ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਪ੍ਰਸਤਾਵ ਮੁੜ ਵਿਚਾਰ ਕਰ ਕੇ ਮੰਨ ਲੈਣੇ ਚਾਹੀਦੇ ਹਨ : ਅਸ਼ਵਨੀ ਸ਼ਰਮਾ
Published : Dec 22, 2020, 9:56 pm IST
Updated : Dec 22, 2020, 9:56 pm IST
SHARE ARTICLE
Ashwani Sharma
Ashwani Sharma

ਚਰਚਾ ਨਾਲ ਨਿਕਲੇਗਾ ਹੱਲ, ਹਰ ਸੰਭਵ ਬਦਲ ਅਪਣਾਉਣ ਲਈ ਕੇਂਦਰ ਤਿਆਰ

ਲੁਧਿਆਣਾ : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਵਿਚ ਹਰ ਸੋਧ ਦੇ ਸੁਝਾਅ ’ਤੇ ਖੁੱਲ੍ਹੇ ਮਨ ਨਾਲ ਪੂਰੇ ਆਦਰ ਨਾਲ ਵਿਚਾਰ ਕਰਨ ਲਈ ਤਿਆਰ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਕਿਸਾਨਾਂ ਨੂੰ ਇਸ ਗੱਲ ਦੀ ਗਾਰੰਟੀ ਦਿੱਤੀ ਹੈ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਵਾਲੀ। ਇਸ ਲਈ ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਪ੍ਰਸਤਾਵ ’ਤੇ ਮੁੜ ਵਿਚਾਰ ਕਰ ਕੇ ਉਸ ਨੂੰ ਮੰਨ ਲੈਣਾ ਚਾਹੀਦਾ ਹੈ।

Ashwani SharmaAshwani Sharma

ਭਾਜਪਾ ਲੁਧਿਆਣਾ ਦੇ ਬੁਲਾਰੇ ਅੰਕਿਤ ਬੱਤਰਾ ਵੱਲੋਂ ਸਨਮਾਨਿਤ ਕੀਤੇ ਜਾਣ ਮੌਕੇ ‘ਜਗ ਬਾਣੀ’ ਨਾਲ ਗੱਲਬਾਤ ਵਿਚ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਰਕਾਰ ਨੇ ਇਹ ਸਾਫ ਕੀਤਾ ਹੈ ਕਿ ਕਾਨੂੰਨ ਏ. ਪੀ. ਐੱਮ. ਸੀ. ਜਾਂ ਐੱਮ. ਐੱਸ. ਪੀ. ਨੂੰ ਪ੍ਰਭਾਵਿਤ ਨਹੀਂ ਕਰਨਗੇ। ਲੋਕ ਸਭਾ ਅਤੇ ਰਾਜ ਸਭਾ ਵਿਚ ਖੇਤੀ ਬਿੱਲ ਸਾਰੇ ਦਲਾਂ ਨਾਲ ਬਹਿਸ ਹੋਣ ਤੋਂ ਬਾਅਦ ਪਾਸ ਹੋਏ ਹਨ ਪਰ ਹੁਣ ਕੁਝ ਸਿਆਸੀ ਦਲ ਆਪਣੇ ਸਵਾਰਥਾਂ ਦੀਆਂ ਰੋਟੀਆਂ ਸੇਕਣ ਲਈ ਕਿਸਾਨਾਂ ਨੂੰ ਗੁੰਮਰਾਹ ਕਰ ਕੇ ਗੱਲਬਾਤ ਜ਼ਰੀਏ ਇਸ ਮਸਲੇ ਦਾ ਹੱਲ ਨਹੀਂ ਹੋਣ ਦੇ ਰਹੇ।

BJP LeadersBJP Leaders

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗੱਦੀ ਸੰਭਾਲਣ ਉਪਰੰਤ ਖੇਤੀ ਕਿਸਾਨੀ ਦੇ ਵਿਕਾਸ ਲਈ ਭਾਰਤ ਸਰਕਾਰ ਨੇ ਅਨੇਕਾਂ ਕਦਮ ਚੁੱਕੇ ਹਨ। ਖੇਤੀ ਸੁਧਾਰ ਦੇ ਨਵੇਂ ਕਾਨੂੰਨਾਂ ਨਾਲ ਕਿਸਾਨਾਂ ਦਾ ਵਰਤਮਾਨ ਤਾਂ ਸੁਧਰੇਗਾ ਹੀ, ਭਵਿੱਖ ਵੀ ਬਿਹਤਰ ਹੋਵੇਗਾ। ਇਹ ਕਾਨੂੰਨ ਪੂਰੇ ਦੇਸ਼ ਦੇ ਕਿਸਾਨਾਂ ਨੂੰ ਲੰਬੇ ਸਮੇਂ ਤੱਕ ਲਾਭ ਪਹੁੰਚਾਉਣਗੇ।

Ashwani SharmaAshwani Sharma

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਰਕਾਰ ਨੂੰ ਸੰਘਰਸ਼ ਕਰਨ ਵਾਲਿਆਂ ਦੀ ਸਿਹਤ ਦੀ ਵੀ ਚਿੰਤਾ ਹੈ। ਇਸੇ ਲਈ ਉਨ੍ਹਾਂ ਨੂੰ ਆਪਣੇ ਘਰ ਮੁੜ ਜਾਣ ਦੀ ਸਰਕਾਰ ਨੇ ਬੇਨਤੀ ਕੀਤੀ ਹੈ। ਸਰਕਾਰ ਨੇ ਗੱਲਬਾਤ ਦਾ ਸਿਲਸਿਲਾ ਖਤਮ ਨਹੀਂ ਕੀਤਾ। ਕਿਸੇ ਵੀ ਸਮੱਸਿਆ ਦਾ ਹੱਲ ਗੱਲਬਾਤ ਨਾਲ ਹੀ ਨਿਕਲਦਾ ਹੈ। ਸਰਕਾਰ ਨੂੰ ਉਮੀਦ ਹੈ ਕਿ ਕਿਸਾਨ ਜਥੇਬੰਦੀਆਂ ਸਰਕਾਰ ਦੇ ਪ੍ਰਸਤਾਵ ਨਾਲ ਸਹਿਮਤ ਹੋ ਕੇ ਚਰਚਾ ਕਰਨਗੀਆਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jathedar ਨੂੰ ਹਟਾਉਣ ਤੇ CM Mann ਦਾ ਪਹਿਲਾ ਬਿਆਨ SGPC ਨੂੰ ਕਿਹਾ, 'ਪਹਿਲਾਂ ਆਪ ਤਾਂ ਵੈਲਿਡ ਹੋ ਜਾਓ'

08 Mar 2025 2:06 PM

ਹੁਣ Punjab ਦੇ ਇਸ Pind 'ਚ ਚੱਲਿਆ Bulldozer, ਕੁੱਝ ਹੀ ਸਕਿੰਟਾਂ 'ਚ ਕਰਤਾ Drug Trafficker ਦਾ ਘਰ ਤਬਾਹ

08 Mar 2025 2:03 PM

SGPC ਦਾ ਅਗਲਾ ਪ੍ਰਧਾਨ ਕੌਣ, ਕਿਵੇਂ ਚੁਣਿਆ ਜਾਵੇਗਾ ਨਵਾਂ ਪ੍ਰਧਾਨ, ਪੰਥਕ ਸਿਆਸਤ 'ਚ ਹਲਚਲ ਲਈ ਕੌਣ ਜ਼ਿੰਮੇਵਾਰ ?

07 Mar 2025 12:43 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

07 Mar 2025 12:40 PM

Tehsildara ਨੂੰ ਦਿੱਤਾ ਅਲਟੀਮੇਟਮ ਖ਼ਤਮ, ਪੰਜਾਬ ਸਰਕਾਰ ਦੀ ਚਿਤਾਵਨੀ ਦਾ ਅਸਰ, ਦੇਖੋ ਕਿੱਥੇ-ਕਿੱਥੇ ਡਿਊਟੀ 'ਤੇ ਪਰਤੇ..

05 Mar 2025 12:19 PM
Advertisement