ਸਥਾਨਕ ਸਰਕਾਰਾਂ ਚੋਣ ਲਈ 'ਆਪ' ਨੇ 17 ਥਾਵਾਂ ਉੱਤੇ 189 ਉਮੀਦਵਾਰਾਂ ਹੋਰ ਐਲਾਨੇ
Published : Jan 23, 2021, 6:19 pm IST
Updated : Jan 23, 2021, 6:19 pm IST
SHARE ARTICLE
Bhagwant Mann
Bhagwant Mann

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਰਿਵਾਇਤੀ ਪਾਰਟੀਆਂ ਦਾ ਦਿੱਤਾ ਜਾਵੇਗਾ ਬਦਲਾਅ : ਜਰਨੈਲ ਸਿੰਘ/ਭਗਵੰਤ ਮਾਨ

ਚੰਡੀਗੜ੍ਹ: ਪੰਜਾਬ ਵਿੱਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 17 ਥਾਵਾਂ ਉੱਤੇ 189 ਉਮੀਦਵਾਰਾਂ ਦੀਆਂ ਇਕ ਹੋਰ ਸੂਚੀ ਜਾਰੀ ਕੀਤੀ ਗਈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸਹਿ ਇੰਚਾਰਜ ਜਰਨੈਲ ਸਿੰਘ ਅਤੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਅੱਜ ਵੱਖ-ਵੱਖ 17 ਥਾਵਾਂ ਤੋਂ 189 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

Bhagwant mannBhagwant mann

ਉਨ੍ਹਾਂ ਦੱਸਿਆ ਕਿ ਅੱਜ ਬਰਨਾਲਾ, ਭਾਈਰੂਪਾ, ਭਵਾਨੀਗੜ੍ਹ, ਬੁਢਲਾਡਾ, ਦੀਨਾ ਨਗਰ, ਫਤਿਹਗੜ੍ਹ ਚੂੜੀਆਂ, ਫਾਜ਼ਿਲਕਾ, ਗੁਰੂ ਹਰਸਹਾਏ, ਮਲੇਰਕੋਟਲਾ, ਮਲੌਟ, ਮਾਨਸਾ, ਮਹਿਰਾਜ, ਮੋਰਿੰਡਾ, ਮੁਕਤਸਰ, ਪਠਾਨਕੋਟ, ਸੰਗਤ ਅਤੇ ਸੁਜਾਨਪੁਰ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

Jarnail SinghJarnail Singh

'ਆਪ' ਆਗੂਆਂ ਨੇ ਕਿਹਾ ਕਿ ਇਸ ਵਾਰ ਲੋਕਾਂ ਨੂੰ ਬਦਲਾਅ ਦਿੱਤਾ ਜਾਵੇਗਾ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹੇ ਲਿਖੇ ਅਤੇ ਇਮਾਨਦਾਰ ਉਮੀਦਵਾਰਾਂ ਦੀ ਚੋਣ ਕਰਨ ਜੋ ਉਨ੍ਹਾਂ ਦੇ ਕੰਮ ਕਰਨ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਰਿਵਾਇਤੀ ਪਾਰਟੀਆਂ ਦੇ ਆਗੂਆਂ ਨੇ ਲੋਕਾਂ ਦਾ ਕੰਮ ਕਰਨ ਦੀ ਬਜਾਏ ਆਪਣੀਆਂ ਜੇਬਾਂ ਭਰਨ ਲਈ ਕੰਮ ਕੀਤਾ ਹੈ।

Aam Aadmi Party Aam Aadmi Party

ਹੁਣ ਸਮਾਂ ਆ ਗਿਆ ਹੈ ਕਿ ਸਹੀ ਉਮੀਦਵਾਰਾਂ ਦੀ ਚੋਣ ਕੀਤੀ ਜਾਵੇ। ਆਪ' ਆਗੂਆਂ ਨੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਸੰਵਿਧਾਨ ਰਾਹੀਂ ਮਿਲੇ ਵੋਟ ਦੇ ਅਧਿਕਾਰ ਨੂੰ ਵਰਤਦੇ ਹੋਏ, ਸਹੀ ਤੇ ਯੋਗ ਉਮੀਦਵਾਰ ਦੀ ਚੋਣ ਕਰਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement