
Fazilka News : BSF ਤੇ ਪੁਲਿਸ ਨੇ ਚਲਾਇਆ ਸਰਚ ਆਪਰੇਸ਼ਨ
Fazilka News in Punjabi : ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ 'ਚ ਪਾਕਿਸਤਾਨ ਤੋਂ ਆ ਰਿਹਾ ਇਕ ਡਰੋਨ ਹੈਰੋਇਨ ਸੁੱਟ ਕੇ ਫਰਾਰ ਹੋ ਗਿਆ, ਇਸ ਦੌਰਾਨ ਬੀ.ਐੱਸ.ਐੱਫ ਵੱਲੋਂ ਫਾਇਰਿੰਗ ਅਤੇ ਇਲੂ ਬੰਬ ਵੀ ਸੁੱਟੇ ਗਏ ਪਰ ਡਰੋਨ ਨੂੰ ਕਾਬੂ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਪੁਲਿਸ ਦੇ ਸਹਿਯੋਗ ਨਾਲ ਚਲਾਏ ਗਏ ਤਲਾਸ਼ੀ ਅਭਿਆਨ 'ਚ ਹੈਰੋਇਨ ਬਰਾਮਦ ਕਰਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਫਾਜ਼ਿਲਕਾ ਦੇ ਸਦਰ ਥਾਣੇ ਦੀ ਐਸਐਚਓ ਸ਼ਿਮਲਾ ਰਾਣੀ ਨੇ ਦੱਸਿਆ ਕਿ ਬੀਐਸਐਫ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਬੀਓਪੀ ਜੀਜੀ ਬੇਸ ਨੇੜੇ ਡਰੋਨ ਦੀ ਆਵਾਜਾਈ ਹੋਈ ਹੈ, ਜਿਸ 'ਤੇ ਹੁਣ ਬੀਐਸਐਫ ਨੇ ਪੁਲਿਸ ਟੀਮ ਦੇ ਨਾਲ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਕਰੀਬ ਚਾਰ ਘੰਟੇ ਤੱਕ ਤਲਾਸ਼ੀ ਮੁਹਿੰਮ ਚਲਾਈ ਗਈ। ਜਿਸ ਤੋਂ ਬਾਅਦ ਖੇਤਾਂ ਨੂੰ ਜਾਂਦੀ ਸਰਕਾਰੀ ਸੜਕ ਤੋਂ 532 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਇਸ ਸਬੰਧੀ ਥਾਣਾ ਸਦਰ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ 'ਚ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 3.5 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ।
(For more news apart from Heroin worth 3.5 crore recovered in Fazilka, drone from Pakistan dropped heroin and escaped News in Punjabi, stay tuned to Rozana Spokesman)