Punjab Vigilance Bureau: 11,500 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵਲੋਂ ਕਾਬੂ
Published : Dec 22, 2023, 4:36 pm IST
Updated : Dec 22, 2023, 4:37 pm IST
SHARE ARTICLE
Punjab Vigilance Bureau nabs ASI for taking Rs 11,500 bribe as second instalment
Punjab Vigilance Bureau nabs ASI for taking Rs 11,500 bribe as second instalment

ਪੁਲਿਸ ਮੁਲਜ਼ਮ ਨੇ ਪਹਿਲਾਂ ਜ਼ਮਾਨਤੀ ਬਾਂਡ ਸਵੀਕਾਰ ਕਰਨ ਬਦਲੇ ਲਏ ਸੀ 2,000 ਰੁਪਏ

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਦੌਰਾਨ ਸ਼ੁਕਰਵਾਰ ਨੂੰ ਪੁਲਿਸ ਚੌਕੀ ਗੋਲੇ ਵਾਲਾ, ਥਾਣਾ ਸਦਰ ਫ਼ਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਵਿੰਦਰ ਸਿੰਘ ਨੂੰ 11,500 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਿਲਪ੍ਰੀਤ ਸਿੰਘ ਵਾਸੀ ਪਿੰਡ ਗੋਲੇ ਵਾਲਾ, ਜ਼ਿਲ੍ਹਾ ਫਰੀਦਕੋਟ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਦੇ ਅਤੇ ਉਸ ਦੇ ਭਰਾ ਖਿਲਾਫ ਥਾਣਾ ਸਦਰ ਫਰੀਦਕੋਟ ਵਿਚ ਦਰਜ ਹੋਏ ਇਕ ਪੁਲਿਸ ਕੇਸ ਸਬੰਧੀ ਜ਼ਮਾਨਤੀ ਬਾਂਡ ਕਬੂਲਣ ਬਦਲੇ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਦਸਿਆ ਕਿ ਉਕਤ ਦੋਸ਼ੀ ਪਹਿਲਾਂ ਵੀ ਉਸ ਕੋਲ਼ੋਂ ਇਸੇ ਬਾਬਤ ਪਹਿਲੀ ਕਿਸ਼ਤ ਵਜੋਂ 2,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਰਿਸ਼ਵਤ ਦੇ ਬਾਕੀ ਰਹਿੰਦੇ 13,000 ਰੁਪਏ ਦੇਣ ਕਈ ਜ਼ੋਰ ਪਾ ਰਿਹਾ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦੇ ਹੋਏ ਉਕਤ ਪੁਲਿਸ ਮੁਲਾਜ਼ਮ ਨਾਲ ਹੋਈ ਗੱਲਬਾਤ ਦੀ ਆਡੀਓ ਰਿਕਾਰਡ ਵੀ ਕਰ ਲਈ ਜੋ ਕਿ ਸਬੂਤ ਵਜੋਂ ਉਸ ਨੇ ਵਿਜੀਲੈਂਸ ਬਿਊਰੋ ਨੂੰ ਸੌਂਪ ਦਿਤੀ।

ਬੁਲਾਰੇ ਨੇ ਅੱਗੇ ਦਸਿਆ ਕਿ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 11,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਤੇ ਰਿਸ਼ਵਤ ਦੇ ਪੈਸੇ ਵੀ ਬਰਾਮਦ ਕਰ ਲਏ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ।

 (For more news apart from Punjab Vigilance Bureau nabs ASI for taking Rs 11,500 bribe as second instalment, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement