ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ
ਫਿਰੋਜ਼ਪੁਰ: ਅੱਜ ਫਿਰੋਜ਼ਪੁਰ ’ਚ ਸੰਘਣੀ ਧੁੰਦ ਕਾਰਨ ਵਾਪਰੇ ਸੜਕੀ ਹਾਦਸੇ ’ਚ ਸਕੂਲੀ ਵਿਦਿਆਰਥੀ ਜ਼ਖਮੀ ਹੋ ਗਏ। ਇਨ੍ਹਾਂ ਜ਼ਖਮੀ ਵਿਦਿਆਰਥੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇੱਕ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ। ਇਹ ਸੜਕੀ ਹਾਦਸਾ ਫ਼ਿਰੋਜ਼ਪੁਰ ਦੇ ਕਸਬਾ ਜ਼ੀਰਾ ਨੇੜੇ ਵਾਪਰਿਆ।
ਦੱਸ ਦਈਏ ਕਿ ਕਸਬਾ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਦੇ ਬੱਚੇ ਜਦੋਂ ਸਕੂਲੀ ਵਾਹਨ ’ਤੇ ਸਵਾਰ ਹੋ ਕੇ ਜਾ ਰਹੇ ਸਨ, ਤਾਂ ਸੰਘਣੀ ਧੁੰਦ ਕਾਰਨ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਹਰਸ਼ਕਰਨ ਸਿੰਘ ਅਤੇ ਗੁਰਵਿੰਦਰ ਸਿੰਘ ਜ਼ਖਮੀ ਹੋ ਗਏ।
ਮੌਕੇ ’ਤੇ ਇਕੱਠੇ ਹੋਏ ਲੋਕਾਂ ਵੱਲੋਂ ਜ਼ਖਮੀ ਬੱਚਿਆਂ ਨੂੰ ਹਸਪਤਾਲ ਪਹੁੰਚਿਆ। ਜਿੱਥੇ ਹਰਸ਼ਕਰਨ ਸਿੰਘ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਬੱਚਿਆਂ ਦੇ ਮਾਪਿਆਂ ’ਚ ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।
