Punjab Weather Update: ਅਗਲੇ ਪੰਜ ਦਿਨਾਂ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ
Punjab Weather Update News: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਪੰਜ ਦਿਨਾਂ ਤੱਕ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪਵੇਗਾ। ਜੰਮੂ-ਕਸ਼ਮੀਰ ਵਿੱਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵੱਲ ਠੰਢੀਆਂ ਹਵਾਵਾਂ ਚੱਲ਼ ਰਹੀਆਂ ਹਨ।
ਮੌਸਮ ਵਿਭਾਗ ਨੇ 27 ਤਰੀਕ ਤੱਕ ਸੰਘਣੀ ਧੁੰਦ ਅਤੇ ਠੰਢੇ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਦੀ ਵੀ ਉਮੀਦ ਹੈ।
ਲੁਧਿਆਣਾ ਵਿੱਚ ਕੱਲ੍ਹ ਠੰਡਾ ਦਿਨ ਦਰਜ ਕੀਤਾ ਗਿਆ, ਜਦੋਂ ਕਿ ਬਠਿੰਡਾ, ਅੰਮ੍ਰਿਤਸਰ, ਹਲਵਾਰਾ ਅਤੇ ਗੁਰਦਾਸਪੁਰ ਵਿੱਚ ਸੰਘਣੀ ਧੁੰਦ ਦਰਜ ਕੀਤੀ ਗਈ।
ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਕਾਰਨ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਵਧ ਗਿਆ। ਇਹ ਆਮ ਨਾਲੋਂ 4.6 ਡਿਗਰੀ ਵੱਧ ਹੈ।
