ਅੰਮ੍ਰਿਤਸਰ 'ਚ ਕਬਰ 'ਚੋਂ ਕੱਢੀ ਔਰਤ ਦੀ ਲਾਸ਼: ਮ੍ਰਿਤਕਾ ਦੇ ਪਰਿਵਾਰ ਨੇ ਸਹੁਰਾ ਪਰਿਵਾਰ ’ਤੇ ਲਗਾਏ ਕਤਲ ਦੇ ਇਲਜ਼ਾਮ
Published : Dec 22, 2022, 11:07 am IST
Updated : Dec 22, 2022, 11:07 am IST
SHARE ARTICLE
Body of woman exhumed from grave in Amritsar: The family of the deceased accused the in-laws of murder.
Body of woman exhumed from grave in Amritsar: The family of the deceased accused the in-laws of murder.

ਜਦਕਿ ਸਹੁਰੇ ਪੱਖ ਨੇ ਮੌਤ ਦਾ ਕਾਰਨ ਕਰੰਟ ਲੱਗਣ ਨੂੰ ਦੱਸਿਆ ਹੈ।

 

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਵਿੱਚ ਚਾਰ ਦਿਨਾਂ ਬਾਅਦ ਇੱਕ ਔਰਤ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਔਰਤ ਦੇ  ਪਰਿਵਾਰਕ ਮੈਂਬਰਾਂ ਨੇ ਕਤਲ ਦਾ ਦੋਸ਼ ਲਾਇਆ ਹੈ। ਜਦਕਿ ਸਹੁਰੇ ਪੱਖ ਨੇ ਮੌਤ ਦਾ ਕਾਰਨ ਕਰੰਟ ਲੱਗਣ ਨੂੰ ਦੱਸਿਆ ਹੈ।

ਘਟਨਾ ਅੰਮ੍ਰਿਤਸਰ ਦੇ ਅਜਨਾਲਾ ਦੇ ਪਿੰਡ ਗੁਰਾਲਾ ਦੀ ਹੈ। ਜਿੱਥੇ ਪੁਲਿਸ ਨੇ ਡਿਊਟੀ ਮੈਜਿਸਟਰੇਟ ਅਤੇ ਪਿੰਡ ਦੀ ਪੰਚਾਇਤ ਦੀ ਹਾਜ਼ਰੀ ਵਿੱਚ ਕੋਮਲ ਦੀ ਲਾਸ਼ ਨੂੰ ਕਬਰ ਵਿੱਚੋਂ ਕੱਢਿਆ। ਚੌਕੀ ਇੰਚਾਰਜ ਅਗਿਆਪਾਲ ਸਿੰਘ ਨੇ ਦੱਸਿਆ ਕਿ ਔਰਤ ਕੋਮਲ ਦੀ 17 ਦਸੰਬਰ ਨੂੰ ਮੌਤ ਹੋ ਗਈ ਸੀ।
ਸਹੁਰਿਆਂ ਨੇ ਕੋਮਲ ਦੀ ਮੌਤ ਦਾ ਕਾਰਨ ਬਿਜਲੀ ਦਾ ਕਰੰਟ ਦੱਸ ਕੇ ਉਸ ਨੂੰ ਦਫਨ ਕਰ ਦਿੱਤਾ ਪਰ ਕੋਮਲ ਦੀ ਮਾਂ ਅਤੇ ਭਰਾ ਥਾਣੇ ਪਹੁੰਚ ਗਏ ਅਤੇ ਸਹੁਰਿਆਂ 'ਤੇ ਕੋਮਲ ਦਾ ਗਲਾ ਘੁੱਟ ਕੇ ਹੱਤਿਆ ਕਰਨ ਦਾ ਦੋਸ਼ ਲਾਇਆ।

ਕੋਮਲ ਦਾ ਵਿਆਹ ਕਰੀਬ 7 ਸਾਲ ਪਹਿਲਾਂ ਪਿੰਡ ਗੁਰਾਲਾ ਦੇ ਰਹਿਣ ਵਾਲੇ ਸ਼ਮਸ਼ੇਰ ਮਸੀਹ ਨਾਲ ਹੋਇਆ ਸੀ। ਉਨ੍ਹਾਂ ਦੇ ਤਿੰਨ ਬੱਚੇ ਹਨ। ਕੋਮਲ ਦੀ ਮਾਂ ਕਸ਼ਮੀਰੀ ਨੇ ਦੱਸਿਆ ਕਿ 17 ਦਸੰਬਰ ਨੂੰ ਉਸ ਦੀ ਲੜਕੀ ਦੇ ਸਹੁਰੇ ਤੋਂ ਕਰੰਟ ਲੱਗਣ ਦੀ ਸੂਚਨਾ ਮਿਲੀ ਅਤੇ ਬੇਟੀ ਨੂੰ ਹਸਪਤਾਲ ਲਿਜਾਣ ਦੀ ਗੱਲ ਵੀ ਕੀਤੀ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਬੇਟੀ ਦਾ ਸਸਕਾਰ 18 ਦਸੰਬਰ ਨੂੰ ਕੀਤਾ ਗਿਆ ਸੀ।

ਕਸ਼ਮੀਰੀ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਉਸ ਨੂੰ ਕੋਮਲ ਦੇ ਆਪਣੇ ਸਹੁਰਿਆਂ ਨਾਲ ਝਗੜੇ ਬਾਰੇ ਪਤਾ ਲੱਗਾ। ਇਹ ਵੀ ਪਤਾ ਲੱਗਿਆ ਕਿ ਉਸ ਦਾ ਕਤਲ ਕੀਤਾ ਗਿਆ ਸੀ ਅਤੇ ਉਹ ਵੀ ਗਲਾ ਘੁੱਟ ਕੇ। ਜਿਸ ਤੋਂ ਬਾਅਦ ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।

ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਿੱਥੇ ਮੈਡੀਕਲ ਬੋਰਡ ਔਰਤ ਦਾ ਪੋਸਟਮਾਰਟਮ ਕਰੇਗਾ। ਅਗਲੀ ਕਾਰਵਾਈ ਪੋਸਟਮਾਰਟਮ ਤੋਂ ਬਾਅਦ ਹੋਵੇਗੀ। ਮੌਤ ਦੇ ਕਾਰਨਾਂ ਬਾਰੇ ਉਹ ਪੋਸਟਮਾਰਟਮ ਤੋਂ ਬਾਅਦ ਹੀ ਸਪੱਸ਼ਟ ਕਹਿ ਸਕਦੇ ਹਨ।

SHARE ARTICLE

ਏਜੰਸੀ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement