ਕੈਪਟਨ ਤੋਂ ਨਾਰਾਜ਼ ਹੋਏ ਬੈਂਸ ਨੇ ਲਾਇਆ ਧਰਨਾ, ਪੁਲਿਸ ਨਾਲ ਸਿਮਰਜੀਤ ਬੈਂਸ ਦੀ ਹੋਈ ਧੱਕਾ-ਮੁੱਕੀ
Published : Jan 23, 2020, 6:40 pm IST
Updated : Jan 23, 2020, 6:40 pm IST
SHARE ARTICLE
Simarjit Singh Bains and Captain Amrinder Singh
Simarjit Singh Bains and Captain Amrinder Singh

ਇਸ ਦੌਰਾਨ ਜਦੋਂ ਉਨ੍ਹਾਂ ਨੂੰ ਪੰਜਾਬ ਭਵਨ 'ਚ ਜਾਣ ਤੋਂ ਰੋਕਿਆ ਗਿਆ...

ਚੰਡੀਗੜ੍ਹ: ਪੁਲਿਸ ਨਾਲ ਉਲਝ ਰਹੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਦੀਆਂ ਇਹ ਤਸਵੀਰਾਂ ਚੰਡੀਗੜ੍ਹ ਦੀਆਂ ਹਨ ਜਿਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਾਣੀਆਂ ਦੇ ਮੁੱਦੇ 'ਤੇ ਆਲ ਪਾਰਟੀ ਮੀਟਿੰਗ ਬੁਲਾਈ ਗਈ ਸੀ, ਜਿਸ 'ਚ ਸੱਦਾ ਨਾ ਮਿਲਣ 'ਤੇ ਸਿਮਰਜੀਤ ਬੈਂਸ ਵਲੋਂ ਪੰਜਾਬ ਭਵਨ ਬਾਹਰ ਧਰਨਾ ਲਾਇਆ ਗਿਆ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਪੰਜਾਬ ਭਵਨ 'ਚ ਜਾਣ ਤੋਂ ਰੋਕਿਆ ਗਿਆ ਤਾਂ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਦੀ ਪੁਲਿਸ ਨਾਲ ਧੱਕਾਮੁੱਕੀ ਵੀ ਹੋਈ।

Captain amarinder singhCaptain Amarinder Singh

ਇਸ ਮੌਕੇ ਸਿਮਰਜੀਤ ਬੈਂਸ ਨੇ ਕਿਹਾ ਕਿ ਭਾਵੇਂ ਕੁਝ ਵੀ ਹੋ ਜਾਵੇ ਪਰ ਉਨ੍ਹਾਂ ਦਾ ਪਾਰਟੀ ਪੰਜਾਬ ਦੇ ਹਿੱਤਾਂ ਲਈ ਹਮੇਸ਼ਾ ਲੜਦੀ ਰਹੇਗੀ। ਸਿਰਫ ਇੰਨਾਂ ਹੀ  ਨਹੀਂ ਬੈਂਸ ਨੇ ਕਿਹਾ ਕਿ ਜ਼ਿਆਦਾ ਤੋਂ ਜ਼ਿਆਦਾ ਪੰਜਾਬ ਸਰਕਾਰ ਉਨ੍ਹਾਂ 'ਤੇ ਐੱਫ. ਆਈ. ਆਰ. ਹੀ ਦਰਜ ਕਰਵਾ ਦੇਵੇਗੀ ਪਰ ਉਹ ਇਸ ਤੋਂ ਨਹੀਂ ਡਰਦੇ ਅਤੇ ਡਟ ਕੇ ਪੰਜਾਬ ਦੇ ਹਿੱਤਾਂ ਲਈ ਹਮੇਸ਼ਾ ਖੜ੍ਹੇ ਰਹਿਣਗੇ। ਦੱਸ ਦਈਏ ਕਿ ਸਿਮਰਜੀਤ ਬੈਂਸ ਵੱਲੋਂ ਲਗਾਤਾਰ ਪੰਜਾਬ ਦੇ ਪਾਣੀਆਂ ‘ਤੇ ਚਿੰਤਾ ਜਾਹਿਰ ਕਰਦੇ ਹੋਏ ਆਪਣੀ ਆਵਾਜ਼ ਬੁਲੰਦ ਕੀਤੀ ਜਾਂਦੀ ਹੈ।

Simarjit Singh BainsSimarjit Singh Bains

ਦਸ ਦਈਏ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਨੇ ਸਰਬ ਪਾਰਟੀ ਮੀਟਿੰਗ ਕੀਤੀ ਗਈ ਜਿਸ ਤੋਂ ਬਾਅਦ ਉਹਨਾਂ ਕਿਹਾ ਕਿ ਪੰਜਾਬ ਹਰਿਆਣਾ ਨੂੰ ਪਾਣੀ ਨਹੀਂ ਦੇਵੇਗਾ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਕੋਲ ਵਾਧੂ ਪਾਣੀ ਨਹੀਂ ਹੈ। ਪਹਿਲਾਂ ਜਿਆਦਾ ਪਾਣੀ ਸੀ ਹੁਣ ਪਾਣੀ ਘੱਟ ਗਿਆ ਹੈ। ਜਦ ਪਾਣੀ ਹੀ ਘੱਟ ਹੋ ਗਿਆ ਹੈ ਤੇ ਵੰਡਿਆ ਕੀ ਜਾਵੇ। ਚੰਡੀਗੜ੍ਹ ਵਿੱਚ ਪਾਣੀਆਂ ਦੇ ਮੁੱਦੇ 'ਤੇ ਆਲ ਪਾਰਟੀ ਮੀਟਿੰਗ ਵਿੱਚ  SYL ਤੇ ਮਤਾ ਨੂੰ ਪਾਸ ਕੀਤਾ ਗਿਆ ਹੈ।

Captain Amarinder Singh and SarpanchCaptain Amarinder Singh

ਇਸ ਵਿਚ ਪਾਣੀਆਂ ਦੇ ਮੁੱਦੇ 'ਤੇ ਆਲ ਪਾਰਟੀ ਮੀਟਿੰਗ ਹੋਈ, ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਮੰਤਰੀਆਂ ਸਮੇਤ ਅਕਾਲੀ ਦਲ, ਭਾਜਪਾ, ਆਮ ਆਦਮੀ ਪਾਰਟੀ ਸਣੇ ਹੋਰ ਦਲਾਂ ਦੇ ਆਗੂ ਵੀ ਸ਼ਾਮਿਲ ਰਹੇ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਕੋਲ ਵਾਧੂ ਪਾਣੀ ਨਹੀਂ ਹੈ। ਪਾਣੀਆਂ ਦੇ ਮੁੱਦੇ ਤੇ ਪੰਜਾਬ ਕੋਈ ਸਮਝੌਤਾ ਨਹੀਂ ਕਰੇਗਾ । ਐਸਵਾਈਐੱਲ 'ਤੇ ਮੀਟਿੰਗ ਵਿੱਚ ਮਤਾ ਵੀ ਪਾਸ ਕੀਤਾ ਗਿਆ ਹੈ।

Simarjit Singh BainsSimarjit Singh Bains

ਹਰਿਆਣਾ ਨੂੰ ਪਾਣੀ ਦੇਣ ਤੇ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਾਲਾਤ ਬਦਲ ਚੁੱਕੇ ਹਨ ਤੇ ਹੁਣ ਨਵਾਂ ਟ੍ਰਿਬਿਊਨਲ ਬਣਨਾ ਚਾਹੀਦਾ ਹੈ। ਕਾਬਿਲੇਗੌਰ ਹੈ ਕਿ ਕਾਫੀ ਲੰਬੇ ਸਮੇਂ ਤੋਂ SYL ਦਾ ਮੁੱਦਾ ਚਰਚਾ ਵਿੱਚ ਸੀ ਤੇ ਹਰਿਆਣਾ ਵੱਲੋਂ ਲਗਾਤਾਰ ਪਾਣੀ ਦੀ ਮੰਗ ਕੀਤੀ ਜਾ ਰਹੀ ਹੈ ਪਰ ਇਸ ਮਤੇ ਨੂੰ ਪਾਸ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਪੰਜਾਬ ਹਰਿਆਣਾ ਨੂੰ ਪਾਣੀ ਨਹੀਂ ਦੇਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM

Robbery incident at jewellery shop in Gurugram caught on CCTV : ਦੇਖੋ, ਸ਼ਾਤਿਰ ਚੋਰਨੀਆਂ ਦਾ ਅਨੋਖਾ ਕਾਰਾ

22 Oct 2025 3:15 PM

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM
Advertisement