
ਮੌਸਮ 'ਚ ਆਈ ਤਬਦੀਲੀ ਤੇ ਲਗਾਤਾਰ ਵਧ ਰਹੀ ਸੰਘਣੀ ਧੁੰਦ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ...
ਲੁਧਿਆਣਾ: ਲੁਧਿਆਣਾ ਦੇ ਗਿੱਲ ਚੌਂਕ ਫਲਾਈਓਵਰ ਜਿੱਥੇ ਸੀਟੀਯੂ ਦੀ ਬੱਸ ਵਾਪਸ ਚੰਡੀਗੜ੍ਹ ਜਾ ਰਹੀ ਸੀ ਕਿ ਅਚਾਨਕ ਇਸ ਦਾ ਟਾਇਰ ਫੱਟ ਗਿਆ, ਜਿਸ ਕਾਰਨ ਬੱਸ ਡਿਵਾਈਡਰ ਨਾਲ ਟਕਰਾ ਗਈ, ਜਿਸ ਵਿੱਚ ਬੱਸ ਦੇ ਕੰਡਕਟਰ ਅਤੇ ਡਰਾਈਵਰ ਸਮੇਤ ਸਵਾਰੀਆਂ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਮੌਸਮ 'ਚ ਆਈ ਤਬਦੀਲੀ ਤੇ ਲਗਾਤਾਰ ਵਧ ਰਹੀ ਸੰਘਣੀ ਧੁੰਦ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ। ਗਨੀਮਤ ਇਹ ਰਹੀ ਕਿ ਇਸ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਬੱਸ ਸਟੈਂਡ ਪਹੁੰਚਿਆ। ਇਸ ਹਾਦਸੇ ਤੋਂ ਬਾਅਦ ਚਾਰੇ ਪਾਸੇ ਜਾਮ ਲੱਗ ਗਿਆ ਜਦਕਿ ਪ੍ਰਸ਼ਾਸਨ ਨੇ ਬੱਸ ਨੂੰ ਸੜਕ ਤੋਂ ਹਟਾ ਕੇ ਜਾਮ ਖੋਲ੍ਹ ਦਿੱਤਾ।
ਚਸ਼ਮਦੀਦਾਂ ਨੇ ਦੱਸਿਆ ਕਿ ਬੱਸ ਸਟੈਂਡ ਤੋਂ ਗਿੱਲ ਚੌਂਕ ਵੱਲ ਜਾ ਰਹੀ ਬੱਸ ਦਾ ਟਾਇਰ ਨਿਕਲਣ ਕਾਰਨ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ।