PSPCL ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੱਤੇ ਨਿਰਦੇਸ਼: ਸਮੇਂ ਸਿਰ ਦਫ਼ਤਰ ਪਹੁੰਚਣ, ਨਹੀਂ ਤਾਂ ਹੋਵੇਗੀ ਕਾਰਵਾਈ
Published : Dec 22, 2022, 10:59 am IST
Updated : Dec 22, 2022, 10:59 am IST
SHARE ARTICLE
PSPCL gave instructions to officials and employees: Reach office on time, otherwise action will be taken
PSPCL gave instructions to officials and employees: Reach office on time, otherwise action will be taken

ਹਰੇਕ ਅਧਿਕਾਰੀ ਅਤੇ ਕਰਮਚਾਰੀ ਨੂੰ ਸਵੇਰੇ 9 ਵਜੇ ਆਪਣੀ ਸੀਟ ’ਤੇ ਹਾਜ਼ਰ ਹੋਣਾ ਹੋਵੇਗਾ

 

ਜਲੰਧਰ- ਪੰਜਾਬ ਪਾਵਰ ਕਾਰਪੋਰੇਸ਼ਨ (PSPCL) ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਸ ਚ ਸਮੇਂ ਸਿਰ ਦਫਤਰ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ। ਪਿਛਲੇ ਦਿਨੀਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪਟਿਆਲਾ ’ਚ ਇਸ ਮਾਮਲੇ ਨੂੰ ਲੈ ਕੇ ਚੇਅਰਮੈਨ ਬਲਦੇਵ ਸਿੰਘ ਸਰਾਂ, ਬਿਜਲੀ ਸਕੱਤਰ ਤੇਜਵੀਰ ਸਿੰਘ ਅਤੇ ਹੋਰ ਡਾਇਰੈਕਟਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਸੀ। ਪੰਜਾਬ ਪਾਵਰ ਕਾਰਪੋਰੇਸ਼ਨ ਵਲੋਂ ਅੱਜ ਜਾਰੀ ਕੀਤੇ ਗਏ ਪੱਤਰ ਨੰਬਰ 28158/28668 ’ਚ ਕਿਹਾ ਗਿਆ ਹੈ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਦੇ ਨਿਰਦੇਸ਼ਾਂ ਨੂੰ ਦੇਖਦੇ ਹੋਏ ਹੁਣ ਪਾਵਰ ਕਾਰਪੋਰੇਸ਼ਨ ਦੇ ਦਫ਼ਤਰਾਂ ’ਚ ਜੇਕਰ ਅਧਿਕਾਰੀ ਤੇ ਕਰਮਚਾਰੀ ਸਮੇਂ ਸਿਰ ਨਹੀਂ ਪਹੁੰਚਦੇ ਤਾਂ ਉਨ੍ਹਾਂ ਖਿਲਾਫ ਕਾਰਪੋਰੇਸ਼ਨ ਵਲੋਂ ਕਾਰਵਾਈ ਕੀਤੀ ਜਾਵੇਗੀ।

ਪੱਤਰ ’ਚ ਲਿਖਿਆ ਹੈ ਕਿ ਦਫ਼ਤਰਾਂ ’ਚ ਸਮੇਂ ਸਿਰ ਹਾਜ਼ਰ ਨਾ ਹੋਣ ਕਾਰਨ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਾਰਨ ਪਾਵਰ ਕਾਰਪੋਰੇਸ਼ਨ ਦਾ ਅਕਸ ਖ਼ਰਾਬ ਹੁੰਦਾ ਹੈ। ਪੱਤਰ ’ਚ ਲਿਖਿਆ ਗਿਆ ਹੈ ਕਿ ਹਰੇਕ ਅਧਿਕਾਰੀ ਅਤੇ ਕਰਮਚਾਰੀ ਨੂੰ ਸਵੇਰੇ 9 ਵਜੇ ਆਪਣੀ ਸੀਟ ’ਤੇ ਹਾਜ਼ਰ ਹੋਣਾ ਹੋਵੇਗਾ ਅਤੇ ਆਪਣੇ ਸਬੰਧਤ ਦਫਤਰੀ ਕੰਮਕਾਜ਼ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਪੂਰੇ ਕਰਨੇ ਹੋਣਗੇ। ਜਿਨ੍ਹਾਂ ਦਫ਼ਤਰਾਂ ’ਚ ਸ਼ਿਫ਼ਟ ਡਿਊਟੀਆਂ ’ਚ ਕੰਮ ਹੁੰਦਾ ਹੈ, ਉਨ੍ਹਾਂ ਦਫ਼ਤਰਾਂ ’ਚ ਸ਼ਿਫ਼ਟ ਸ਼ੁਰੂ ਹੋਣ ਤੋਂ ਪਹਿਲਾਂ ਹਾਜ਼ਰੀ ਲਗਵਾਉਣਾ ਯਕੀਨੀ ਬਣਾਇਆ ਜਾਵੇ। ਸਵੇਰੇ 9.30 ਵਜੇ ਤੋਂ ਬਾਅਦ ਦੇਰੀ ਨਾਲ ਆਉਣ ’ਤੇ ਕਰਮਚਾਰੀਆਂ ਦੀ ਅੱਧੇ ਦਿਨ ਦੀ ਛੁੱਟੀ ਲਗਾਈ ਜਾਵੇਗੀ। ਹਾਜ਼ਰੀ ਰਜਿਸਟਰ ’ਚ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਆਪਣੀ ਹਾਜ਼ਰੀ ਦਰਜ ਕਰਨ ਲਈ ਆਪਣੇ ਦਸਤਖ਼ਤ ਅਤੇ ਦਰਜਾ 4 ਦੇ ਕਰਮਚਾਰੀਆਂ ਦੇ ਮਾਮਲੇ ’ਚ ‘ਹ’ ਅਤੇ ਕਿਸੇ ਕਰਮਚਾਰੀ ਦੀ ਛੁੱਟੀ ਹੋਣ ਦੀ ਸੂਰਤ ’ਚ ‘ਛ’ ਯਾਤਰਾ ’ਤੇ ‘ਡ’ ਲਿਖਣਾ ਲਾਜ਼ਮੀ ਹੋਵੇਗਾ। ਹਾਜ਼ਰੀ ਰਜਿਸਟਰ ’ਚ ਕੋਈ ਵੀ ਜਗ੍ਹਾ ਖਾਲੀ ਨਹੀਂ ਛੱਡੀ ਜਾਵੇਗੀ।

ਜੇਕਰ ਵਿਭਾਗ ਅਧੀਨ ਵੱਖ-ਵੱਖ ਸ਼ਾਖਾਵਾਂ ਦਾ ਸਿਰਫ਼ ਇਕ ਹੀ ਅਧਿਕਾਰੀ ਹੈ ਅਤੇ ਉਸ ਅਧੀਨ ਹਾਜ਼ਰੀ ਰਜਿਸਟਰ ਇਕ ਹੀ ਹੋਣਾ ਚਾਹੀਦਾ। ਹਾਜ਼ਰੀ ਰਜਿਸਟਰ ਦੇ ਆਖਰੀ ਕਾਲਮ ’ਚ ਇਹ ਲਿਖਿਆ ਜਾਵੇ ਕਿ ਕਰਮਚਾਰੀ ਵਲੋਂ ਮਹੀਨੇ ’ਚ ਕਿੰਨੀਆਂ ਛੁੱਟੀਆਂ ਲਈਆਂ ਗਈਆਂ ਹਨ ਅਤੇ ਕਿੰਨੀਆਂ ਛੁੱਟੀਆਂ ਬਕਾਇਆ ਹਨ। ਦੁਪਹਿਰ ਦੇ ਖਾਣੇ ਦਾ ਸਮਾਂ ਦੁਪਹਿਰ 1.30 ਤੋਂ 2.00 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਇਸ ਤੋਂ ਬਾਅਦ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤੁਰੰਤ ਆਪਣੇ ਦਫ਼ਤਰ ’ਚ ਹਾਜ਼ਰ ਹੋਣਾ ਪਵੇਗਾ। ਹਾਜ਼ਰੀ ਰਜਿਸਟਰ ਦੇ ਨਾਲ ਇਕ ਬਾਹਰੀ ਯਾਤਰਾ ਰਜਿਸਟਰ ਵੀ ਲਗਾਇਆ ਜਾਵੇਗਾ ਜਿਸ ’ਚ ਇਹ ਲਿਖਿਆ ਜਾਵੇਗਾ ਕਿ ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਨੂੰ ਫੀਲਡ ’ਚ ਜਾਣਾ ਪੈਂਦਾ ਹੈ ਤਾਂ ਉਸ ਬਾਰੇ ਰਜਿਸਟਰ ’ਚ ਐਂਟਰੀ ਹੋਣੀ ਚਾਹੀਦੀ ਹੈ। ਪਾਵਰ ਕਾਰਪੋਰੇਸ਼ਨ ਵਲੋਂ ਜਾਰੀ ਨੋਟੀਫਿਕੇਸ਼ਨ ਨੂੰ ਸਾਰੇ ਪਾਵਰ ਕਾਰਪੋਰੇਸ਼ਨ ਦਫ਼ਤਰਾਂ ’ਚ ਕਾਰਵਾਈ ਲਈ ਭੇਜ ਦਿੱਤਾ ਗਿਆ ਹੈ।
 

SHARE ARTICLE

ਏਜੰਸੀ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement