ਕਰੀਬ ਪੰਜ ਸਾਲ ਪਹਿਲਾਂ ਗਿਆ ਸੀ ਕੈਨੇਡਾ
ਖਨੌਰੀ (ਸਤਨਾਮ ਸਿੰਘ ਕੰਬੋਜ) : ਕਰੀਬ ਪੰਜ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿਚ ਕੈਨੇਡਾ ਗਏ ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਮੌਲਵੀਵਾਲਾ ਦੇ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਅਮਰ ਸਿੰਘ ਦਾ ਬੇਟਾ ਕਰਨਵੀਰ ਸਿੰਘ ਸੰਧੂ ਕੈਨੇਡਾ ਦੇ ਸਰੀ ਵਿਚ ਰਹਿ ਰਿਹਾ ਸੀ ਅਤੇ ਟਰਾਲਾ ਚਲਾਉਂਦਾ ਸੀ ਜਿੱਥੇ ਕਰੀਬ ਇਕ ਮਹੀਨਾ ਪਹਿਲਾਂ ਉਸ ਦੇ ਟਰਾਲੇ ਦਾ ਐਕਸੀਡੈਂਟ ਹੋ ਗਿਆ।
ਹਾਦਸੇ ਮਗਰੋਂ ਕਰਨਵੀਰ ਸਿੰਘ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਗਿਆ ਜਿਸ ਦੇ ਚਲਦਿਆਂ 20 ਦਸੰਬਰ ਨੂੰ ਜਦੋਂ ਉਹ ਘਰ ਵਿਚ ਸੁੱਤਾ ਹੋਇਆ ਸੀ ਤਾਂ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਪ੍ਰਵਾਰਿਕ ਮੈਂਬਰਾਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਨੌਜਵਾਨ ਦੀ ਦੇਹ ਨੂੰ ਘਰ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।
