ਪਾਕਿਸਤਾਨ ਦੀ ਮੁਸਲਿਮ ਲੜਕੀ ਡਾ: ਸੁਮੇਰਾ ਸਫ਼ਦਰ ਨੇ ਕੀਤੀ ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ PHD
Published : Dec 22, 2021, 7:23 pm IST
Updated : Dec 22, 2021, 7:26 pm IST
SHARE ARTICLE
Dr. Sumera Safdar
Dr. Sumera Safdar

ਸਾਰੇ ਪਾਸੇ ਹੋ ਰਹੀ ਪ੍ਰਸੰਸਾ

 

ਇਸਲਾਮਾਬਾਦ: ਬਹੁਤ ਸਾਰੇ ਦੇਸ਼ਾਂ ਵਿੱਚ ਲੋਕਾਂ ਵਲੋਂ ਹਰ ਧਰਮ ਦਾ ਸਤਿਕਾਰ ਕੀਤਾ ਜਾਂਦਾ ਹੈ। ਜਿਸ ਦੀਆਂ ਉਦਾਹਰਨਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਜਿਸ ਨੂੰ ਲੈ ਕੇ ਲੋਕਾਂ ਵਿਚ ਉਨ੍ਹਾਂ ਲੋਕਾਂ ਲਈ ਪਿਆਰ ਅਤੇ ਸਤਿਕਾਰ ਪਹਿਲਾ ਨਾਲੋਂ ਵੀ ਵਧੇਰੇ ਵਧ ਜਾਂਦਾ ਹੈ। ਜਿੱਥੇ ਭਾਰਤ ਪਾਕਿਸਤਾਨ ਦੀ ਵੰਡ ਤੋਂ ਬਾਅਦ ਦੋਹਾਂ ਦੇਸ਼ਾਂ ਦੇ ਬਹੁਤ ਸਾਰੇ ਲੋਕ ਵੰਡੇ ਗਏ ਸਨ।

 

PHOTO
Dr. Sumera Safdar


 

ਗੁਰਧਾਮਾਂ ਦੇ ਦਰਸ਼ਨਾਂ ਲਈ ਵੀ ਬਹੁਤ ਸਾਰੇ ਪੰਜਾਬੀ ਪਾਕਿਸਤਾਨ ਰਵਾਨਾ ਹੁੰਦੇ ਹਨ। ਜਿੱਥੇ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਉਪਰ ਲੋਕਾਂ ਦੇ ਜਾਣ ਤੇ ਉਥੋਂ ਦੇ ਲੋਕਾਂ ਵਲੋਂ ਦਿਲ ਖੋਲ੍ਹ ਕੇ ਸਵਾਗਤ ਕੀਤਾ ਜਾਂਦਾ ਹੈ। ਹੁਣ ਪਾਕਿਸਤਾਨ ਦੀ ਮੁਸਲਿਮ ਲੜਕੀ ਡਾ: ਸੁਮੇਰਾ ਸਫ਼ਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ‘ਤੇ ਪੀ.ਐੱਚ.ਡੀ. ਕਰਨ ਵਾਲੀ ਪਹਿਲੀ ਪਾਕਿਸਤਾਨੀ ਮੁਸਲਿਮ ਲੜਕੀ ਬਣ ਗਈ।

 

Dr. Sumera Safdar
Dr. Sumera Safdar

 

ਸੁਮੇਰਾ ਸਫ਼ਦਰ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੀ ਵਸਨੀਕ ਹੈ। ਡਾ: ਸੁਮੇਰਾ ਸਫ਼ਦਰ ਨੇ ਦੱਸਿਆ ਕਿ ਪੰਜਾਬ ਹਾਇਰ ਐਜੂਕੇਸ਼ਨ ਵਿਭਾਗ ‘ਚ ਬਤੌਰ ਸਹਾਇਕ ਪ੍ਰੋਫੈਸਰ ਸੇਵਾਵਾਂ ਦੇਣ ਵਾਲੀ ਡਾ: ਸੁਮੇਰਾ ਸਫ਼ਦਰ ਨੇ ‘ਲਾਈਫ਼ ਟਾਈਮਜ਼ ਆਫ਼ ਗੁਰੂ ਨਾਨਕ’ ਵਿਸ਼ੇ ‘ਤੇ ਆਪਣੀ ਪੀ.ਐੱਚ.ਡੀ. ਮੁਕੰਮਲ ਕੀਤੀ ਹੈ ਅਤੇ ਉਸ ਨੂੰ ਇਨ੍ਹਾਂ ਸੇਵਾਵਾਂ ਲਈ ਇੰਟਰਨੈਸ਼ਨਲ ਪੰਜਾਬੀ ਫਾਊਂਡੇਸ਼ਨ ਵੱਲੋਂ ਵਿਸਾਖੀ ‘ਤੇ ਸ੍ਰੀ ਨਨਕਾਣਾ ਸਾਹਿਬ ਵਿਖੇ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਜਾਵੇਗਾ।

ਰਿਪੋਰਟ ਮੁਤਾਬਕ, ਕੈਂਸਰ ਰੋਗ ਨਾਲ ਪੀੜਤ ਰਹੀ ਡਾ: ਸੁਮੇਰਾ ਦਾ ਪਤੀ ਪਾਕਿ ਆਰਮੀ ‘ਚ ਸੇਵਾਵਾਂ ਦੇ ਰਿਹਾ ਹੈ ਅਤੇ ਉਸ ਦੇ ਸੁਹਰੇ ਪਰਿਵਾਰ ਵੱਲੋਂ ਉਸ ਨੂੰ ਪੜ੍ਹਾਈ ਮੁਕੰਮਲ ਕਰਨ ‘ਚ ਪੂਰਾ ਸਹਿਯੋਗ ਦਿੱਤਾ ਗਿਆ ਹੈ। ਪੰਜਾਬ ਤੋਂ ਬਾਅਦ ਪਾਕਿਸਤਾਨ 'ਚ ਸ਼ੁਰੂ ਹੋਇਆ ਕਿਸਾਨ ਅੰਦੋਲਨ, MSP ਅਤੇ ਬਿਜਲੀ ਬਿੱਲ ਦੇ ਮੁੱਦੇ 'ਤੇ ਕਿਸਾਨ ਕਰ ਰਹੇ ਪ੍ਰਦਰਸ਼ਨ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement