ਕੈਪਟਨ ਨੇ ਪਾਕਿ ਵਲੋਂ ਕਰਤਾਰਪੁਰ ਸਾਹਿਬ ਦੀ ਯਾਤਰਾ ਸਿੱਖਾਂ ਤੱਕ ਸੀਮਿਤ ਕਰਨ 'ਤੇ ਪ੍ਰਗਟਾਇਆ ਰੋਸ
Published : Jan 23, 2019, 5:38 pm IST
Updated : Jan 23, 2019, 5:38 pm IST
SHARE ARTICLE
Captain Amarinder Singh
Captain Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿਰਫ਼ ਸਿੱਖ ਸ਼ਰਧਾਲੂਆਂ ਨੂੰ ਇਜਾਜ਼ਤ ਦੇਣ...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿਰਫ਼ ਸਿੱਖ ਸ਼ਰਧਾਲੂਆਂ ਨੂੰ ਇਜਾਜ਼ਤ ਦੇਣ ਸਬੰਧੀ ਪਾਕਿਸਤਾਨ ਦੇ ਪ੍ਰਸਤਾਵ 'ਤੇ ਸਖ਼ਤ ਰੋਸ ਜ਼ਾਹਰ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਰਵ ਵਿਆਪਕ ਗੁਰੂ ਹਨ ਜਿਨ੍ਹਾਂ ਦੇ ਸ਼ਰਧਾਲੂ ਸਾਰੇ ਧਰਮਾਂ ਖਾਸ ਤੌਰ 'ਤੇ ਹਿੰਦੂ ਧਰਮ ਨਾਲ ਵੀ ਜੁੜੇ ਹੋਏ ਹਨ। 

ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਜਦੋਂ ਪਾਕਿਸਤਾਨ ਵਲੋਂ ਕਰਤਾਰਪੁਰ ਲਾਂਘੇ ਰਾਹੀਂ ਅਪਣੇ ਅਧਿਕਾਰ ਖੇਤਰ ਵਿਚ ਪ੍ਰਵੇਸ਼ ਨੂੰ ਨਿਯਮਤ ਕਰਨ ਲਈ ਸਮਝੌਤੇ ਦਾ ਖਰੜਾ ਭੇਜਿਆ ਜਾਵੇਗਾ ਤਾਂ ਉਸ ਵੇਲੇ ਇਹ ਮਸਲਾ ਪਾਕਿਸਤਾਨ ਸਰਕਾਰ ਕੋਲ ਉਠਾਇਆ ਜਾਵੇ। ਅੱਜ ਇੱਥੋਂ ਜਾਰੀ ਇਕ ਬਿਆਨ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੇਸ਼ਕ ਪਾਕਿਸਤਾਨ ਨੂੰ ਅਪਣੇ ਅਧਿਕਾਰ ਖੇਤਰ ਦੀ ਸੁਰੱਖਿਆ ਨਾਲ ਸਬੰਧਤ ਸ਼ਰਤਾਂ ਤੈਅ ਕਰਨ ਦਾ ਪੂਰਾ ਹੱਕ ਹੈ

ਪਰ ਇਸ ਪੱਖ ਨੂੰ ਵੀ ਵਿਚਾਰਨਾ ਚਾਹੀਦਾ ਹੈ ਕਿ ਪਹਿਲੇ ਪਾਤਸ਼ਾਹ ਦੀ ਵਿਚਾਰਧਾਰਾ ਸਿਰਫ਼ ਸਿੱਖਾਂ ਤੱਕ ਮਹਿਦੂਦ ਨਹੀਂ ਸਗੋਂ ਸਾਰੇ ਧਰਮਾਂ ਦੇ ਲੋਕ ਉਨ੍ਹਾਂ ਵਲੋਂ ਦਰਸਾਏ ਮਾਰਗ 'ਤੇ ਚਲਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਸਿਧਾਂਤਾਂ ਵਿਚ ਵਿਤਕਰੇ ਲਈ ਕੋਈ ਥਾਂ ਨਹੀਂ ਹੈ ਅਤੇ ਇੱਥੋਂ ਤੱਕ ਕਿ ਲੰਗਰ ਦੀ ਸੇਵਾ ਦਾ ਸੰਕਲਪ ਵੀ ਜਾਤ-ਪਾਤ ਤੋਂ ਰਹਿਤ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਬਿਨਾਂ ਕਿਸੇ ਧਾਰਮਿਕ ਪੱਖਪਾਤ ਤੋਂ ਹਰੇਕ ਮਨੁੱਖ ਲਈ ਹਮੇਸ਼ਾ ਖੁੱਲ੍ਹੇ ਹਨ। 

ਮੁੱਖ ਮੰਤਰੀ ਨੇ ਦੱਸਿਆ ਕਿ ਹਿੰਦੂ ਪਰਵਾਰਾਂ ਵਿਚ ਅਪਣੇ ਵੱਡੇ ਪੁੱਤਰਾਂ ਨੂੰ ਸਿੱਖ ਸਜਾਉਣ ਦੀ ਰਵਾਇਤ ਸਾਲਾਂਬੱਧੀ ਚਲਦੀ ਆਈ ਹੈ ਅਤੇ ਭਾਰਤ ਵਿਚ ਸਿੱਖ ਧਰਮ ਪ੍ਰਤੀ ਵਿਸ਼ਵਾਸ ਏਨਾ ਡੂੰਘਾ ਹੈ ਕਿ ਦੂਜੇ ਧਰਮਾਂ ਨੂੰ ਇਸ ਵਿਸ਼ਵਾਸ ਤੋਂ ਵਾਂਝਾ ਰੱਖਣ ਦੀ ਪਾਕਿਸਤਾਨ ਦੀ ਸਰਕਾਰ ਨੂੰ ਸੋਚ ਵੀ ਨਹੀਂ ਰੱਖਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਇਸ ਕਰਕੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਤੋਂ ਵਾਂਝਾ ਰੱਖਣਾ ਕਿ ਉਹ ਸਿੱਖ ਨਹੀਂ ਹਨ, ਪੂਰੀ ਤਰ੍ਹਾੰ ਅਨਿਆਂਪੂਰਨ ਹੈ।

ਉਨ੍ਹਾਂ ਨੇ ਭਾਰਤ ਸਰਕਾਰ ਨੂੰ ਇਹ ਮਸਲਾ ਪਾਕਿਸਤਾਨ ਸਰਕਾਰ ਨਾਲ ਪਹਿਲ ਦੇ ਆਧਾਰ 'ਤੇ ਉਠਾਉਣ ਦੀ ਅਪੀਲ ਕੀਤੀ। ਕਰਤਾਰਪੁਰ ਲਾਂਘੇ ਰਾਹੀਂ ਪ੍ਰਵੇਸ਼ ਕਰਨ ਬਾਰੇ ਪਾਕਿਸਤਾਨ ਸਰਕਾਰ ਵਲੋਂ ਤਿਆਰ ਕੀਤੇ ਜਾ ਰਹੇ ਪ੍ਰਸਤਾਵ ਸਬੰਧੀ ਮੀਡੀਆ ਰਿਪੋਰਟਾਂ ਦਾ ਜ਼ਿਕਰ ਕਰਦੇ ਮੁੱਖ ਮੰਤਰੀ ਨੇ ਸ਼ਰਧਾਲੂਆਂ ਦੀ ਗਿਣਤੀ ਵੀ ਪਾਕਿਸਤਾਨ ਵਲੋਂ ਤੈਅ ਕਰਨ ਦੀ ਸ਼ਰਤ 'ਤੇ ਸਖ਼ਤ ਇਤਰਾਜ਼ ਕੀਤਾ। ਉਨ੍ਹਾਂ ਕਿਹਾ ਕਿ ਇਕ ਗਰੁੱਪ ਵਿਚ 15 ਵਿਅਕਤੀਆਂ ਨੂੰ ਸੀਮਤ ਕਰਨਾ ਵਾਜਬ ਨਹੀਂ ਹੈ

ਅਤੇ ਸ਼ਰਧਾਲੂਆਂ ਨੂੰ ਵਿਅਕਤੀਗਤ ਤੌਰ 'ਤੇ ਜਾਣ ਦੀ ਆਗਿਆ ਹੋਣੀ ਚਾਹੀਦੀ ਹੈ। ਸ਼ਰਧਾਲੂਆਂ ਲਈ 'ਖੁੱਲ੍ਹੇ ਦਰਸ਼ਨ ਦੀਦਾਰੇ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਇਕ ਦਿਨ ਵਿਚ 500 ਸ਼ਰਧਾਲੂਆਂ ਦੇ ਜਾਣ ਦੀ ਬੰਦਿਸ਼ ਨਹੀਂ ਹੋਣੀ ਚਾਹੀਦੀ ਅਤੇ ਖਾਸ ਤੌਰ 'ਤੇ ਉਸ ਵੇਲੇ ਜਦੋਂ ਨਵੰਬਰ 2019 ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜ਼ਰੂਰੀ ਹੋਣ ਦੇ ਕਲਾਜ਼ ਸਬੰਧੀ ਰਿਪੋਰਟ 'ਤੇ ਚਿੰਤਾ ਜ਼ਾਹਰ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਹੁਤੀ ਪੇਂਡੂ ਵਸੋਂ ਕੋਲ ਪਾਸਪੋਰਟ ਨਹੀਂ ਹੈ ਜਿਸ ਕਰਕੇ ਅਜਿਹੇ ਕਦਮ ਨਾਲ ਉਹ ਪਵਿੱਤਰ ਅਸਥਾਨ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਣਗੇ। ਮੁੱਖ ਮੰਤਰੀ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਦੋਵੇਂ ਧਿਰਾਂ ਗੱਲਬਾਤ ਦਾ ਰਾਹ ਅਪਣਾ ਕੇ ਇਸ ਸਬੰਧ ਵਿਚ ਰਸਮੀ ਸਮਝੌਤਾ ਲਾਗੂ ਹੋਣ ਤੋਂ ਪਹਿਲਾਂ ਕਰਤਾਰਪੁਰ ਲਾਂਘੇ ਰਾਹੀਂ ਸ਼ਰਧਾਲੂਆਂ ਦੇ ਬਿਨਾਂ ਕਿਸੇ ਔਕੜ ਤੋਂ ਜਾਣ ਲਈ ਸਾਰੇ ਮਸਲੇ ਨਜਿੱਠ ਲਏ ਜਾਣ। 

ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਰਿਪੋਰਟਾਂ ਮੁਤਾਬਕ ਪਾਕਿਸਤਾਨ ਸਰਕਾਰ ਵਲੋਂ ਲਾਂਘੇ ਰਾਹੀਂ ਲੋਕਾਂ ਦੇ ਜਾਣ 'ਤੇ ਬੰਦਿਸ਼ਾਂ ਲਾਉਣ ਦੇ ਅਜਿਹੇ ਪਿਛਾਂਹ ਖਿੱਚੂ ਕਦਮਾਂ ਨਾਲ ਉੱਥੋਂ ਦੀ ਸਰਕਾਰ ਵਲੋਂ ਚੁੱਕੇ ਇਸ ਸਾਕਾਰਾਤਮਕ ਕਦਮ 'ਤੇ ਨਾਂਹ ਪੱਖੀ ਪ੍ਰਭਾਵ ਪਵੇਗਾ। ਉਨ੍ਹਾਂ ਕਿਹਾ ਕਿ ਹੁਣ ਭਾਰਤ ਸਰਕਾਰ ਵਲੋਂ ਅਜਿਹੇ ਸਾਰੇ ਮਾਮਲਿਆਂ ਨੂੰ ਸੌਖਾਲੇ ਢੰਗ ਨਾਲ ਹੱਲ ਕੀਤਾ ਜਾਵੇ ਤਾਂ ਕਿ ਸ਼ਰਧਾਲੂ ਦੋਵਾਂ ਮੁਲਕਾਂ ਦੇ ਇਤਿਹਾਸਕ ਫ਼ੈਸਲੇ ਦਾ ਵੱਧ ਤੋਂ ਵੱਧ ਲਾਹਾ ਖੱਟ ਸਕਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement