
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੁਹਾਲੀ ਅਤੇ ਅੰਮ੍ਰਿਤਸਰ ਏਅਰਪੋਰਟ...
ਚੰਡੀਗੜ੍ਹ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੁਹਾਲੀ ਅਤੇ ਅੰਮ੍ਰਿਤਸਰ ਏਅਰਪੋਰਟ ‘ਤੇ ਕੋਰੋਨਾ ਵਾਇਰਸ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਨਾਲ ਹੀ ਸਿਹਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਦੋਨੋਂ ਹਵਾਈ ਅੱਡਿਆਂ ‘ਤੇ ਯਾਤਰੀਆਂ ਦੀ ਸਪੈਸ਼ਲ ਸਕ੍ਰੀਨਿੰਗ ਸ਼ੁਰੂ ਕੀਤੀ ਜਾਵੇ।
Airport
ਜ਼ਿਲ੍ਹਾ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਐਡਵਾਇਜਰੀ ਜਾਰੀ ਕੀਤੇ ਜਾਣ ਤੋਂ ਬਾਅਦ ਇਹ ਕਾਰਵਾਈ ਸ਼ੁਰੂ ਕੀਤੀ ਹੈ। ਸਿਹਤ ਅਧਿਕਾਰੀਆਂ ਨੂੰ ਇਨ੍ਹਾਂ ਹਵਾਈ ਅੱਡਿਆਂ ਉਤੇ ਯਾਤਰੀਆਂ ਦੀ ਸਪੈਸ਼ਲ ਸਕਰੀਨਿੰਗ ਕਰਨ ਦੇ ਹੁਕਮ ਦਿੱਤੇ ਗਏ ਹਨ ਅਤੇ ਇਸਦੀ ਪ੍ਰਤੀ ਦਿਨ ਦੀ ਰਿਪੋਰਟ ਸਟੇਟ ਸਰਵੀਲੈਂਸ ਯੂਨਿਟ ਨੂੰ ਭੇਜਣ ਲਈ ਕਿਹਾ ਗਿਆ ਹੈ।
Balbir Sidhu
ਜੇਕਰ ਮੋਹਾਲੀ ਇੰਟਰਨੈਸ਼ਨਲ ਏਅਰਪੋਰਟ ਉਤੇ ਮਰੀਜਾਂ ਨੂੰ ਹਸਪਤਾਲਾਂ ਵਿਚ ਭਰਤੀ ਕਰਨ ਦੀ ਜਰੂਰਤ ਪੈਂਦਾ ਹੈ ਤਾਂ ਉਨ੍ਹਾਂ ਨੂੰ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਭਰਤੀ ਕੀਤਾ ਜਾਵੇਗਾ, ਜਦਕਿ ਅਮ੍ਰਿਤਸਰ ਦੇ ਰਾਜਾਝਾਂਸੀ ਅੰਤਰਰਾਸ਼ਟਰੀ ਏਅਰਪੋਰਟ ਉਤੇ ਮਰੀਜਾਂ ਦਾ ਇਲਾਜ ਜੀਐਮਸੀਐਸ ਅੰਮ੍ਰਿਤਸਰ ਵਿਚ ਕੀਤਾ ਜਾਵੇਗਾ।
Corona Virus
ਇਸ ਬਾਰੇ ‘ਚ ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਨੂੰ ਕੋਰੋਨਾ ਵਾਇਰਸ ਤੋਂ ਜ਼ਿਆਦਾ ਖਤਰਾ ਨਹੀਂ ਹੈ ਅਤੇ ਇਸ ਨਾਲ ਜੁੜੀ ਗਾਇਡਲਾਇਨਜ਼ ਸਾਰੇ ਜ਼ਿਲ੍ਹਿਆਂ ਨੂੰ ਭੇਜ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਖਤਰੇ ਨਾਲ ਨਿਪਟਣ ਲਈ ਸਾਰੇ ਜਰੂਰੀ ਪ੍ਰਬੰਧ ਕਰ ਲਏ ਗਏ ਹਨ ਅਤੇ ਨਿਗਰਾਨੀ ਵੀ ਵਧਾ ਦਿੱਤੀ ਗਈ ਹੈ।