ਅੱਤਵਾਦ ਤੇ ਵਪਾਰ ਇਕੱਠੇ ਨਹੀਂ ਚੱਲ ਸਕਦੇ: ਕੈਪਟਨ ਅਮਰਿੰਦਰ ਸਿੰਘ
Published : Dec 22, 2021, 7:02 pm IST
Updated : Dec 22, 2021, 7:02 pm IST
SHARE ARTICLE
Capt Amarinder Singh
Capt Amarinder Singh

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਤਵਾਦ ਤੇ ਵਪਾਰ ਇਕੱਠੇ ਨਹੀਂ ਚੱਲ ਸਕਦੇ।

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਤਵਾਦ ਤੇ ਵਪਾਰ ਇਕੱਠੇ ਨਹੀਂ ਚੱਲ ਸਕਦੇ। ਪਾਕਿਸਤਾਨ ਦੇ ਨਾਲ ਉਦੋਂ ਤੱਕ ਬਿਜ਼ਨੈੱਸ ਤੇ ਵਪਾਰ ਕਰਨ ਦਾ ਸਵਾਲ ਹੀ ਨਹੀਂ ਉੱਠਦਾ, ਜਕੋ ਤਕੋ ਉਹ ਅੱਤਵਾਦ ਨੂੰ ਫੰਡਿੰਗ ਕਰਨਾ ਅਤੇ ਬਾਰਡਰਾਂ ਤੇ ਸਾਡੇ ਸਿਪਾਹੀਆਂ ਨੂੰ ਮਾਰਨਾ ਬੰਦ ਨਹੀਂ ਕਰਦਾ। ਇੱਥੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਨੇ ਪਾਕਿਸਤਾਨ ਤੋਂ ਸ਼ਾਂਤੀ ਨੂੰ ਖ਼ਤਰੇ ਵਿਚਾਲੇ ਪੰਜਾਬ ਚ ਸੁਰੱਖਿਆ ਦੀ ਗੰਭੀਰ ਸਥਿਤੀ ਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੇ ਕਈ ਅੱਤਵਾਦੀ ਗੁੱਟਾਂ ਦੇ ਸਲੀਪਰ ਸੈੱਲ ਸਰਗਰਮ ਹਨ ਅਤੇ ਉਹ ਪੰਜਾਬ ਚ ਮਾਹੌਲ ਵਿਗਾੜਨ ਲਈ ਆਈਐਸਆਈ ਦੀ ਮਦਦ ਕਰ ਰਹੇ ਹਨ। 

Capt Amarinder SinghCapt Amarinder Singh

ਇਸ ਲੜੀ ਹੇਠ, ਸਾਬਕਾ ਮੁੱਖ ਮੰਤਰੀ ਨੇ ਪਾਕਿਸਤਾਨ ਤੋਂ ਸੀਮਾ ਪਾਰ ਕਰਕੇ ਵੱਡੀ ਗਿਣਤੀ ਚ ਹਥਿਆਰ ਅਤੇ ਗੋਲਾ ਬਾਰੂਦ ਦੀ ਘੁਸਪੈਠ ਹੋਣ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਾਡੀਆਂ ਸੁਰੱਖਿਆ ਫੋਰਸਾਂ ਦੇ ਨੋਟਿਸ ਚ ਆਇਆ ਇਹ ਸਿਰਫ਼ ਇਕ ਮਾਮਲਾ ਹੈ ਅਤੇ ਅਸੀਂ ਇਸ ਗੱਲ ਦਾ ਅੰਦਾਜ਼ਾ ਲਗਾ ਸਕਦੇ ਹਾਂ ਕਿ ਕੀ ਕੁਝ ਉਨ੍ਹਾਂ ਦੀ ਅੱਖਾਂ ਤੋਂ ਬਚ ਕੇ ਨਿਕਲ ਗਿਆ। ਉਹ ਹੈਰਾਨ ਹਨ ਕਿ ਕਿਉਂ ਪੰਜਾਬ ਸਰਕਾਰ ਲਗਾਤਾਰ ਸੁਰੱਖਿਆ ਦੇ ਮੁੱਦੇ ਨੂੰ ਨਕਾਰਨ ਦਾ ਰਵੱਈਆ ਅਪਣਾਏ ਹੋਏ ਹੈ।

Charanjit Singh ChanniCharanjit Singh Channi

ਕੈਪਟਨ ਅਮਰਿੰਦਰ ਨੇ ਹਾਲ ਹੀ ਚ ਸ੍ਰੀ ਦਰਬਾਰ ਸਾਹਿਬ ਚ ਬੇਅਦਬੀ ਦੀ ਕੋਸ਼ਿਸ਼ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਲੋਕਾਂ ਨੂੰ ਧਾਰਮਿਕ ਆਧਾਰ ਤੇ ਵੰਡਣ ਦੀ ਕੋਸ਼ਿਸ਼ ਹੈ ਤੇ ਸੂਬੇ ਚ ਸ਼ਾਂਤੀ ਦਾ ਮਾਹੌਲ ਵਿਗਾੜ ਸਕਦੀ ਹੈ। ਉਨ੍ਹਾਂ ਕਿਹਾ ਕਿ ਆਈਐਸਆਈ ਵਰਗੀਆਂ ਕਈ ਵਿਦੇਸ਼ੀ ਏਜੰਸੀਆਂ ਕਈ ਵੱਖਵਾਦੀ ਅਤੇ ਅੱਤਵਾਦੀ ਸਲੀਪਰ ਸੈੱਲਾਂ ਦੇ ਸਹਿਯੋਗ ਨਾਲ ਸਰਗਰਮ ਹਨ, ਜਿਹੜੇ ਅਜਿਹੀ ਸਥਿਤੀ ਬਣਨ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਦੱਖਣ ਏਸ਼ੀਆ ਚ ਸੁਰੱਖਿਆ ਨੀਤੀ ਚ ਬਦਲਾਅ ਨਾਲ ਚੀਨ ਤੇ ਪਾਕਿਸਤਾਨ ਇਕੱਠੇ ਆ ਚੁੱਕੇ ਹਨ, ਜਿਹੜੇ ਲਗਪਗ ਇੱਕ ਦੇਸ਼ ਬਣ ਚੁੱਕੇ ਹਨ। ਅਜਿਹੇ ਵਿੱਚ ਭਾਰਤ ਨੂੰ ਹੋਰ ਅਲਰਟ ਰਹਿਣ ਦੀ ਲੋੜ ਹੈ। ਪੰਜਾਬ ਦੀ ਭੂਗੋਲਿਕ ਸਥਿਤੀ ਦੇ ਮੱਦੇਨਜ਼ਰ ਸੂਬੇ ਨੂੰ ਹੁਣ ਹੋਰ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ।

Capt Amarinder Singh'Capt Amarinder Singh

ਕੈਪਟਨ ਅਮਰਿੰਦਰ ਨੇ ਖੁਲਾਸਾ ਕੀਤਾ ਕਿ ਚੀਨ ਨੇ ਪਾਕਿਸਤਾਨ ਚ 29 ਬਿਲੀਅਨ ਡਾਲਰ ਦਾ ਨਿਵੇਸ਼ ਕੀਤਾ ਸੀ। ਜਿਸ ਨੇ ਉਥੇ ਹਾਈਵੇ ਤੇ ਸੁਰੰਗਾਂ ਬਣਾ ਕੇ ਵੱਡੇ ਪੱਧਰ ਤੇ ਇੰਫਰਾਸਟਰੱਕਚਰ ਤਿਆਰ ਕੀਤਾ, ਜਿਹੜਾ ਚੀਨ ਦੇ ਸਾਮਾਨ ਨੂੰ ਸਿੱਧੇ ਗਵਾਦਰ ਪੋਰਟ ਤੇ ਲੈ ਕੇ ਜਾਂਦੇ ਹਨ ਅਤੇ ਉਸਦੀ ਸੈਂਟਰਲ ਏਸ਼ੀਆ ਤਕ ਪਹੁੰਚ ਬਣਾਉਂਦੇ ਹਨ। ਇਸ ਤਰ੍ਹਾਂ ਅਫ਼ਗਾਨਿਸਤਾਨ ਨੂੰ ਵਿੱਤੀ ਮਦਦ ਦੀ ਬਹੁਤ ਲੋੜ ਹੈ ਅਤੇ ਚੀਨ ਇਹ ਕਰਨ ਨੂੰ ਤਿਆਰ ਹੈ, ਜਿਹੜਾ ਤਾਲਿਬਾਨ ਤੋਂ ਭਾਰਤ ਲਈ ਇੱਕ ਹੋਰ ਚਿੰਤਾ ਦਾ ਕਾਰਨ ਬਣ ਸਕਦਾ ਹੈ, ਜਿਸਨੂੰ ਚੀਨ ਵੱਲੋਂ ਭਾਰਤ ਚ ਘੁਸਪੈਠ ਲਈ ਇਸਤੇਮਾਲ ਕੀਤਾ ਜਾ ਸਕਦਾ ਹੈ। ਰੱਖਿਆ ਅਤੇ ਕੂਟਨੀਤਕ ਮਾਮਲਿਆਂ ਚ ਮਹਾਰਤ ਰੱਖਣ ਵਾਲੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਨੂੰ ਡਰੋਨਸ ਨੂੰ ਮਾਰ ਸੁੱਟਣ ਲਈ ਹੋਰ ਮਜ਼ਬੂਤ ਮਿਸਾਈਲ ਸਿਸਟਮ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡਰੋਨ ਦੀ ਦੂਰੀ ਤੈਅ ਕਰਨ ਅਤੇ ਸਾਮਾਨ ਲਿਜਾਣ ਦੀ ਸਮਰੱਥਾ ਵਧਾਈ ਜਾ ਰਹੀ ਹੈ। ਇਹ ਦੇਸ਼ ਦੀ ਸੁਰੱਖਿਆ ਲਈ ਵੱਡਾ ਖਤਰਾ ਹੈ, ਕਿਉਂਕਿ ਇਸ ਨਾਲ ਪਾਕਿਸਤਾਨ ਨੂੰ ਨਸ਼ੇ ਅਤੇ ਹਥਿਆਰਾਂ ਦੀ ਭਾਰਤ ਚ ਤਸਕਰੀ ਕਰਨ ਲਈ ਇੱਕ ਹੋਰ ਰਸਤਾ ਮਿਲ ਜਾਂਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement