ਸਾਬਕਾ ਮੁੱਖ ਮੰਤਰੀ ਕੈਪਟਨ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਐਲਓਸੀ ਨੋਟਿਸ ਜਾਰੀ

By : GAGANDEEP

Published : Dec 22, 2022, 11:56 am IST
Updated : Dec 22, 2022, 11:56 am IST
SHARE ARTICLE
Bharat Inder Singh Chahal
Bharat Inder Singh Chahal

ਵਿਦੇਸ਼ ਫਰਾਰ ਹੋਣ ਦਾ ਸ਼ੱਕ ਹੈ

 

 ਮੁਹਾਲੀ: ਪੰਜਾਬ ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਅਤੇ ਉਨ੍ਹਾਂ ਦੇ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿਜੀਲੈਂਸ ਚਾਹਲ ਦੀ ਭਾਲ ਕਰ ਰਹੀ ਹੈ ਪਰ ਵਿਜੀਲੈਂਸ ਸੂਤਰਾਂ ਅਨੁਸਾਰ ਉਸ ਦੇ ਵਿਦੇਸ਼ ਫਰਾਰ ਹੋਣ ਦੇ ਖਦਸ਼ੇ ਕਾਰਨ ਉਸ ਦਾ ਲੁੱਕ ਆਊਟ ਸਰਕੂਲਰ (ਐੱਲ.ਓ.ਸੀ.) ਜਾਰੀ ਕੀਤਾ ਗਿਆ ਹੈ।

ਪਤਾ ਲੱਗਾ ਹੈ ਕਿ ਵਿਜੀਲੈਂਸ ਵੱਲੋਂ ਇਹ ਕਾਰਵਾਈ 21 ਦਸੰਬਰ ਨੂੰ ਕੀਤੀ ਗਈ ਸੀ ਪਰ ਜਾਂਚ ਏਜੰਸੀ ਕੋਲ ਇਸ ਗੱਲ ਦਾ ਕੋਈ ਸੁਰਾਗ ਨਹੀਂ ਹੈ ਕਿ ਭਰਤ ਇੰਦਰ ਸਿੰਘ ਚਾਹਲ ਇਸ ਸਮੇਂ ਕਿੱਥੇ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਤਿੰਨ ਦਿਨ ਪਹਿਲਾਂ ਨਾਭਾ-ਪਟਿਆਲਾ ਰੋਡ 'ਤੇ ਸਥਿਤ ਭਰਤ ਇੰਦਰ ਸਿੰਘ ਚਾਹਲ ਦੇ ਸ਼ਾਪਿੰਗ ਮਾਲ ਅਤੇ ਸਰਹਿੰਦਰ ਸਥਿਤ ਫਾਈਵ ਸਟਾਰ ਮੈਰਿਜ ਪੈਲੇਸ 'ਚ ਪਹੁੰਚ ਕੇ ਜਾਂਚ ਕੀਤੀ ਸੀ। ਇਸ ਦੌਰਾਨ ਚਾਹਲ ਦੀ ਕੁੱਲ ਜਾਇਦਾਦ ਅਤੇ ਉਸ ਦੇ ਮਾਪਦੰਡ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਉਦੋਂ ਤੋਂ ਹੀ ਪੰਜਾਬ ਵਿਜੀਲੈਂਸ ਵੱਲੋਂ ਚਾਹਲ ਖਿਲਾਫ ਲਗਾਤਾਰ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement