'ਕਿਸਾਨ ਟਰੈਕਟਰ ਪਰੇਡ' ਦੇ ਸਮਰਥਨ 'ਚ 'ਆਪ' ਨੇ ਸੂਬੇ ਭਰ ਵਿਚ ਕੱਢੀਆਂ ਮੋਟਰਸਾਈਕਲ ਰੈਲੀਆਂ
Published : Jan 23, 2021, 5:21 pm IST
Updated : Jan 23, 2021, 5:21 pm IST
SHARE ARTICLE
AAP holds motorcycle rallies across state
AAP holds motorcycle rallies across state

'ਆਪ' ਵਲੰਟੀਅਰਾਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਮੋਟਰਸਾਈਕਲ ਰੈਲੀ ਕੱਢੀ, ਲੋਕਾਂ ਨੂੰ 26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ 'ਚ ਸ਼ਾਮਲ ਹੋਣ ਦੀ ਅਪੀਲ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਅੱਜ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ ਉੱਤੇ ਕਿਸਾਨਾਂ ਵੱਲੋਂ 26 ਜਨਵਰੀ ਨੂੰ ਕੀਤੇ ਜਾ ਰਹੇ ਕਿਸਾਨ ਟਰੈਕਟਰ ਪਰੇਡ ਦੇ ਸਮਰਥਨ 'ਚ ਮੋਟਰਸਾਈਕਲ ਰੈਲੀ ਕੱਢਕੇ ਪੰਜਾਬ ਵਾਸੀਆਂ ਨੂੰ 'ਕਿਸਾਨ ਟਰੈਕਟਰ ਪਰੇਡ' ਵਿੱਚ ਵੱਡੀ ਗਿਣਤੀ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਅੱਜ ਕੱਢੀਆਂ ਗਈਆਂ ਮੋਟਰਸਾਈਕਲ ਰੈਲੀਆਂ ਵਿੱਚ ਵਿਧਾਇਕਾਂ ਅਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਪਾਰਟੀ ਵੱਲੋਂ ਅੱਜ ਸੂਬੇ ਭਰ ਵਿੱਚ ਮੋਟਰਸਾਈਕਲ ਰੈਲੀਆਂ ਕੱਢੀਆਂ ਗਈਆਂ।

AAP holds motorcycle rallies across state AAP holds motorcycle rallies across state

ਭਗਵੰਤ ਮਾਨ ਨੇ ਕਿਹਾ ਕਿ ਖੇਤੀ ਬਾਰੇ ਕੇਂਦਰੀ ਕਾਲੇ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਵੱਲੋਂ 26 ਜਨਵਰੀ ਨੂੰ ਕੀਤੀ ਜਾ ਰਹੀ 'ਕਿਸਾਨ ਟਰੈਕਟਰ ਪਰੇਡ' ਦੇ ਸਮਰਥਨ 'ਚ ਇਹ ਮੋਟਰਸਾਈਕਲ ਰੈਲੀ ਕੱਢੀ ਗਈ। 'ਆਪ' ਵਰਕਰਾਂ ਨੇ ਮੋਟਰਸਾਈਕਲ ਰੈਲੀ ਰਾਹੀਂ ਲੋਕਾਂ ਨੂੰ 26 ਜਨਵਰੀ ਨੂੰ ਹੋਣ ਵਾਲੇ ਕਿਸਾਨ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਅਤੇ ਕੜਾਕੇ ਦੀ ਠੰਢ ਵਿੱਚ ਧਰਨੇ ਉੱਤੇ ਬੈਠੇ ਆਪਣੇ ਕਿਸਾਨ ਭੈਣ-ਭਰਾਵਾਂ ਦੇ ਸਮਰਥਨ 'ਚ ਡਟਣ ਦਾ ਸੱਦਾ ਦਿੱਤਾ।

Bhagwant MannBhagwant Mann

ਭਗਵੰਤ ਮਾਨ ਨੇ ਕਿਹਾ ਕਿ ਇਹ ਰੈਲੀਆਂ ਕੋਈ ਰਾਜਨੀਤਿਕ ਮਕਸਦ ਤੋਂ ਨਹੀਂ ਕੱਢੀਆਂ ਗਈਆਂ ਅਤੇ ਨਾ ਹੀ ਇਸ ਨੂੰ ਰਾਜਨੀਤਿਕ ਤੌਰ 'ਤੇ ਦੇਖਿਆ ਜਾਣਾ ਚਾਹੀਦਾ ਹੈ। ਅਸੀਂ ਸਭ ਕਿਸਾਨ ਪਰਿਵਾਰਾਂ ਨਾਲ ਸਬੰਧਿਤ ਹਾਂ ਅਤੇ ਕਿਸਾਨੀ ਸਾਡੇ ਖ਼ੂਨ ਵਿੱਚ ਹੈ। ਪੰਜਾਬ ਦੇ 80 ਫ਼ੀਸਦੀ ਤੋਂ ਜ਼ਿਆਦਾ ਲੋਕ ਖੇਤੀ ਨਾਲ ਜੁੜੇ ਹੋਏ ਹਨ। ਇੱਕ ਕਿਸਾਨ ਦਾ ਪੁੱਤ ਹੋਣ ਦੇ ਨਾਤੇ ਅਸੀਂ 26 ਜਨਵਰੀ ਨੂੰ ਹੋਣ ਵਾਲੀ ਕਿਸਾਨ ਟਰੈਕਟਰ ਪਰੇਡ ਵਿੱਚ ਆਪਣਾ ਸਹਿਯੋਗ ਦੇਣ ਲਈ ਇਸ ਮੋਟਰਸਾਈਕਲ ਰੈਲੀ ਦਾ ਆਯੋਜਨ ਕੀਤਾ ਹੈ।

AAP holds motorcycle rallies across state AAP holds motorcycle rallies across state

ਇਸ ਰੈਲੀ ਦਾ ਮਕਸਦ ਕਿਸਾਨ ਸੰਗਠਨਾਂ ਵੱਲੋਂ ਆਯੋਜਿਤ ਗਣਤੰਤਰ ਦਿਵਸ ਮੌਕੇ ਦਿੱਲੀ ਦੀਆਂ ਸੜਕਾਂ ਉੱਤੇ ਕੀਤੇ ਜਾਣ ਵਾਲੇ 'ਕਿਸਾਨ ਟਰੈਕਟਰ ਪਰੇਡ' ਵਿੱਚ ਸ਼ਾਮਲ ਹੋਣ ਲਈ ਲੋਕਾਂ ਨੂੰ ਅਪੀਲ ਕਰਦੇ ਹਾਂ ਤਾਂ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਅਤੇ ਕਿਸਾਨਾਂ ਉੱਤੇ ਅੱਤਿਆਚਾਰ ਕਰਨ ਵਾਲੀ ਮੋਦੀ ਸਰਕਾਰ ਦਾ ਹੰਕਾਰ ਤੋੜਿਆ ਜਾ ਸਕੇ।

AAP holds motorcycle rallies across state AAP holds motorcycle rallies across state

ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਅਜਿਹੀ ਪਰੇਡ ਹੋਵੇਗੀ ਕਿ ਇੱਕ ਪਾਸੇ ਜਵਾਨ ਪਰੇਡ ਕਰਨਗੇ ਅਤੇ ਦੂਜੇ ਪਾਸੇ ਦੇਸ਼ ਦਾ ਕਿਸਾਨ ਆਪਣੀ ਹਾਲਤ ਪ੍ਰਗਟਾਉਂਦੀਆਂ ਹੋਈਆਂ ਝਾਕੀਆਂ ਨਾਲ ਦਿੱਲੀ ਦੀਆਂ ਸੜਕਾਂ ਉੱਤੇ ਟਰੈਕਟਰ ਪਰੇਡ ਕਰੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਅਤੇ ਸਮੂਹ ਅਹੁਦੇਦਾਰ ਕਿਸਾਨ ਟਰੈਕਟਰ ਪਰੇਡ ਵਿੱਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਪਰੇਡ ਵਿੱਚ ਕਿਸੇ ਰਾਜਨੀਤਿਕ ਪਾਰਟੀ ਦੇ ਤੌਰ 'ਤੇ ਨਹੀਂ, ਇੱਕ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ 'ਅੰਨਦਾਤੇ' ਵੱਲੋਂ ਕੀਤੀ ਜਾ ਰਹੀ ਪਰੇਡ ਵਿੱਚ ਸ਼ਾਮਲ ਹੋਵੇਗੀ।

Farmers Farmers

ਉਨ੍ਹਾਂ ਕਿਹਾ ਕਿ ਅੱਜ ਸਾਡਾ ਦੇਸ਼ ਬਹੁਤ ਹੀ ਨਾਜ਼ੁਕ ਦੌਰ 'ਚੋਂ ਗੁਜ਼ਰ ਰਿਹਾ ਹੈ, ਸੰਵਿਧਾਨ ਰਾਹੀਂ ਮਿਲੇ ਸਾਰੇ ਅਧਿਕਾਰਾਂ ਨੂੰ ਸੱਤਾਧਾਰੀ ਤਾਨਾਸ਼ਾਹ ਮੋਦੀ ਸਰਕਾਰ ਕੁਚਲ ਰਹੀ ਹੈ। ਸੰਵਿਧਾਨ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾਉਣ, ਆਪਣੀ ਗੱਲ ਕਹਿਣ ਦਾ ਅਧਿਕਾਰ ਦਿੰਦਾ ਹੈ, ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਕਿਸੇ ਨਾ ਕਿਸੇ ਢੰਗ ਨਾਲ ਇਹ ਅਧਿਕਾਰ ਖੋਹਣ ਦੀ ਚਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਪਿਆਰ ਕਰਨ ਵਾਲੇ ਹਰੇਕ ਭਾਰਤ ਵਾਸੀ ਦੀ ਮੁੱਢਲੀ ਡਿਊਟੀ ਹੈ ਕਿ ਸੰਵਿਧਾਨ ਨੂੰ ਬਚਾਉਣ ਲਈ ਇਸ ਕਿਸਾਨ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਵੇ।

Tractor ParadeTractor Parade

ਉਨ੍ਹਾਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਦੇਸ਼ ਦਾ ਕਿਸਾਨ ਖੇਤੀ ਬਾਰੇ ਕੇਂਦਰੀ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ। ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਕਿਸਾਨ ਅੰਦੋਲਨ ਨੂੰ ਕੁਚਲਨ ਲਈ ਕਿਸਾਨਾਂ ਨੂੰ ਅੱਤਵਾਦੀ, ਦੇਸ਼ ਧ੍ਰੋਹੀ, ਪਾਕਿਸਤਾਨ, ਚੀਨ ਏਜੰਟ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Tractor ParadeTractor Parade

ਉਨ੍ਹਾਂ ਕਿਹਾ ਕਿ ਕਿਸੇ ਲੋਕਤੰਤਰਿਕ ਦੇਸ਼ ਲਈ ਇਸ ਤੋਂ ਵੱਡੀ ਮਾਣ ਵਾਲੀ ਹੋਰ ਕੀ ਗੱਲ ਹੋ ਸਕਦੀ ਹੈ ਕਿ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਹਨ, ਇਸ ਅੰਦੋਲਨ ਨੇ ਵਿਸ਼ਵ ਭਰ ਵਿੱਚ ਇੱਕ ਨਵਾਂ ਇਤਿਹਾਸ ਰਚਿਆ ਹੈ। ਦੂਜੇ ਪਾਸੇ ਮੋਦੀ ਸਰਕਾਰ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਵਿਰੁੱਧ ਦੁਰ ਪ੍ਰਚਾਰ ਕਰਦੀ ਹੋਏ ਦੇਸ਼ ਨੂੰ ਬਦਨਾਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਮਨ ਦੀ ਗੱਲ ਸੁਣਨੀ ਚਾਹੀਦੀ ਹੈ, ਸਰਕਾਰ ਤੁਰੰਤ ਕਾਲੇ ਕਾਨੂੰਨਾਂ ਨੂੰ ਰੱਦ ਕਰੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement