Punjab Weather Update: ਪੰਜਾਬ 'ਚ ਦੋ ਦਿਨ ਮੀਂਹ ਪੈਣ ਦਾ ਅਲਰਟ, ਵਧੇਗੀ ਹੋਰ ਠੰਡ

By : GAGANDEEP

Published : Dec 22, 2023, 8:49 am IST
Updated : Dec 22, 2023, 8:49 am IST
SHARE ARTICLE
Punjab Weather Update
Punjab Weather Update

Punjab Weather Update: ਅੱਦ ਵੀ ਕਈ ਜ਼ਿਲ੍ਹਿਆ ਵਿਚ ਪਈ ਸੰਘਣੀ ਧੁੰਦ

Punjab Weather Update News in punjabi: ਪੰਜਾਬ ਵਿਚ ਇਸ ਸਰਦ ਰੁੱਤ ਵਿੱਚ ਪਹਿਲੀ ਵਾਰ ਵੀਰਵਾਰ ਨੂੰ ਪਾਰਾ ਤਿੰਨ ਡਿਗਰੀ ਸੈਲਸੀਅਸ ਤੋਂ ਹੇਠਾਂ ਡਿੱਗ ਗਿਆ। ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.7 ਡਿਗਰੀ ਸੈਲਸੀਅਸ ਘੱਟ ਸੀ। ਇਸੇ ਤਰ੍ਹਾਂ ਪਟਿਆਲਾ ਦਾ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 2.3 ​​ਡਿਗਰੀ ਸੈਲਸੀਅਸ ਘੱਟ ਅਤੇ ਬਠਿੰਡਾ ਦਾ ਤਾਪਮਾਨ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 0.3 ਡਿਗਰੀ ਸੈਲਸੀਅਸ ਘੱਟ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਹ ਵੀ ਪੜ੍ਹੋ: Wadala Banger : ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਦੀ ਦਿਮਾਗ਼ੀ ਨਸ ਫੱਟਣ ਨਾਲ ਮੌਤ 

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਠੰਡ ਦਾ ਕਹਿਰ ਹੋਰ ਵਧੇਗਾ। ਵਿਭਾਗ ਨੇ ਦੋ ਦਿਨ ਪੰਜਾਬ ਦੇ ਮਾਝਾ, ਦੋਆਬਾ ਅਤੇ ਪੂਰਬੀ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਸ਼ੁੱਕਰਵਾਰ ਤੋਂ ਤਿੰਨ ਦਿਨਾਂ ਲਈ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਇਸ ਦੌਰਾਨ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Food Recipes: ਘਰ ਵਿਚ ਬਣਾਉ ਕਰੀਮੀ ਪਾਸਤਾ  

ਵੀਰਵਾਰ ਨੂੰ ਅੰਮ੍ਰਿਤਸਰ ਅਤੇ ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ, ਫਰੀਦਕੋਟ 4.2 ਡਿਗਰੀ, ਗੁਰਦਾਸਪੁਰ 6.0 ਡਿਗਰੀ, ਫਤਿਹਗੜ੍ਹ ਸਾਹਿਬ 6.2 ਡਿਗਰੀ, ਜਲੰਧਰ 3.7 ਡਿਗਰੀ, ਫਿਰੋਜ਼ਪੁਰ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 23.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 20.2, ਲੁਧਿਆਣਾ ਦਾ 21.8, ਪਟਿਆਲਾ ਦਾ 22.1, ਪਠਾਨਕੋਟ ਦਾ 21.0, ਜਲੰਧਰ ਦਾ 20.7 ਅਤੇ ਬਠਿੰਡਾ ਦਾ 22.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

(For more news apart from Punjab Weather Update stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement