ਅੰਮ੍ਰਿਤਸਰ ਪੁਲਸ ਨੂੰ ਮਿਲੀ ਵੱਡੀ ਸਫਲਤਾ 50 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀਆਂ ਨੂੰ ਕੀਤਾ ਕਾਬੂ
Published : Dec 22, 2022, 5:55 pm IST
Updated : Dec 22, 2022, 5:56 pm IST
SHARE ARTICLE
Amritsar police got a big success, arrested the accused along with 50 thousand drug pills
Amritsar police got a big success, arrested the accused along with 50 thousand drug pills

ਲੱਖਾਂ ਰੁਪਏ ਦੀ ਡਰੱਗ ਮਨੀ ਬਰਾਮਦ

 

ਅੰਮ੍ਰਿਤਸਰ: ਪੁਲਿਸ ਨੇ ਪਿਛਲੇ 10 ਦਿਨਾਂ ’ਚ 50 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।ਅੰਮ੍ਰਿਤਸਰ ਦੇ ਵਿਚ ਨਸ਼ੀਲੇ ਪਦਾਰਥਾਂ ਅਤੇ ਨਜਾਇਜ਼ ਹਥਿਆਰਾਂ ਦੀ ਤਸਕਰੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਦੇ ਤਹਿਤ ਹੀ ਮਹਾਂਨਗਰ ਅੰਮ੍ਰਿਤਸਰ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ। ਜਦੋਂ ਉਨ੍ਹਾਂ ਨੇ ਵੱਖ ਵੱਖ ਦੋਸ਼ੀਆਂ ਨੂੰ ਹਜ਼ਾਰਾਂ ਦੀ ਗਿਣਤੀ ਵਿੱਚ ਨਸ਼ੀਲੀਆਂ ਗੋਲੀਆਂ ਅਤੇ ਲਖ ਰੁਪਏ ਦੀ ਡਰੱਗ ਮਨੀ ਦੇ ਨਾਲ ਗ੍ਰਿਫਤਾਰ ਕੀਤਾ ਗਿਆ। ਸਾਡੀ ਨੌਜਵਾਨੀ ਇਸ ਨਸ਼ੇ ਦੇ ਦੌਰ ’ਚ ਗੁਜ਼ਰ ਰਹੀ ਹੈ ਤੇ ਨਿੱਤ ਨੌਜਵਾਨ ਮੌਤ ਦਾ ਸ਼ਿਕਾਰ ਹੋ ਰਹੇ ਹਨ। ਇਹ ਸਾਰੀਆਂ ਨਸ਼ੀਲੀਆਂ ਗੋਲੀਆਂ ਪੰਜਾਬ ਤੋਂ ਬਾਹਰੋਂ ਆ ਰਹੀਆਂ ਹਨ। ਇਹਨਾਂ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਤਾਂ ਕਿ ਪੰਜਾਬ ’ਚੋਂ ਨਸ਼ਾ ਬੰਦ ਹੋਵੇ। ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਸ਼ਾ ਵੇਚਣ ਵਾਲਿਆਂ ਦਾ ਪਿਛੋਕੜ ਬਾਰੇ ਦੀ ਵੀ ਜਾਂਚ ਕੀਤੀ ਜਾਵੇਗੀ।

ਕਮਿਸ਼ਨਰ ਜਸਕਰਨ ਸਿੰਘ ਨੇ ਦੱਸਿਆ ਕਿ ਬੇਸ਼ੱਕ ਸ਼ਹਿਰ ਦੇ ਅੰਦਰ ਨਸ਼ੀਲੇ ਪਦਾਰਥਾਂ ਅਤੇ ਨਸ਼ੇ ਦੇ ਚੱਕਰ ਸਰਗਰਮ ਹਨ ਪਰ ਫਿਰ ਵੀ ਅੰਮ੍ਰਿਤਸਰ ਪੁਲਿਸ ਇਹਨਾਂ ਭੈੜੇ ਅਨਸਰਾਂ ’ਤੇ ਕਾਬੂ ਪਾਉਣ ਲਈ ਲਗਾਤਾਰ ਦਿਨ ਰਾਤ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਅੰਦਰ ਹੈਰੋਇਨ ਤਸਕਰਾਂ ਦੇ ਨਾਲ-ਨਾਲ ਨਸ਼ੀਲੀਆਂ ਗੋਲੀਆਂ ਵੇਚਣ ਵਾਲਿਆਂ ਤੇ ਵੀ ਸਿਕੰਜਾ ਕਸਿਆ ਗਿਆ ਹੈ। ਉਹਨਾਂ ਦੱਸਿਆ ਕਿ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ 12 ਤਸਕਰਾਂ ਨੂੰ ਕਾਬੂ ਕਰ ਕੇ ਉਹਨਾਂ ਦੇ ਕੋਲੋਂ 50 ਹਜ਼ਾਰ ਦੇ ਕਰੀਬ ਨਸ਼ੀਲੀਆਂ ਗੋਲੀਆਂ ਅਤੇ 1 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement