
Khanuri Border News : ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਦੀ ਅਰਦਾਸ ਕੀਤੀ
Khanuri Border News in Punjabi : ਅੱਜ ਖਨੌਰੀ ਬਾਰਡਰ ’ਤੇ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਜਾਣਨ ਲਈ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਆਗੂ ਵਿਜੇ ਇੰਦਰ ਸਿੰਗਲਾ ਪਹੁੰਚੇ। ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਦੀ ਅਰਦਾਸ ਕੀਤੀ।
ਦੱਸ ਦੇਈਏ ਕਿ ਬੀਤੀ ਰਾਤ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਐਮਪੀ ਚਰਨਜੀਤ ਸਿੰਘ ਚੰਨੀ ਵੀ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਨ ਲਈ ਪਹੁੰਚੇ ਸਨ।
ਜ਼ਿਕਰਯੋਗ ਹੈ ਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 27 ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਬਹੁਤ ਨਾਜ਼ੁਕ ਚੱਲ ਰਹੀ ਹੈ।
(For more news apart from Former cabinet minister Vijay Inder Singla came to know status Dallewal at Khanuri border News in Punjabi, stay tuned to Rozana Spokesman)