
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਗਲਤ ਸ਼ਬਦਾਵਲੀ...
ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਗਲਤ ਸ਼ਬਦਾਵਲੀ ਬੋਲਣ ਦੇ ਦੋਸ਼ ‘ਚ ਨੋਟਿਸ ਜਾਰੀ ਕੀਤਾ ਗਿਆ ਹੈ। ਸੁਖਬੀਰ ਬਾਦਲ ਨੂੰ 15 ਦਿਨਾਂ ਦਾ ਨੋਟਿਸ ਜਾਰੀ ਕਰਦੇ ਹੋਏ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਸਾਹਮਣੇ 6 ਫਰਵਰੀ ਨੂੰ ਤਲਬ ਹੋਣ ਦੇ ਹੁਕਮ ਦਿਤੇ ਗਏ ਹਨ।
ਦੱਸ ਦਈਏ ਕਿ ਜੂਨ, 2017 ‘ਚ ਸੁਖਬੀਰ ਬਾਦਲ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਨ ਸਭਾ ਦੇ ਸਪੀਕਰ ਗੁੰਡਾ ਕੇ. ਪੀ. ਕਹਿ ਕੇ ਸੰਬੋਧਨ ਕੀਤਾ ਸੀ।