Hoshiarpur Central Jail : ਕੇਂਦਰੀ ਜੇਲ ਹੁਸ਼ਿਆਰਪੁਰ 'ਚ ਦੋ ਕੈਦੀਆਂ ਨੇ ਲਿਆ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

By : GAGANDEEP

Published : Dec 22, 2023, 9:29 am IST
Updated : Dec 22, 2023, 9:47 am IST
SHARE ARTICLE
Two prisoners committed suicide by hanging themselves in Hoshiarpur Central Jail
Two prisoners committed suicide by hanging themselves in Hoshiarpur Central Jail

Hoshiarpur Central Jail : ਓਮਕਾਰ ਅਤੇ ਟੀਟੂ ਵਜੋਂ ਹੋਈ ਮ੍ਰਿਤਕਾਂ ਦੀ ਪਹਿਚਾਣ

Two prisoners committed suicide by hanging themselves in Hoshiarpur Central Jail: ਕੇਂਦਰੀ ਜੇਲ ਹੁਸ਼ਿਆਰਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਦੋ ਹਵਾਲਾਤੀਆਂ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਓਮਕਾਰ ਅਤੇ ਟੀਟੂ ਵਜੋਂ ਹੋਈ ਹੈ। ਇਹ ਘਟਨਾ 23 ਨੰਬਰ ਬੈਰਕ ਵਿੱਚ ਵਾਪਰੀ। ਹਾਲਾਂਕਿ ਅਜੇ ਤੱਕ ਉਨਾਂ ਦੇ ਆਤਮ ਹੱਤਿਆ ਦੇ ਕਾਰਨਾਂ ਦਾ ਨਹੀਂ ਪਤਾ ਲੱਗਾ।

ਇਹ ਵੀ ਪੜ੍ਹੋ: LPG Cylinder Price: ਨਵੇਂ ਸਾਲ ਤੋਂ ਪਹਿਲਾਂ ਲੋਕਾਂ ਨੂੰ ਵੱਡੀ ਰਾਹਤ, ਸਿਲੰਡਰ ਹੋਇਆ ਸਸਤਾ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜ਼ਿਲ੍ਹੇ ਦੇ ਜੁਡੀਸ਼ੀਅਲ ਅਧਿਕਾਰੀ ਵੀ ਜੇਲ ਅੰਦਰ ਪੁੱਜ ਗਏ ਹਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ। ਇਨ੍ਹਾਂ ਦੋਵਾਂ ਹਵਾਲਾਤੀਆਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਜਾਇਆ ਗਿਆ ਹੈ। ਜਿੱਥੇ ਉਨ੍ਹਾਂ ਦਾ ਦੁਪਹਿਰ ਨੂੰ ਪੋਸਟਮਾਰਟਮ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਦੋ ਦਿਨ ਮੀਂਹ ਪੈਣ ਦਾ ਅਲਰਟ, ਵਧੇਗੀ ਹੋਰ ਠੰਡ

ਹੈਰਾਨੀ ਦੀ ਗੱਲ ਹੈ ਕਿ ਬੈਰਕ ਵਿਚ ਕਈ ਹਵਾਲਾਤੀਆਂ ਦੇ ਹੋਣ ਦੇ ਬਾਵਜੂਦ ਵੀ ਇਹ ਘਟਨਾ ਕਿਸ ਤਰ੍ਹਾਂ ਵਾਪਰੀ ਹੈ ਜੋ ਕਿ ਜੇ ਪ੍ਰਸ਼ਾਸਨ 'ਤੇ ਸਵਾਲ ਖੜੇ ਕਰ ਰਹੀ ਹੈ।

ਕੈਦੀ ਦੀ ਕੁੱਟਮਾਰ ਦੇ ਦੋਸ਼ 'ਚ ਜੇਲ ਸੁਪਰਡੈਂਟ ਜੋਗਿੰਦਰ ਪਾਲ ਸਿੰਘ ਮੁਅੱਤਲ
ਦੱਸ ਦੇਈਏ ਕਿ ਕੈਦੀ ਦੀ ਕੁੱਟਮਾਰ ਦੇ ਦੋਸ਼ 'ਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਜੇਲ ਸੁਪਰਡੈਂਟ ਜੋਗਿੰਦਰ ਪਾਲ ਸਿੰਘ ਨੂੰ ਮੁਅੱਤਲ ਕਰ ਦਿਤਾ।   ਕੈਦੀ ਹਰਿੰਦਰ ਸਿੰਘ ਦੇ ਵਕੀਲ ਅਮਿਤ ਅਗਨੀਹੋਤਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਰਿੰਦਾ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ। ਜਿਥੇ ਜੇਲ ਸੁਪਰਡੈਂਟ ਜੋਗਿੰਦਰ ਪਾਲ ਸਿੰਘ ਉਸ ਕੋਲੋਂ ਗੈਰ ਕਾਨੂੰਨੀ ਕੰਮ ਕਰਵਾਉਣ ਲਈ ਉਸ ਦੀ ਕੁੱਟਮਾਰ ਕਰਦਾ ਸੀ। ਰਿੰਦਾ ਨੇ ਆਪਣੇ ਵਕੀਲ ਰਾਹੀਂ ਕੁੱਟਮਾਰ ਵਿਰੁੱਧ ਉੱਚ ਅਦਾਲਤ ਵਿਚ ਕੇਸ ਕੀਤਾ ਅਤੇ ਜੇਲ੍ਹ ਦੇ ਸੀਸੀਟੀਵੀ ਕੈਮਰਿਆਂ ਰਾਹੀਂ ਜਿਹੜੇ ਸਬੂਤ ਅਦਾਲਤ ਵਿਚ ਪੇਸ਼ ਕੀਤੇ ਗਏ ਉਹਨਾਂ ਵਿੱਚ ਇਕ ਕਲਿਪ ਰਾਹੀਂ ਕੁੱਟਮਾਰ ਦੀ ਪੁਸ਼ਟੀ ਹੋ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement