ਪੰਜਾਬ ਦੀ ਇਸ ਧੀ ਨੇ IELTS ਪੇਪਰ ’ਚ ਲਿਖਤਾ ਪੰਜਾਬ ਦਾ ਹਾਲ!
Published : Dec 22, 2019, 11:44 am IST
Updated : Dec 22, 2019, 11:44 am IST
SHARE ARTICLE
Jalandhar girl writes ielts paper
Jalandhar girl writes ielts paper

ਇਕ ਅੰਗਰੇਜ਼ੀ ਅਖਬਾਰ ਮੁਤਾਬਕ ਸ਼ੁੱਕਰਵਾਰ ਨੂੰ ਜਲੰਧਰ ਵਿਚ ਹੋਏ ਇਸ ਰੁਜ਼ਗਾਰ ਮੇਲੇ...

ਜਲੰਧਰ: ਅੱਜ ਦੇ ਯੁੱਗ ਵਿਚ ਪੰਜਾਬ ਦਾ ਨੌਜਵਾਨ ਹਰ ਭਾਰਤ ਛੱਡ ਕੇ ਬਾਹਰ ਜਾਣ ਵੱਲ ਮੁੱਖ ਕਰ ਰਿਹਾ ਹੈ। ਇਸਕ ਦੇ ਲਈ ਉਹ ਕੋਈ ਵੀ ਰਾਸਤਾ ਅਪਣਾ ਸਕਦਾ ਹੈ। ਅਜਿਹਾ ਹੀ ਕੁਝ ਦੇਖਣ ਨੂੰ ਮਿਲਿਆ ਜਲੰਧਰ ਵਿਚ ਹੋਏ '6ਵੇਂ ਸਪਾਰਕ ਕੈਰੀਅਰ ਗਾਈਡੇਂਸ ਮੇਲੇ' ਵਿਚ, ਜਿਥੇ ਇਕ ਸਰਕਾਰੀ ਸਕੂਲ ਦੀ ਵਿਦਿਆਰਥਣ ਪੰਜਾਬ ਦੇ ਹਾਲਾਤਾਂ ਦਾ ਹਵਾਲਾ ਦਿੰਦਿਆਂ ਦੇਸ਼ ਛੱਡਣਾ ਚਾਹੁੰਦੀ ਹੈ।

PhotoPhoto ਇਕ ਅੰਗਰੇਜ਼ੀ ਅਖਬਾਰ ਮੁਤਾਬਕ ਸ਼ੁੱਕਰਵਾਰ ਨੂੰ ਜਲੰਧਰ ਵਿਚ ਹੋਏ ਇਸ ਰੁਜ਼ਗਾਰ ਮੇਲੇ ਵਿਚ 7 ਸਟਾਲ ਲਾਏ ਗਏ ਸਨ। ਇਸ ਦੌਰਾਨ ਵਿਦਿਆਰਥੀ ਵਿਦੇਸ਼ ਵਿਚ ਆਪਣੇ ਸੁਨਹਿਰੇ ਭਵਿੱਖ ਦੀ ਉਮੀਦ ਲਈ ਆਪਣੇ ਨਾਂ ਰਜਿਸਟਰ ਕਰਵਾ ਰਹੇ ਸਨ। ਇਸ ਦੌਰਾਨ ਆਈਲੈਟਸ ਸੈਂਟਰ ਸਟਾਲ ਤੋਂ ਲੰਘ ਰਹੇ ਵਿਦਿਆਰਥੀਆਂ ਨੇ ਇਹ ਕਹਿੰਦਿਆਂ ਬਿਹਤਰ ਭਵਿੱਖ ਦੀ ਆਸ ਜਤਾਈ ਕਿ ਉਹਨਾਂ ਦੇ ਕਈ ਪੜ੍ਹੇ-ਲਿਖੇ ਰਿਸ਼ਤੇਦਾਰ ਇਥੇ ਬੇਰੁਜ਼ਗਾਰ ਘੁੰਮ ਰਹੇ ਹਨ।

PhotoPhoto ਫੈਸਟੀਵਲ ਦੌਰਾਨ ਵਿਦਿਆਰਥੀਆਂ ਨੂੰ ਆਈਲੈਟਸ ਦੇ ਲੱਗੇ ਸਟਾਲਾਂ ਵਲੋਂ ਇਕ ਫਾਰਮ ਭਰਨ ਲਈ ਦਿੱਤਾ ਗਿਆ। ਇਸ ਦੌਰਾਨ ਅਦਰਸ਼ ਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਕ ਵਿਦਿਆਰਥਣ ਵਲੋਂ ਭਰੇ ਗਏ ਫਾਰਮ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਫਾਰਮ ਵਿਚ ਆਈਲੈਟਸ ਸਬੰਧੀ ਪੁੱਛੇ ਗਏ ਸਵਾਲਾਂ ਦੇ ਜਵਾਬ ਵਿਚ ਇਸ ਵਿਦਿਆਰਥਣ ਨੇ ਸੂਬੇ ਦੀ ਕਾਲੀ ਸੱਚਾਈ ਸਾਹਮਣੇ ਰੱਖ ਦਿੱਤੀ।

PhotoPhotoਉਸ ਦੇ ਜਵਾਬ ਨੇ ਇਹ ਸਾਬਿਤ ਕਰ ਦਿੱਤਾ ਕਿ ਆਖਿਰ ਕਿਉਂ ਪੰਜਾਬ ਦੀ ਨੌਜਵਾਨ ਪੀੜ੍ਹੀ ਵਿਦੇਸ਼ ਜਾਣਾ ਚਾਹੁੰਦੀ ਹੈ। ਵਿਦਿਆਰਥਣ ਨੇ ਆਈਲੈਟਸ ਸੈਂਟਰ ਦੀ ਆਨਸਰ ਸ਼ੀਟ 'ਤੇ ਆਪਣਾ ਮੋਬਾਇਲ ਨੰਬਰ ਲਿਖਦੇ ਹੋਏ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਇਥੇ ਹੁਣ ਕੁਝ ਬਚਿਆ ਹੈ ਤੇ ਨੌਜਵਾਨ ਨਸ਼ੇ ਦੇ ਆਦੀ ਹੋ ਰਹੇ ਹਨ। ਇਸ ਲਈ ਮੇਰੇ ਕੋਲ ਇਥੇ ਰਹਿਣ ਦਾ ਕੋਈ ਇਕ ਵੀ ਕਾਰਨ ਨਹੀਂ ਹੈ ਤੇ ਇਸੇ ਕਾਰਨ ਮੈਂ ਖੁਦ ਨੂੰ ਆਪਣੀ 12ਵੀਂ ਕਲਾਸ ਤੋਂ ਬਾਅਦ ਵਿਦੇਸ਼ ਜਾਣ ਲਈ ਤਿਆਰ ਕਰ ਲਿਆ ਹੈ।

PhotoPhotoਵਿਦਿਆਰਥਣ ਨੇ ਅੱਗੇ ਲਿਖਿਆ ਕਿ ਸਾਡੇ ਕੋਲ ਵਿਦੇਸ਼ ਜਾਣ ਦਾ ਕਾਰਨ ਹੈ। ਮੇਰੀ ਇਕ ਦੋਸਤ ਦੇ ਪਿਤਾ ਨੇ ਬੀ-ਕਾਮ ਦੀ ਪੜਾਈ ਕੀਤੀ ਹੈ ਤੇ ਉਹ ਆਪਣੇ ਗੁਜ਼ਰ-ਬਸਰ ਲਈ ਆਟੋ ਰਿਕਸ਼ਾ ਚਲਾ ਰਹੇ ਹਨ। ਅਜਿਹੀਆਂ ਹੋਰ ਕਈ ਉਦਾਹਰਣਾਂ ਹਨ, ਜਿਸ ਕਾਰਨ ਅਸੀਂ ਆਪਣਾ ਭਵਿੱਖ ਵਿਦੇਸ਼ ਵਿਚ ਸੋਚਣ 'ਤੇ ਮਜਬੂਰ ਹਾਂ। 2 ਦਿਨ ਚੱਲੇ 6ਵੇਂ ਸਪਾਰਕ ਕੈਰੀਅਰ ਗਾਈਡੇਂਸ ਫੇਸਟੀਵਲ ਦੌਰਾਨ ਕੁੱਲ 72 ਸਟਾਲ ਲਾਏ ਗਏ।

ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹਨਾਂ ਨੂੰ ਇਕ ਟੀਚਾ ਮਿੱਥਣਾ ਚਾਹੀਦਾ ਹੈ ਤੇ ਉਸ ਲਈ ਸਖਤ ਮਿਹਨਤ ਕਰਨੀ ਚਾਹੀਦੀ ਹੈ। ਇਸ ਦੌਰਾਨ ਬਾਰਡਰ ਸਕਿਓਰਿਟੀ ਫੋਰਸ (ਬੀ.ਐਸ.ਐਫ.) ਦੇ ਸੈਕਿੰਡ-ਇਨ ਕਮਾਂਡ ਮਨਮੋਹਨ ਸਿੰਘ ਰੰਧਾਵਾ, ਪੁਲਸ ਅਸਿਸਟੈਂਟ ਸੁਪਰੀਡੈਂਟ ਵਤਸਾਲਾ ਗੁਪਤਾ, ਸਬ-ਡਿਵੀਜ਼ਨਲ ਮੈਜਿਸਟ੍ਰੇਟ ਡਾ. ਜੈ ਇੰਦਰ ਸਿੰਘ ਤੇ ਰਾਹੁਲ ਸਿੰਧੂ ਵੀ ਵਿਦਿਆਰਥੀਆਂ ਨਾਲ ਰੂ-ਬ-ਰੂ ਹੋਏ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement