈ ਅੰਮ੍ਰਿਤਸਰ ਪਹੁੰਚੇ ਸਨ।
ਇਸ ਦੌਰਾਨ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਸਚਿਨ ਇਸ ਤੋਂ ਪਹਿਲਾਂ ਹਵਾਈ ਅੱਡੇ ਰਾਜਾਸਾਂਸੀ ਵਿਖੇ ਪਹੁੰਚੇ ਸਨ 'ਤੇ ਸਚਿਨ ਨੇ ਮੀਡੀਆ ਨਾਲ ਗੱਲ ਕਰਨ ਤੋਂ ਕਿਾਨਾਰ ਹੀ ਕੀਤਾ। ਸ੍ਰੀ ਦਰਬਾਰ ਸਾਹਿਬ ਪਹੁੰਚਣ ‘ਤੇ ਜਦੋਂ ਸੰਗਤ ਨੂੰ ਸਚਿਨ ਦੀ ਆਮਦ ਦਾ ਪਤਾ ਲੱਗਿਆ ਤਾਂ ਫੋਟੋਆਂ ਖਿਚਵਾਉਣ ਲਈ ਕਾਫੀ ਭੀੜ ਜਮ੍ਹਾ ਹੋ ਗਈ।