
Khalra Accident News: ਹਾਦਸੇ ਵਿਚ 10 ਲੋਕ ਹੋਏ ਜ਼ਖ਼ਮੀ
Bolero hit the school bus in Khalra News in punjabi : ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ ਕਾਰਨ ਕਈ ਹਾਦਸੇ ਵਾਪਰ ਰਹੇ ਹਨ। ਇਨ੍ਹਾਂ ਹਾਦਸਿਆਂ ਵਿਚ ਕਈ ਲੋਕਾਂ ਦੀਆਂ ਕੀਮਤੀ ਜਾਨਾਂ ਵੀ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਤਰਨਤਾਰਨ ਦੇ ਕਸਬਾ ਖਾਲੜਾ ਤੋਂ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ: Punjab Winter Holidays: ਪੰਜਾਬ ਦੇ ਸਾਰੇ ਸਕੂਲਾਂ ਵਿਚ ਹੋਈਆਂ ਠੰਡ ਦੀਆਂ ਛੁੱਟੀਆਂ
ਇਥੇ ਸੰਘਣੀ ਧੁੰਦ ਕਾਰਨ ਬਲੈਰੇ ਨੇ ਅੱਗੇ ਜਾ ਰਹੀ ਸਕੂਲੀ ਬੱਸ ਨੂੰ ਟੱਕਰ ਮਾਰ ਦਿਤੀ। ਟੱਕਰ ਵਿਚ ਬਲੈਰੋ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਮਿਲੀ ਜਾਣਕਾਰੀ ਅਨੁਸਾਰ ਬਲੈਰੋ ਵਿਚ ਮਜ਼ਦੂਰ ਸਨ ਜੋ ਕੰਮ 'ਤੇ ਜਾ ਰਹੇ ਸਨ।
ਇਹ ਵੀ ਪੜ੍ਹੋ: Safar-E-Shahadat: ਚਮਕੌਰ ਦੀ ਲਹੂ-ਡੋਲ੍ਹਵੀਂ ਜੰਗ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ
ਇਸ ਹਾਦਸੇ ਵਿਚ ਬਲੈਰੋ 'ਚ ਸਵਾਰ ਕਰੀਬ 10 ਮਰਦ ਅਤੇ ਔਰਤਾਂ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਇਸ ਹਾਦਸੇ ਵਿਚ ਸਕੂਲੀ ਬੱਚਿਆਂ ਦਾ ਬਚਾਅ ਰਿਹਾ। ਮੌਸਮ ਦਾ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਮੀਂਹ ਦੀ ਚਿਤਾਵਨੀ ਦਿਤੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ