ਕੌਮੀ ਕਿਸਾਨ ਦਿਵਸ ਮੌਕੇ ਖੇਤੀ ਕਾਨੂੰਨਾਂ ਵਿਰੁੱਧ ਭੁੱਖ ਹੜਤਾਲ 'ਤੇ ਬੈਠਣਗੇ ਵਿਜੈ ਇੰਦਰ ਸਿੰਗਲਾ
Published : Dec 22, 2020, 4:43 pm IST
Updated : Dec 22, 2020, 4:43 pm IST
SHARE ARTICLE
Vijay Inder Singla
Vijay Inder Singla

ਆੜ੍ਹਤੀਆਂ ਅਤੇ ਕਿਸਾਨਾਂ ਦੇ ਪੀੜ੍ਹੀ-ਦਰ-ਪੀੜ੍ਹੀ ਚੱਲੇ ਆ ਰਹੇ ਰਿਸ਼ਤਿਆਂ ਨੂੰ ਖ਼ਤਮ ਕਰਨ ਵਿਚ ਸਫਲ ਨਹੀਂ ਹੋਣਗੇ ਭਾਜਪਾ ਆਗੂ-ਸਿੰਗਲਾ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਐਲਾਨ ਕੀਤਾ ਕਿ ਉਹ 23 ਦਸੰਬਰ ਨੂੰ ਕੌਮੀ ਕਿਸਾਨ ਦਿਵਸ ਮੌਕੇ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਰੋਹ ਦਾ ਪ੍ਰਗਟਾਵਾ ਕਰਦਿਆਂ ਭੁੱਖ ਹੜਤਾਲ ’ਤੇ ਬੈਠਣਗੇ।

Vijay Inder SinglaVijay Inder Singla

ਇਸ ਸਬੰਧੀ ਟਵੀਟ ਕਰਦਿਆਂ ਸਿੰਗਲਾ ਨੇ ਕਿਹਾ, ‘‘ਮੈਂ ਕਿਸਾਨ ਦਿਵਸ ਮੌਕੇ ਆਪਣੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੰਗਾਂ ਦੇ ਸਮਰਥਨ ਲਈ ਅਤੇ ਭਾਜਪਾ ਦੀ ਕੇਂਦਰ ਸਰਕਾਰ ਦੇ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਭੁੱਖ ਹੜਤਾਲ 'ਤੇ ਬੈਠਾਂਗਾ।" ‘‘ਮੈਂ ਸਭਨਾਂ ਨੂੰ ਅਪੀਲ ਕਰਦਾ ਹਾਂ ਕਿ ਕੇਂਦਰ ਦੀ ਜ਼ਾਲਮ ਸਰਕਾਰ ਅਤੇ ਇਸ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਇੱਕਜੁਟਤਾ ਨਾਲ ਖੜ੍ਹੇ ਹੋਈਏ।"

ਸਿੰਗਲਾ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਕੇਂਦਰ ਦੀ ਜਾਬਰ ਸਰਕਾਰ ਅਤੇ ਇਸ ਦੀਆਂ ਮਾਰੂ ਨੀਤੀਆਂ ਵਿਰੁੱਧ ਅਤੇ ਕਿਸਾਨੀ ਭਾਈਚਾਰੇ ਨਾਲ ਇੱਕਜੁਟਤਾ ਨਾਲ ਖੜ੍ਹੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਇਸ ਨਾਲ ਜੁੜੇ ਵਰਗਾਂ ਵਿਚ ਆਪਸੀ ਫੁੱਟ ਪਾਉਣ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ ਪਰ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਦਿਨੋ-ਦਿਨ ਸਿਖ਼ਰਾਂ ਵੱਲ ਜਾ ਰਿਹਾ ਹੈ ਅਤੇ ਇਹ ਵਿਰੋਧ ਕਿਸਾਨਾਂ ਦੇ ਬਣਦੇ ਹੱਕ ਮਿਲਣ ਉਪਰੰਤ ਹੀ ਖ਼ਤਮ ਹੋਵੇਗਾ।

Vijay Inder SinglaVijay Inder Singla

ਪੰਜਾਬ ਦੇ ਆੜ੍ਹਤੀਆਂ 'ਤੇ ਆਮਦਨ ਕਰ ਵਿਭਾਗ ਦੀਆਂ ਛਾਪੇਮਾਰੀਆਂ ਨੂੰ ਕੋਝੀਆਂ ਚਾਲਾਂ ਦੱਸਦਿਆਂ ਸਿੰਗਲਾ ਨੇ ਕਿਹਾ ਕਿ ਭਾਜਪਾ ਆਗੂਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਆੜ੍ਹਤੀ ਭਾਈਚਾਰੇ ਵੱਲੋਂ ਕਿਸਾਨਾਂ ਨੂੰ ਪੂਰਣ ਸਮਰਥਨ ਦਿੱਤਾ ਜਾ ਰਿਹਾ ਹੈ। ਕਿਸਾਨਾਂ ਦੇ ਵਿਰੋਧ ਨੂੰ ਕਮਜ਼ੋਰ ਕਰਨ ਲਈ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਗ਼ੈਰ ਕਾਨੂੰਨੀ ਢੰਗ ਤਰੀਕੇ ਅਪਣਾਉਂਦਿਆਂ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ।

Farmer protestFarmer protest

ਉਨ੍ਹਾਂ ਅੱਗੇ ਕਿਹਾ, ‘‘ਭਾਜਪਾ ਆਗੂ ਆੜ੍ਹਤੀਆਂ ਅਤੇ ਕਿਸਾਨਾਂ ਦੇ ਪੀੜ੍ਹੀ-ਦਰ-ਪੀੜ੍ਹੀ ਚੱਲੇ ਆ ਰਹੇ ਰਿਸ਼ਤਿਆਂ ਨੂੰ ਖ਼ਤਮ ਕਰਨ ਵਿਚ ਸਫਲ ਨਹੀਂ ਹੋਣਗੇ।"ਸਿੰਗਲਾ ਪਿਛਲੇ ਕਈ ਦਿਨਾਂ ਤੋਂ ਸੂਬੇ ਦੇ ਆੜ੍ਹਤੀਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਆੜ੍ਹਤੀ ਭਾਈਚਾਰੇ ਨੂੰ ਭਰੋਸਾ ਦਿੱਤਾ ਹੈ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਉਨ੍ਹਾਂ ਨਾਲ ਡਟ ਕੇ ਖੜ੍ਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement