ਚੰਡੀਗੜ੍ਹ 'ਚ ਪੰਜਾਬੀ ਭਾਸ਼ਾ ਕਾਨੂੰਨ ਲਾਗੂ ਕਰਨ ਦੀ ਮੰਗ
Published : Jan 23, 2019, 3:00 pm IST
Updated : Jan 23, 2019, 3:00 pm IST
SHARE ARTICLE
Demand for the implementation of Punjabi language law in Chandigarh
Demand for the implementation of Punjabi language law in Chandigarh

ਪੰਜਾਬੀ ਕਲਚਰਲ ਕੌਂਸਲ (ਰਜ਼ਿ:) ਨੇ ਅੱਜ ਇਕ ਮਤਾ ਪਾਸ ਕਰ ਕੇ ਚੰਡੀਗੜ੍ਹ ਦੇ ਪ੍ਰਸਾਸ਼ਕ ਤੇ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ........

ਚੰਡੀਗੜ੍ਹ  (ਨੀਲ ਭਲਿੰਦਰ) : ਪੰਜਾਬੀ ਕਲਚਰਲ ਕੌਂਸਲ (ਰਜ਼ਿ:) ਨੇ ਅੱਜ ਇਕ ਮਤਾ ਪਾਸ ਕਰ ਕੇ ਚੰਡੀਗੜ੍ਹ ਦੇ ਪ੍ਰਸਾਸ਼ਕ ਤੇ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਚੰਡੀਗੜ੍ਹ ਵਿਚ ਮਾਤ ਭਾਸ਼ਾ ਪੰਜਾਬੀ ਨੂੰ ਬਣਦਾ ਰੁਤਬਾ ਦੇਣ ਲਈ ਪੰਜਾਬ ਵਲੋਂ ਲਾਗੂ ਕੀਤੇ ਦੋ ਕਾਨੂੰਨਾਂ-'ਪੰਜਾਬੀ ਭਾਸ਼ਾ ਅਤੇ ਹੋਰ ਭਾਸ਼ਾਵਾਂ ਸਿੱਖਣ ਸਬੰਧੀ ਕਾਨੂੰਨ-2008' ਅਤੇ 'ਪੰਜਾਬੀ ਭਾਸ਼ਾ (ਸੋਧ) ਕਾਨੂੰਨ-2008' ਨੂੰ ਇਸ ਕੇਂਦਰੀ ਸਾਸ਼ਤ ਇਲਾਕੇ ਵਿਚ ਵੀ ਲਾਗੂ ਕੀਤਾ ਜਾਵੇ ਤਾਂ ਜੋ ਚੰਡੀਗੜ੍ਹ ਦੇ ਵਿਕਾਸ ਵਿਚ ਯੋਗਦਾਨ ਪਾ ਰਹੇ ਲੱਖਾਂ ਪੰਜਾਬੀਆਂ ਦੀ ਚਿਰੋਕਣੀ ਮੰਗ ਪ੍ਰਵਾਨ ਹੋ ਸਕੇ।

ਨਾਲ ਹੀ ਉਨ੍ਹਾਂ ਪੰਜਾਬ ਹਾਈ ਕੋਰਟ ਦੇ ਚੀਫ਼ ਜਸਟਿਸ ਤੋਂ ਮੰਗ ਕੀਤੀ ਹੈ ਕਿ ਉਕਤ ਕਾਨੂੰਨਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਇੰਨ-ਬਿੰਨ ਲਾਗੂ ਕਰਵਾ ਕੇ ਸੂਬੇ ਦੀਆਂ ਹੇਠਲੀਆਂ ਅਦਾਲਤਾਂ ਅੰਦਰ ਸਾਰਾ ਕੰਮ-ਕਾਜ ਪੰਜਾਬੀ ਭਾਸ਼ਾ ਵਿਚ ਕਰਨ ਦੇ ਹੁਕਮ ਜਾਰੀ ਕੀਤੇ ਜਾਣ। ਇਸ ਸਬੰਧੀ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਦਸਿਆ ਅੱਜ ਇੱਥੇ ਪੰਜਾਬੀ ਕਲਚਰਲ ਕੌਂਸਲ ਦੀ ਸਲਾਨਾ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਵੱਖ-ਵੱਖ ਮਤੇ ਪਾਸ ਕਰਦਿਆਂ ਕੌਂਸਲ ਦੇ ਆਗੂਆਂ ਨੇ ਹੈਰਾਨੀ ਪ੍ਰਗਟਾਈ ਕਿ ਜਦੋਂ ਪੰਜਾਬ ਸਰਕਾਰ ਵੱਲੋਂ ਲਾਗੂ ਹੁੰਦੇ ਸਾਰੇ ਕਾਨੂੰਨਾਂ ਨੂੰ ਚੰਡੀਗੜ੍ਹ ਵਿੱਚ ਅਪਣਾਇਆ ਜਾਂਦਾ ਹੈ

ਤਾਂ ਪੰਜਾਬੀ ਦੀ ਪ੍ਰਫੁੱਲਤਾ ਲਈ ਉਕਤ ਦੋਵੇਂ ਕਾਨੂੰਨਾਂ ਨੂੰ ਪ੍ਰਸਾਸ਼ਨ ਵਲੋਂ ਕਿਉਂ ਨਹੀਂ ਲਾਗੂ ਕੀਤਾ ਜਾ ਰਿਹਾ। ਕੌਂਸਲ ਨੇ 21 ਫ਼ਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਉਣ ਦਾ ਫੈਸਲਾ ਕੀਤਾ ਹੈ। ਕੌਂਸਲ ਆਗੂਆਂ ਨੇ ਚੰਡੀਗੜ੍ਹ ਨਗਰ ਨਿਗਮ ਦੇਨਵੇਂ ਚੁਣੇ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਬੁਟਰੇਲਾ ਅਤੇ ਪ੍ਰੋ. ਪੰਡਤ ਰਾਓ ਧਨੇਸ਼ਵਰ ਵਲੋਂ ਪੰਜਾਬੀ ਭਾਸ਼ਾ ਨੂੰ ਬਣਦਾ ਰੁਤਬਾ ਦਿਵਾਉਣ ਲਈ ਕੀਤੀਆਂ ਕੋਸ਼ਿਸ਼ਾਂ ਦਾ ਜ਼ਿਕਰ ਕਰਦਿਆਂ ਦੋਹਾਂ ਸ਼ਖ਼ਸੀਅਤਾਂ ਨੂੰ ਪੰਜਾਬੀ ਕਲਚਰਲ ਕੌਂਸਲ ਵਲੋਂ ਦੁਸ਼ਾਲਿਆਂ, ਸਿਰੋਪਾਓ ਤੇ ਯਾਦਗਾਰੀ ਚਿੰਨਾਂ ਨਾਲ ਸਨਮਾਨਤ ਕੀਤਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement