ਗੁਰਸਿੱਖ ਵਿਅਕਤੀ ਦੀ ਦਾੜ੍ਹੀ ਖਿੱਚ ਕੀਤੀ ਬੇਅਦਬੀ, ਕੀਤਾ ਰੋਡ ਜਾਮ
Published : Jan 23, 2020, 11:49 am IST
Updated : Jan 23, 2020, 11:49 am IST
SHARE ARTICLE
Sikh
Sikh

ਕੇਸ, ਦਾੜ੍ਹੀ ਅਤੇ ਪੱਗ ਸਿੱਖ ਵਿਅਕਤੀ ਦੀ ਸ਼ਾਨ ਤੇ ਇੱਜਤ ਮੰਨੇ ਜਾਂਦੇ ਹਨ...

ਪਟਿਆਲਾ: ਕੇਸ, ਦਾੜ੍ਹੀ ਅਤੇ ਪੱਗ ਸਿੱਖ ਵਿਅਕਤੀ ਦੀ ਸ਼ਾਨ ਤੇ ਇੱਜਤ ਮੰਨੇ ਜਾਂਦੇ ਹਨ, ਪਰ ਪਟਿਆਲਾ ਸ਼ਹਿਰ ਦੇ ਤ੍ਰਿਪੜੀ ਇਲਾਕੇ ਵਿਖੇ ਇਕ ਸਿੱਖ ਵਿਅਕਤੀ ਦੀ ਦਾੜ੍ਹੀ ਖਿੱਚ ਕੇ ਉਸ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਸਥਾਨਕ ਤ੍ਰਿਪੜੀ ਦੇ ਇਲਾਕਾ ਨਿਵਾਸੀਆਂ ਵੱਲੋਂ ਦਾੜ੍ਹੀ ਦੀ ਬੇਅਦਬੀ ਕਰਨ ਵਾਲੇ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਲਈ ਤ੍ਰਿਪੜੀ ਵਿਖੇ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ।

Sikh kakarSikh kakar

ਸਿੱਖ ਵਿਅਕਤੀ ਨੇ ਦੱਸਿਆ ਕਿ ਉਸ ਦਾ ਪੁੱਤਰ ਤ੍ਰਿਪੜੀ ਇਲਾਕੇ ਦੇ ਕੋਹਲੀ ਸਵੀਟਸ ਨੇੜੇ ਆਪਣੀ ਗੱਡੀ ਵਿਚ ਜਾ ਰਿਹਾ ਸੀ ਤੇ ਉਸ ਦੀ ਗੱਡੀ ਦੇ ਨਾਲ ਇਕ ਹੋਰ ਗੱਡੀ ਆ ਕੇ ਟਕਰਾਅ ਗਈ, ਜਿਸ ਤੋਂ ਬਾਅਦ ਉਕਤ ਵਿਅਕਤੀ ਵੱਲੋਂ ਉਸ ਦੇ ਬੇਟੇ ਨਾਲ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਉਸ ਦੇ ਬੇਟੇ ਨੇ ਇਸ ਘਟਨਾ ਦੀ ਸੂਚਨਾ ਮੈਨੂੰ ਦਿੱਤੀ।

Sikh Uber driver racially abused, strangulated by passenger in USSikh 

ਜਦੋਂ ਮੈਂ ਉਥੇ ਗਿਆ ਤਾਂ ਉਕਤ ਵਿਅਕਤੀ ਮੇਰੇ ਨਾਲ ਹੱਥੋਪਾਈ ਕਰ ਰਿਹਾ ਸੀ ਅਤੇ ਜਦੋਂ ਮੈਂ ਉਨ੍ਹਾਂ ਨੂੰ ਹਟਾਉਣ ਲੱਗਾ ਤਾਂ ਉਨ੍ਹਾਂ ਨੇ ਮੇਰੇ ਨਾਲ ਵੀ ਹੱਥੋਪਾਈ ਕਰਦਿਆਂ ਮੇਰੀ ਦਾੜ੍ਹੀ ਖਿੱਚ ਕੇ ਮੈਨੂੰ ਧੱਕੇ ਮਾਰ ਕੇ ਡੇਗ ਦਿੱਤਾ ਅਤੇ ਇਸ ਦੀ ਸੂਚਨਾ ਮੈਂ ਥਾਣਾ ਤ੍ਰਿਪੜੀ ਵਿਖੇ ਦਿੱਤੀ ਪਰ ਪੁਲਸ ਦੀ ਢਿੱਲੀ ਕਾਰਗੁਜ਼ਾਰੀ ਅਤੇ ਉਕਤ ਦੋਸ਼ੀ ਵਿਅਕਤੀਆਂ ਖਿਲਾਫ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਉਨ੍ਹਾਂ ਨੂੰ ਧਰਨਾ ਲਾਉਣਾ ਪਿਆ।

SikhsSikhs

ਪੀੜਤ ਸਿੱਖ ਵਿਅਕਤੀ ਨੇ ਦੱਸਿਆ ਕਿ ਉਸ ਦੇ ਨਾਲ ਬਦਸਲੂਕੀ ਅਤੇ ਉਸ ਦੇ ਕੇਸਾਂ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਸਖਤ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰ ਸਕੇ। ਉਥੇ ਨਾਲ ਹੀ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਆਵਾਜਾਈ ਦੌਰਾਨ ਜੇਕਰ ਕੋਈ ਵਾਹਨ ਇਕ-ਦੂਜੇ ਨਾਲ ਟਕਰਾਅ ਜਾਂਦਾ ਹੈ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਸਿੱਖਾਂ ਦੀਆਂ ਪੱਗਾਂ ਉਤਾਰੀਆਂ ਜਾਣ ਜਾਂ ਉਨ੍ਹਾਂ ਦੀ ਬੇਅਦਬੀ ਕੀਤੀ ਜਾਵੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਆ ਚੁੱਕੇ ਹਨ।

Sikh, PatialaSikh, Patiala

ਜਿਥੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾਂਦਾ ਹੈ, ਉਥੇ ਹੀ ਸਿੱਖਾਂ ਦੇ ਕੇਸਾਂ ਅਤੇ ਦਾੜ੍ਹੀ ਨੂੰ ਪੁੱਟ ਕੇ ਉਸ ਦੀ ਬੇਅਦਬੀ ਕੀਤੀ ਜਾਂਦੀ ਹੈ ਪਰ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਖਿਲਾਫ ਪੁਲਸ ਪ੍ਰਸ਼ਾਸਨ ਵਲੋਂ ਸਖਤੀ ਨਹੀਂ ਵਰਤੀ ਜਾਂਦੀ ਪਰ ਅਜਿਹੀਆਂ ਹਰਕਤਾਂ ਕਰਨ ਵਾਲੇ ਵਿਅਕਤੀਆਂ ਨੂੰ ਸਿੱਖ ਭਾਈਚਾਰਾ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।

SGPCSGPC

 ਉਨ੍ਹਾਂ ਕਿਹਾ ਕਿ ਜੇਕਰ ਪੁਲਸ ਪ੍ਰਸ਼ਾਸਨ ਵੱਲੋਂ ਅੱਜ ਦੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੇ ਖਿਲਾਫ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਸਾਰੀਆਂ ਸਿੱਖ ਜਥੇਬੰਦੀਆਂ ਇਕੱਠੀਆਂ ਹੋ ਕੇ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕਰਨਗੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਵੀ ਇਸ ਮਸਲੇ ਨੂੰ ਉਠਾਉਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement