'ਆਪ' ਆਗੂ ਮਲਵਿੰਦਰ ਕੰਗ ਦਾ ਪ੍ਰਤਾਪ ਬਾਜਵਾ ਦੇ ਬਿਆਨ 'ਤੇ ਕਰਾਰਾ ਜਵਾਬ
Published : Dec 22, 2022, 7:28 pm IST
Updated : Dec 22, 2022, 7:28 pm IST
SHARE ARTICLE
Malvinder Kang
Malvinder Kang

ਕਿਹਾ: ਕਾਂਗਰਸ ਮਾਡਲ ਦੀ ਸੱਚਾਈ ਕਿ ਕਾਂਗਰਸ ਦੇ ਤਿੰਨ ਮੰਤਰੀ ਜੇਲ੍ਹ ਵਿੱਚ ਹਨ, ਇੱਕ ਮੁੱਖ ਮੰਤਰੀ ਚੋਣਾਂ ਤੋਂ ਬਾਅਦ ਵਿਦੇਸ਼ ਭੱਜ ਗਿਆ ਅਤੇ ਇੱਕ ਭਾਜਪਾ ਵਿੱਚ ਚਲਾ ਗਿਆ

ਕਾਂਗਰਸੀ ਮਾਡਲ ਨੇ ਪੰਜਾਬ 'ਤੇ 3 ਲੱਖ ਕਰੋੜ ਦਾ ਕਰਜ਼ਾ ਚੜਾਇਆ, ਅਪਰਾਧੀਆਂ-ਮਾਫੀਆ ਨੂੰ ਦਿੱਤੀ ਪੁਸ਼ਤਪਨਾਹੀ ਅਤੇ ਨੌਜਵਾਨਾਂ ਨੂੰ ਬਾਹਰ ਜਾਣ ਲਈ ਕੀਤਾ ਮਜ਼ਬੂਰ: ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ - ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ 'ਆਪ ਮਾਡਲ ਬਨਾਮ ਕਾਂਗਰਸ ਮਾਡਲ' 'ਤੇ ਦਿੱਤੇ ਬਿਆਨ 'ਤੇ ਆਮ ਆਦਮੀ ਪਾਰਟੀ (ਆਪ) ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਕਾਂਗਰਸ 'ਤੇ ਹਮਲਾ ਕਰਦਿਆਂ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪ੍ਰਤਾਪ ਬਾਜਵਾ ਜਿਸ ਕਾਂਗਰਸ ਮਾਡਲ ਦੀ ਗੱਲ ਕਰ ਰਹੇ ਹਨ, ਉਸ ਦੀ ਅਸਲੀਅਤ ਇਹ ਹੈ ਕਿ ਕਾਂਗਰਸ ਦੇ ਤਿੰਨ ਸਾਬਕਾ ਮੰਤਰੀ ਜੇਲ੍ਹ ਵਿੱਚ ਹਨ। ਇੱਕ ਮੁੱਖ ਮੰਤਰੀ (ਚਰਨਜੀਤ ਸਿੰਘ ਚੰਨੀ) ਚੋਣਾਂ ਤੋਂ ਬਾਅਦ ਵਿਦੇਸ਼ ਭੱਜ ਗਿਆ ਸੀ

ਅਤੇ ਇੱਕ (ਕੈਪਟਨ ਅਮਰਿੰਦਰ ਸਿੰਘ) ਭਾਜਪਾ ਵਿੱਚ ਸ਼ਾਮਲ ਹੋ ਗਿਆ। ਕੰਗ ਨੇ ਕਿਹਾ ਕਿ ਕਾਂਗਰਸ ਮਾਡਲ ਨੇ ਪੰਜਾਬ ਨੂੰ 3 ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਡੁੱਬੋ ਦਿੱਤਾ ਹੈ। ਮਾਫੀਆ ਅਤੇ ਅਪਰਾਧੀਆਂ ਨੂੰ ਸੁਰੱਖਿਆ ਦਿੱਤੀ ਅਤੇ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜ਼ਬੂਰ ਕੀਤਾ। ਪਿਛਲੀਆਂ ਸਰਕਾਰਾਂ ਦੀਆਂ ਕਰਤੂਤਾਂ ਦਾ ਨਤੀਜਾ ਅੱਜ ਪੰਜਾਬ ਦੇ ਨੌਜਵਾਨ ਭੁਗਤ ਰਹੇ ਹਨ।

 ਹੁਣ ਪੰਜਾਬ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਫ਼ ਸੁਥਰੀ ਤੇ ਇਮਾਨਦਾਰ ਸਰਕਾਰ ਮਿਲੀ ਹੈ। ਮਾਨ ਸਰਕਾਰ ਅਪਰਾਧੀਆਂ ਅਤੇ ਮਾਫੀਆ 'ਤੇ ਸ਼ਿਕੰਜਾ ਕੱਸ ਰਹੀ ਹੈ ਅਤੇ ਵੱਡੀ ਗਿਣਤੀ 'ਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਰਹੀ ਹੈ। ਅਸਲ ਵਿੱਚ ਅਕਾਲੀ-ਕਾਂਗਰਸੀ ਮਾਨ ਸਰਕਾਰ ਦੇ ਕੰਮਾਂ ਨੂੰ ਹਜ਼ਮ ਨਹੀਂ ਕਰ ਪਾ ਰਹੇ ਹਨ, ਇਸ ਲਈ ਅਜਿਹੇ ਬੇਤੁਕੇ ਬਿਆਨ ਦੇ ਰਹੇ ਹਨ।

SHARE ARTICLE

ਏਜੰਸੀ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement