Punjab News: ਚਲਦੇ ਆਟੋ ’ਚ ਲੜਕੀ ਨਾਲ ਜਬਰ-ਜ਼ਨਾਹ ਕਰਨ ਵਾਲੇ 3 ਮੁਲਜ਼ਮ ਕਾਬੂ; 20 ਸਾਲਾ ਲੜਕੀ ਨੂੰ ਬਣਾਇਆ ਸੀ ਸ਼ਿਕਾਰ
Published : Dec 22, 2023, 2:58 pm IST
Updated : Dec 22, 2023, 2:58 pm IST
SHARE ARTICLE
3 accused who raped a girl in auto arrested
3 accused who raped a girl in auto arrested

19 ਦਸੰਬਰ ਨੂੰ ਆਟੋ ਚਾਲਕ ਨੇ ਸਾਥੀਆਂ ਨਾਲ ਮਿਲ ਕੇ ਦਿਤਾ ਸੀ ਵਾਰਦਾਤ ਨੂੰ ਅੰਜਾਮ

Punjab News: ਲੁਧਿਆਣਾ 'ਚ ਚੱਲਦੇ ਆਟੋ 'ਚ 20 ਸਾਲਾ ਲੜਕੀ ਨਾਲ ਸਮੂਹਿਕ ਜਬਰ-ਜ਼ਨਾਹ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਪੁਲਿਸ ਨੇ ਸ਼ੁਕਰਵਾਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਵਿਚੋਂ ਇਕ ਮੁਲਜ਼ਮ ਆਟੋ ਚਾਲਕ ਹੈ, ਜਿਸ ਨੇ ਅਪਣੇ ਸਾਥੀਆਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿਤਾ ਸੀ।

ਇਹ ਮਾਮਲਾ 19 ਦਸੰਬਰ ਦਾ ਹੈ। ਸਵੇਰੇ ਕਰੀਬ 6 ਵਜੇ ਲੜਕੀ ਨੇ ਅਪਣੇ ਕੰਮ ਵਾਲੀ ਥਾਂ 'ਤੇ ਜਾਣ ਲਈ ਆਟੋ ਲਿਆ ਸੀ। ਆਟੋ ਵਿਚ ਡਰਾਈਵਰ ਦੇ ਦੋ ਸਾਥੀ ਬੈਠੇ ਸਨ। ਉਹ ਲੜਕੀ ਨੂੰ ਸੁੰਨਸਾਨ ਜਗ੍ਹਾ 'ਤੇ ਲੈ ਗਏ ਅਤੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਬਾਅਦ ਮੁਲਜ਼ਮ ਲੜਕੀ ਨੂੰ ਮੌਕੇ ’ਤੇ ਛੱਡ ਕੇ ਉਸ ਦਾ ਮੋਬਾਈਲ ਫੋਨ ਲੈ ਕੇ ਭੱਜ ਗਏ। ਲੜਕੀ ਕਿਸੇ ਤਰ੍ਹਾਂ ਮੇਨ ਰੋਡ 'ਤੇ ਪਹੁੰਚੀ ਅਤੇ ਪੁਲਿਸ ਨੂੰ ਬੁਲਾਉਣ ਲਈ ਉਸ ਨੇ ਰਾਹਗੀਰਾਂ ਤੋਂ ਮਦਦ ਮੰਗੀ। ਜੇਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਦਸਿਆ ਕਿ ਪਹਿਲਾਂ ਤਾਂ ਲੜਕੀ ਦੇ ਮਾਪੇ ਬਦਨਾਮੀ ਦੇ ਡਰੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਝਿਜਕਦੇ ਰਹੇ। ਪੁਲਿਸ ਨੇ ਉਨ੍ਹਾਂ ਨੂੰ ਸਮਝਾਇਆ ਕਿਉਂਕਿ ਲੜਕੀ ਸ਼ਿਕਾਇਤ ਦਰਜ ਕਰਵਾਉਣਾ ਚਾਹੁੰਦੀ ਸੀ।

ਉਨ੍ਹਾਂ ਦਸਿਆ ਕਿ 19 ਦਸੰਬਰ ਤੋਂ ਵੱਖ-ਵੱਖ ਟੀਮਾਂ ਮੁਲਜ਼ਮਾਂ ਦਾ ਪਿੱਛਾ ਕਰ ਰਹੀਆਂ ਸਨ। ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਬਾਅਦ ਵਿਚ ਤਿੰਨ ਮੁਲਜ਼ਮਾਂ ਦੀ ਪਛਾਣ ਕੀਤੀ ਗਈ। ਪੁਲਿਸ ਨੇ ਮੁਲਜ਼ਮਾਂ ਨੂੰ ਵੱਖ-ਵੱਖ ਥਾਵਾਂ ਤੋਂ ਕਾਬੂ ਕੀਤਾ ਹੈ।

(For more news apart from 3 accused who raped a girl in auto arrested, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement