
PNB ਦੀ ਬ੍ਰਾਂਚ ਖੁੱਲ੍ਹਦੇ ਹੀ ਅੱਧੇ ਘੰਟੇ ‘ਚ ਹੀ ਦਿੱਤਾ ਵੱਡੀ ਵਾਰਦਾਤ ਨੂੰ ਅੰਜ਼ਾਮ
ਜਲੰਧਰ: ਪੰਜਾਬ ਦੇ ਜਲੰਧਰ ਸ਼ਹਿਰ ਵਿੱਚ ਬੁੱਧਵਾਰ ਨੂੰ ਹਥਿਆਰਬੰਦ ਨਕਾਬਪੋਸ਼ ਬਦਮਾਸ਼ਾਂ ਨੇ ਪੰਜਾਬ ਨੈਸ਼ਨਲ ਬੈਂਕ ਵਿਚੋਂ 16 ਲੱਖ ਰੁਪਏ ਦੀ ਲੁੱਟ ਕੀਤੀ। ਘਟਨਾ ਨੂੰ ਗ੍ਰੀਨ ਮਾਡਲ ਟਾਊਨ ਸਥਿਤ ਪੀਐਨਬੀ ਬੈਂਕ ਦੀ ਸ਼ਾਖਾ ਵਿੱਚ ਅੰਜ਼ਾਮ ਦਿੱਤਾ ਗਿਆ।
PHOTO
ਨਕਾਬਪੋਸ਼ ਲੁਟੇਰੇ ਤੇਜ਼ਧਾਰ ਹਥਿਆਰਾਂ ਨਾਲ ਬੈਂਕ ਅੰਦਰ ਦਾਖਲ ਹੋਏ ਸਨ ਅਤੇ ਬੈਂਕ ਦਾ ਦਰਵਾਜ਼ਾ ਅੰਦਰੋਂ ਬੰਦ ਕਰ ਦਿੱਤਾ। ਬੈਂਕ ਦੇ ਮੁਲਾਜ਼ਮਾਂ ਨੂੰ ਹਥਿਆਰਾਂ ਦੀ ਨੋਕ 'ਤੇ ਇਕ ਕਮਰੇ ਵਿੱਚ ਬੰਦ ਕਰ ਦਿੱਤਾ ਤੇ ਲੁਟੇਰੇ ਕੈਸ਼ ਲੈ ਕੇ ਫਰਾਰ ਹੋ ਗਏ।
PHOTO
ਲੁਟੇਰੇ ਜਾਂਦੇ-ਜਾਂਦੇ ਬੈਂਕ ਵਿੱਚ ਲੱਗੇ ਸੀਸੀਟੀਵੀ ਦਾ ਡੀਵੀਆਰ ਵੀ ਆਪਣੇ ਨਾਲ ਲੈ ਗਏ। ਲੁੱਟ ਦੀ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਬਦਮਾਸ਼ ਭੱਜਣ ਤੋਂ ਬਾਅਦ ਬੈਂਕ ਕਰਮਚਾਰੀਆਂ ਨੇ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ।
PHOTO
ਇਲਾਕੇ ਦੀ ਨਾਕਾਬੰਦੀ ਵੀ ਕੀਤੀ ਗਈ ਹੈ। ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਲੁਟੇਰਿਆਂ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਨੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੀਐਨਬੀ ਬੈਂਕ ਵਿੱਚ ਹੋਈ ਡਕੈਤੀ ਦੀ ਜਾਂਚ ਲਈ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲੁਟੇਰਿਆਂ ਕੋਲ ਨਾ ਸਿਰਫ਼ ਤੇਜ਼ਧਾਰ ਹਥਿਆਰ ਸਨ, ਸਗੋਂ ਦੇਸੀ ਪਿਸਤੌਲ ਵੀ ਸਨ। ਤਿੰਨ ਲੁਟੇਰੇ ਬੈਂਕ ਵਿੱਚ ਦਾਖਲ ਹੋਏ ਸਨ, ਜਿਨ੍ਹਾਂ ਨੇ ਮਾਸਕ ਪਹਿਨੇ ਹੋਏ ਸਨ। ਲੁਟੇਰੇ ਬੈਂਕ ਖੋਲ੍ਹਦੇ ਹੀ ਅੰਦਰ ਦਾਖਲ ਹੋਏ ਅਤੇ 16 ਲੱਖ ਲੈ ਕੇ ਫਰਾਰ ਹੋ ਗਏ।