Punjab Weather Update : ਪੰਜਾਬ 'ਚ ਠੰਢ ਨੇ ਛੇੜਿਆ ਕਾਂਬਾ, ਸੀਤ ਲਹਿਰ ਚੱਲਣ ਦੀ ਚੇਤਾਵਨੀ ਜਾਰੀ
Published : Dec 22, 2024, 7:55 am IST
Updated : Dec 23, 2024, 8:24 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update : ਕਈ ਇਲਾਕਿਆਂ ਵਿਚ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਠੰਢ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਪੰਜਾਬ ਦੇ ਔਸਤ ਤਾਪਮਾਨ 'ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਚੰਡੀਗੜ੍ਹ ਦੇ ਤਾਪਮਾਨ 'ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪਰ ਦਿਨ ਵੇਲੇ ਨਿਕਲੀ ਧੁੱਪ ਨੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਹੈ।

ਮੌਸਮ ਕੇਂਦਰ ਅਨੁਸਾਰ ਅੱਜ ਪੰਜਾਬ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਦੇ 5 ਜ਼ਿਲ੍ਹੇ ਧੁੰਦ ਦੀ ਲਪੇਟ 'ਚ ਇਸ ਯੈਲੋ ਚੇਤਾਵਨੀ ਅਨੁਸਾਰ ਅੱਜ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਲੁਧਿਆਣਾ ਅਤੇ ਬਰਨਾਲਾ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ 100 ਮੀਟਰ ਦੇ ਨੇੜੇ ਰਹਿ ਸਕਦੀ ਹੈ।

ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 27 ਦਸੰਬਰ ਨੂੰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਅਨੁਸਾਰ 27 ਦਸੰਬਰ ਨੂੰ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ ਅਤੇ ਬਠਿੰਡਾ 'ਚ ਮੀਂਹ ਪੈਣ ਦੀ ਸੰਭਾਵਨਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement