
Amritsar News : ਸਰਹੱਦੋਂ ਪਾਰ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼
Amritsar News in Punjabi : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ ਕਾਮਯਾਬੀ ਹਾਸਲ ਕਰਦਿਆਂ ਸਰਹੱਦ ਪਾਰ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ ਪਾਕਿਸਤਾਨ ਆਧਾਰਿਤ ਤਸਕਰਾਂ ਨਾਲ ਜੁੜੇ ਦੋ ਵਿਅਕਤੀਆਂ (ਸੁਖਦੇਵ ਸਿੰਘ ਅਤੇ ਅਵਤਾਰ ਸਿੰਘ) ਨੂੰ ਗ੍ਰਿਫ਼ਤਾਰ ਕਰਕੇ 10 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਆਧਾਰਿਤ ਤਸਕਰਾਂ ਨਾਲ ਸੰਪਰਕ ’ਚ ਸਨ। 2015 ਵਿੱਚ, ਦੋ ਪਾਕਿਸਤਾਨੀ ਨਾਗਰਿਕ 19.5 ਕਿਲੋਗ੍ਰਾਮ ਹੈਰੋਇਨ ਦੇ ਨਾਲ ਸਰਹੱਦ ਪਾਰ ਕਰਕੇ ਆਏ ਸਨ। ਉਸ ਸਮੇਂ, ਇਹ ਦੋਸ਼ੀ ਵੀ 2.5 ਕਿਲੋਗ੍ਰਾਮ ਹੈਰੋਇਨ, 65 ਲੱਖ ਰੁਪਏ ਦੀ ਡਰੱਗ ਮਨੀ, ਇੱਕ ਪਿਸਤੌਲ ਅਤੇ ਇੱਕ ਰਾਈਫਲ ਦੇ ਨਾਲ ਗ੍ਰਿਫ਼ਤਾਰ ਹੋਏ ਸਨ। ਸੁਖਦੇਵ ਸਿੰਘ ਪਿਛਲੇ ਸਾਲ ਜੇਲ੍ਹ ਤੋਂ ਰਿਹਾਅ ਹੋਇਆ ਸੀ ਅਤੇ ਅਵਤਾਰ ਸਿੰਘ ਸਤੰਬਰ ਵਿੱਚ ਜ਼ਮਾਨਤ 'ਤੇ ਬਾਹਰ ਆਇਆ ਸੀ।
ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਗੇਟ ਹਕੀਮਾ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪਿੱਛਲੇ ਅਤੇ ਅੱਗੇ ਦੇ ਸੰਬੰਧ ਤਲਾਸ਼ਣ ਲਈ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।
(For more news apart from Amritsar police big success, 2 persons were arrested and 10 kg heroin was recovered News in Punjabi, stay tuned to Rozana Spokesman)