
Bharat Bhushan Ashu News : ਟੈਂਡਰ ਘਪਲੇ ਮਾਮਲੇ 'ਚ ਹਾਈ ਕੋਰਟ ਨੇ ਦਿੱਤੀ ਸੀ ਰਾਹਤ
Bharat Bhushan Ashu News in Punjabi : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਭਾ ਦੀ ਜੇਲ੍ਹ ਵਿੱਚੋਂ ਰਿਹਾਅ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨੇ ਮਾਨਯੋਗ ਅਦਾਲਤ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਮੈਂ ਘਰ ਜਾ ਰਿਹਾ ਹਾਂ ਅਤੇ ਆਪਣੇ ਪਰਿਵਾਰ ਨੂੰ ਮਿਲਣ ਤੋਂ ਬਾਅਦ ਸਰਕਾਰ ਬਾਰੇ ਹੋਰ ਖੁਲਾਸੇ ਕਰਾਂਗੇ।
ਦੱਸ ਦਈਏ ਕਿ ਭਾਰਤ ਭੂਸ਼ਣ ਆਸ਼ੂ 4 ਮਹੀਨੇ ਤੋਂ ਨਾਭਾ ਜੇਲ ਵਿਚ ਸਾਬਕਾ ਕੈਬਨਿਟ ਮੰਤਰੀ ਟੈਂਡਰ ਘਪਲੇ ਮਾਮਲੇ ਅਧੀਨ ਬੰਦ ਸਨ ਜਿਨ੍ਹਾਂ ਨੂੰ ਪਿਛਲੇ ਦਿਨੀਂ ਹਾਈ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਸੀ। ਹਾਈ ਕੋਰਟ ਤੋਂ ਬਰੀ ਹੋਣ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਵਿਖੇ ਆਪਣੇ ਘਰ ਪਹੁੰਚੇ।
ਜ਼ਿਕਰਯੋਗ ਹੈ ਕਿ ਪੰਜਾਬ ’ਚ ਕਾਂਗਰਸ ਦੀ ਸਰਕਾਰ ਵੇਲੇ ਖੁਰਾਕ ਸਪਲਾਈ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ 'ਤੇ ਟੈਂਡਰ ’ਚ ਘਪਲਾ ਕਰਨ ਦੇ ਇਲਜ਼ਾਮ ਲੱਗੇ ਸਨ। ਵਿਜੀਲੈਂਸ ਵੱਲੋਂ ਵੀ ਪਹਿਲਾਂ ਉਹਨਾਂ ’ਤੇ ਕੇਸ ਚਲਾਇਆ ਗਿਆ ਸੀ। ਇਸ ਤੋਂ ਪਹਿਲਾਂ ਸਾਲ 2022 'ਚ ਕੁਝ ਟਰਾਂਸਪੋਰਟ ਮਾਲਕਾਂ ਅਤੇ ਠੇਕੇਦਾਰਾਂ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਅਨਾਜ ਟਰਾਂਸਪੋਰਟ ਟੈਂਡਰ ਘਪਲੇ 'ਚ ਕੁਝ ਚੁਣੇ ਹੋਏ ਠੇਕੇਦਾਰਾਂ ਨੂੰ ਲਾਭ ਦੇਣ ਅਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਸੀ। ਇਸ ਦੀ ਸ਼ਿਕਾਇਤ ਵਿਜੀਲੈਂਸ ਨੂੰ ਕੀਤੀ ਗਈ ਸੀ।
(For more news apart from Former cabinet minister Bharat Bhushan Ashu released Nabha Jail, imprisoned in Nabha Jail for 4 months News in Punjabi, stay tuned to Rozana Spokesman)