ਕਮਲਾ ਹੈਰਿਸ ਦੇ ਉਪ ਰਾਸ਼ਟਰਪਤੀ ਬਣਨ ਨਾਲ ਭਾਰਤ ਅਮਰੀਕਾ ਦੇ ਰਿਸ਼ਤੇ ਹੋਣਗੇ ਮਜ਼ਬੂਤ : ਵ੍ਹਾਈਟ ਹਾਊਸ
Published : Jan 23, 2021, 12:31 am IST
Updated : Jan 23, 2021, 12:31 am IST
SHARE ARTICLE
image
image

ਕਮਲਾ ਹੈਰਿਸ ਦੇ ਉਪ ਰਾਸ਼ਟਰਪਤੀ ਬਣਨ ਨਾਲ ਭਾਰਤ ਅਮਰੀਕਾ ਦੇ ਰਿਸ਼ਤੇ ਹੋਣਗੇ ਮਜ਼ਬੂਤ : ਵ੍ਹਾਈਟ ਹਾਊਸ

ਹੈਰਿਸ ਨੇ ਅਪਣੀ ਕੋਰ ਟੀਮ ’ਚ ਭਾਰਤੀ ਮੂਲ ਦੇ 21 ਵਿਅਕਤੀਆਂ ਨੂੰ ਦਿਤੀ ਥਾਂ

ਵਾਸ਼ਿੰਗਟਨ, 22 ਜਨਵਰੀ : ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਜੋ. ਬਾਇਡਨ ਨੇ ਕੱਲ੍ਹ ਸਹੁੰ ਚੁਕ ਲਈ ਤੇ ਭਾਰਤੀ ਮੂਲ ਦੇ ਕਮਲਾ ਹੈਰਿਸ ਨੇ ਵੀ ਉੱਪ ਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ ਚੁਕ ਲਈ। ਇਸੇ ਦੌਰਾਨ ਕਮਲਾ ਹੈਰਿਸ ਨੇ ਅਪਣੀ ਕੋਰ ਟੀਮ ’ਚ ਭਾਰਤੀ ਮੂਲ ਦੇ 21 ਵਿਅਕਤੀਆਂ ਨੂੰ ਜਗ੍ਹਾ ਦਿਤੀ ਹੈ ਜੋ ਭਾਰਤ ਲਈ ਮਾਣ ਵਾਲੀ ਗੱਲ ਹੈ। ਇਸ ਦੇ ਨਾਲ ਹੀ ਅਮਰੀਕਾ ਦੇ ਵਾਈਟ ਹਾਊਸ ਨੇ ਕਿਹਾ,“ਅਮਰੀਕਾ ਵਿਚ ਕਮਲਾ ਹੈਰਿਸ ਦੇ ਉੱਪ ਰਾਸ਼ਟਰਪਤੀ ਬਣਨ ਨਾਲ ਭਾਰਤ ਤੇ ਅਮਰੀਕਾ ਦੇ ਰਿਸ਼ਤੇ ਅੱਗੇ ਹੋਰ ਮਜ਼ਬੂਤ ਹੋਣ ਉਮੀਦ ਹੈ। 
  ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਜੈੱਨ ਸਾਕੀ ਨੇ ਕਿਹਾ ਨਵੇਂ ਬਣੇ ਰਾਸ਼ਟਰਪਤੀ ਜੋ ਬਾਈਡਨ ਭਾਰਤ ਤੇ ਅਮਰੀਕਾ ਵਿਚਕਾਰ ਸਬੰਧਾਂ ਦੀ ਕੀਮਤ ਨੂੰ ਸਮਝਦੇ ਤੇ ਇੱਜ਼ਤ ਦਿੰਦੇ ਹਨ ਤੇ ਇਹ ਅੱਗੇ ਵੀ ਜਾਰੀ ਰਹੇਗਾ। 
ਬਾਈਡਨ ਪ੍ਰਸਾਸਨ ਵਿਚ ਭਾਰਤ-ਅਮਰੀਕਾ ਦੇ ਸਬੰਧਾਂ ਬਾਰੇ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਸਾਕੀ ਨੇ ਕਿਹਾ,“ਰਾਸਟਰਪਤੀ ਬਾਇਡਨ ਕਈ ਵਾਰ ਭਾਰਤ ਗਏ ਹਨ, ਉਨ੍ਹਾਂ ਨੇ ਕਿਹਾ ਕਿ ਇਸ ਦੀ ਮਹੱਤਤਾ ਨੂੰ ਸਮਝਦੇ ਭਾਰਤ ਅਤੇ ਅਮਰੀਕਾ ਦੇ ਨੇਤਾਵਾਂ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਸਫ਼ਲ ਦੁਵੱਲੇ ਸਬੰਧਾਂ ਦਾ ਸਤਿਕਾਰ ਕਰਦਾ ਹੈ। ਬਾਈਡਨ ਪ੍ਰਸ਼ਾਸਨ ਇਸ ਨੂੰ ਅੱਗੇ ਲਿਜਾਣ ਦੀ ਉਮੀਦ ਕਰ ਰਿਹਾ ਹੈ।’’ ਸਾਕੀ ਨੇ ਕਿਹਾ, “ਬਾਇਡਨ ਨੇ ਉਸ ਨੂੰ (ਹੈਰਿਸ) ਚੁਣਿਆ ਹੈ ਅਤੇ ਉਹ ਸੰਯੁਕਤ ਰਾਜ ਦੀ ਉਪ ਰਾਸ਼ਟਰਪਤੀ ਬਣਨ ਵਾਲੀ ਪਹਿਲੀ ਭਾਰਤੀ ਹੈ।’’ ਯਕੀਨਨ ਇਹ ਨਾ ਸਿਰਫ ਸਾਡੇ ਦੇਸ਼ ਲਈ ਸਾਡੇ ਸਾਰਿਆਂ ਲਈ ਇਕ ਇਤਿਹਾਸਕ ਪਲ ਹੈ, ਬਲਕਿ ਇਹ ਸਾਡੇ ਰਿਸ਼ਤੇ ਨੂੰ ਹੋਰ ਮਜ਼ਬੂਤ ਕਰੇਗਾ।’’ (ਪੀਟੀਆਈ)
 

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement