
ਸੁਖਦੇਵ ਢੀਂਡਸਾ ਦਾ ਕਹਿਣਾ ਹੈ ਕਿ ਉਹਨਾਂ ਭਾਜਪਾ ਅੱਗੇ ਕੁਝ ਮੰਗਾਂ ਰੱਖੀਆਂ ਹਨ। ਆਉਣ ਵਾਲੇ ਦਿਨਾਂ ਵਿਚ ਇਸ ਗਠਜੋੜ ਸਬੰਧੀ ਐਲਾਨ ਹੋ ਸਕਦਾ ਹੈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨਾਲ ਗਠਜੋੜ ਦੀਆਂ ਖ਼ਬਰਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਦੱਸਿਆ ਕਿ ਉਹਨਾਂ ਦੀ ਭਾਜਪਾ ਨਾਲ ਗਠਜੋੜ ਬਾਰੇ ਗੱਲਬਾਤ ਚੱਲ ਰਹੀ ਹੈ।
Sukhdev Singh Dhindsa
ਸੁਖਦੇਵ ਢੀਂਡਸਾ ਦਾ ਕਹਿਣਾ ਹੈ ਕਿ ਉਹਨਾਂ ਭਾਜਪਾ ਅੱਗੇ ਕੁਝ ਮੰਗਾਂ ਰੱਖੀਆਂ ਹਨ। ਆਉਣ ਵਾਲੇ ਦਿਨਾਂ ਵਿਚ ਇਸ ਗਠਜੋੜ ਸਬੰਧੀ ਐਲਾਨ ਹੋ ਸਕਦਾ ਹੈ। ਇਸ ਦੇ ਨਾਲ ਹੀ ਢੀਂਡਸਾ ਨੇ ਕਿਹਾ ਕਿ ਉਹਨਾਂ ਦੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੋਈ ਗੱਲਬਾਤ ਨਹੀਂ ਹੋਈ।
BJP
ਇਸ ਦੌਰਾਨ ਹੀ ਉਹਨਾਂ ਸਪੱਸ਼ਟ ਕੀਤਾ ਕਿ ਉਹ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਗਠਜੋੜ ਨਹੀਂ ਕਰਨਗੇ। ਉਹਨਾਂ ਨੇ ਪਾਰਟੀ ਦੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਦੇ ਬਿਆਨ ਨੂੰ ਬੇਬੁਨਿਆਦ ਦੱਸਿਆ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਬਾਦਲ ਦਲ ਬਣ ਚੁੱਕਾ ਹੈ।
Shiromani Akali Dal (Badal)
ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੰਥਕ ਏਕਤਾ ਸਬੰਧੀ ਬਿਆਨ ਦਾ ਸਵਾਗਤ ਕੀਤਾ ਸੀ। ਇਸ ਦੌਰਾਨ ਰੋਜ਼ਾਨਾ ਸਪੋਕਸਮੈਨ ਨਾਲ ਗੱਲ ਕਰਦਿਆਂ ਕਰਨੈਲ ਸਿੰਘ ਪੀਰਮੁਹੰਮਦ ਨੇ ਸੰਕੇਤ ਦਿੱਤੇ ਸੀ ਕਿ ਉਹਨਾਂ ਦਾ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਹੋ ਸਕਦਾ ਹੈ। ਉਹਨਾਂ ਕਿਹਾ ਸੀ ਕਿ ਸਾਡੇ ਪੁਰਖਿਆਂ ਵੱਲੋਂ ਖੂਨ ਨਾਲ ਸਿੰਜੀ ਮਹਾਨ ਜਥੇਬੰਦੀ ਨੂੰ ਮਜ਼ਬੂਤ ਕਰਨ ਦੀ ਲੋੜ ਹੈ।