Punjab Winter Holidays: ਪੰਜਾਬ ਦੇ ਸਾਰੇ ਸਕੂਲਾਂ ਵਿਚ ਹੋਈਆਂ ਠੰਡ ਦੀਆਂ ਛੁੱਟੀਆਂ

By : GAGANDEEP

Published : Dec 22, 2023, 12:13 pm IST
Updated : Dec 22, 2023, 12:59 pm IST
SHARE ARTICLE
Winter holidays in all schools of Punjab News in punjabi
Winter holidays in all schools of Punjab News in punjabi

Punjab Winter Holidays: 24 ਦਸੰਬਰ ਤੋਂ 31 ਦਸੰਬਰ ਤੱਕ ਸਾਰੇ ਸਕੂਲ ਰਹਿਣਗੇ ਬੰਦ

Winter holidays in all schools of Punjab News in punjabi : ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ: Safar-E-Shahadat: ਚਮਕੌਰ ਦੀ ਲਹੂ-ਡੋਲ੍ਹਵੀਂ ਜੰਗ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ

photo

ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 24 ਦਸੰਬਰ 2023 ਤੋਂ 31 ਦਸੰਬਰ 2023 ਤੱਕ ਛੁੱਟੀਆਂ ਦਾ ਐਲਾਨ (Punjab Winter Holidays) ਕੀਤਾ ਜਾ ਰਿਹਾ ਹੈ। ਇਸ ਦੌਰਾਨ ਕੋਈ ਵੀ ਸਰਕਾਰੀ ਜਾਂ ਗੈਰ-ਸਰਕਾਰੀ ਸਕੂਲ ਨਹੀਂ ਖੁੱਲ੍ਹੇਗਾ।

ਇਹ ਵੀ ਪੜ੍ਹੋ: Khalra Accident News: ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਬਲੈਰੋ ਨੇ ਅੱਗੇ ਜਾ ਰਹੀ ਸਕੂਲੀ ਬੱਸ ਨੂੰ ਮਾਰੀ ਟੱਕਰ

ਸਿੱਖਿਆ ਵਿਭਾਗ ਨੇ ਇਨ੍ਹਾਂ ਹੁਕਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਆਪਣੇ ਅਧਿਕਾਰੀਆਂ ਦੀ ਡਿਊਟੀ ਵੀ ਲਗਾ ਦਿੱਤੀ ਹੈ ਤਾਂ ਜੋ ਕਿਸੇ ਵੀ ਪ੍ਰਾਈਵੇਟ ਸਕੂਲ ਵੱਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਨਾ ਕੀਤੀ ਜਾ ਸਕੇ। ਪੰਜਾਬ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ। ਜਦੋਂ ਕਿ ਕਰੀਬ ਛੇ ਹਜ਼ਾਰ ਪ੍ਰਾਈਵੇਟ ਸਕੂਲ ਹਨ। ਇਨ੍ਹਾਂ ਵਿੱਚ 40 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement