Advertisement
  ਖ਼ਬਰਾਂ   ਪੰਜਾਬ  23 Jan 2021  ਰਜ਼ੀਆ ਸੁਲਤਾਨਾ ਵਲੋਂ ਜਲ ਸਪਲਾਈ ਦੇ ਸਾਰੇ ਪ੍ਰਾਜੈਕਟ ਸਮਾਂਬੱਧ ਪੂਰੇ ਕਰਨ ਦੇ ਨਿਰਦੇਸ਼

ਰਜ਼ੀਆ ਸੁਲਤਾਨਾ ਵਲੋਂ ਜਲ ਸਪਲਾਈ ਦੇ ਸਾਰੇ ਪ੍ਰਾਜੈਕਟ ਸਮਾਂਬੱਧ ਪੂਰੇ ਕਰਨ ਦੇ ਨਿਰਦੇਸ਼

ਏਜੰਸੀ
Published Jan 23, 2021, 12:40 am IST
Updated Jan 23, 2021, 12:40 am IST
ਰਜ਼ੀਆ ਸੁਲਤਾਨਾ ਵਲੋਂ ਜਲ ਸਪਲਾਈ ਦੇ ਸਾਰੇ ਪ੍ਰਾਜੈਕਟ ਸਮਾਂਬੱਧ ਪੂਰੇ ਕਰਨ ਦੇ ਨਿਰਦੇਸ਼
image
 image

ਚੰਡੀਗੜ੍ਹ, 22 ਜਨਵਰੀ (ਭੁੱਲਰ) : ਪੰਜਾਬ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਪਿੰਡਾਂ ਨੂੰ ਸਾਫ਼ ਅਤੇ ਸ਼ੁੱਧ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਲਈ ਚੱਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿਤੇ ਹਨ। ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਪਾਣੀ ਦੀ ਕੁਆਲਿਟੀ ਦਾ ਪੱਧਰ ਉਚਾ ਚੁੱਕਣ ਦੀਆਂ ਵੀ ਹਦਾਇਤਾਂ ਜਾਰੀ ਕੀਤੀਆਂ। 
   ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਪੀਣ ਵਾਲਾ ਸਾਫ਼ ਪਾਣੀ ਮਨੁੱਖੀ ਜ਼ਿੰਦਗੀ ਦਾ ਆਧਾਰ ਹੈ ਅਤੇ ਲੋਕਾਂ ਦੀ ਸਿਹਤ ਨਾਲ ਜੁੜਿਆ ਮਸਲਾ ਹੈ, ਇਸ ਲਈ ਜਿਥੇ ਪਾਣੀ ਦੀ ਕੁਆਲਿਟੀ ਦਾ ਪੱਧਰ ਉਚਾ ਹੋਵੇ ਉਥੇ ਹੀ ਜਲ ਸਪਲਾਈ ਕਰਨ ਵਾਲੀਆਂ ਥਾਵਾਂ ’ਤੇ ਵੀ ਸਾਫ਼-ਸਫ਼ਾਈ ਨੂੰ ਤਵੱਜੋਂ ਦਿਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਭਰ ਵਿਚ ਜਿੰਨੇ ਵੀ ਪ੍ਰਾਜੈਕਟ ਚੱਲ ਰਹੇ ਹਨ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਕੇਂਦਰ ਸਰਕਾਰ, ਨਿਰਮਾਤਾ ਕੰਪਨੀਆਂ ਅਤੇ ਫ਼ੰਡ ਮੁਹਈਆ ਕਰਵਾਉਣ ਵਾਲੀਆਂ ਏਜੰਸੀਆਂ ਖਾਸ ਤੌਰ ’ਤੇ ਵਿਸ਼ਵ ਬੈਂਕ ਅਤੇ ਨਾਬਾਰਡ ਨਾਲ ਪੂਰਾ ਤਾਲਮੇਲ ਰਖਿਆ ਜਾਵੇ। 
   ਕਾਬਿਲੇਗ਼ੌਰ ਹੈ ਕਿ ਸਾਲ 2021 ਦੀ ਇਹ ਪਹਿਲੀ ਸਮੀਖਿਆ ਮੀਟਿੰਗ ਸੀ ਅਤੇ ਜਲ ਸਪਲਾਈ ਮੰਤਰੀ ਨੇ ਕਿਹਾ ਕਿ ਉਹ ਹੁਣ ਹਰ ਮਹੀਨੇ ਅਧਿਕਾਰੀਆਂ ਨਾਲ ਇਕ ਮੀਟਿੰਗ ਕਰਿਆ ਕਰਨਗੇ ਤਾਂ ਜੋ ਸਾਰੇ ਪ੍ਰਾਜੈਕਟਾਂ ਦੀ ਪ੍ਰਗਤੀ ਬਾਰੇ ਜਾਣਿਆਂ ਜਾ ਸਕੇ। ਇਸ ਮੌਕੇ ਅਧਿਕਾਰੀਆਂ ਨੇ ਮੰਤਰੀ ਨੂੰ ਦਸਿਆ ਕਿ ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਅਬੋਹਰ ਦੇ ਇਲਾਕੇ ਵਿਚ ਸ਼ੁਰੂ ਹੋਣ ਵਾਲੇ ਨਹਿਰੀ ਪਾਣੀ ਆਧਾਰਿਤ ਪ੍ਰਾਜੈਕਟ ਜਲਦ ਤਿਆਰ ਕੀਤੇ ਜਾ ਰਹੇ ਹਨ। ਫ਼ਿਰੋਜ਼ਪੁਰ ਵਾਲੇ ਪ੍ਰਾਜੈਕਟ (12 ਐਮਐਲਡੀ) ਨਾਲ ਇਲਾਕੇ ਦੇ 93 ਪਿੰਡਾਂ, ਫ਼ਾਜ਼ਿਲਕਾ ਵਾਲੇ ਪ੍ਰਾਜੈਕਟ (34 ਐਮਐਲਡੀ) ਨਾਲ 205 ਪਿੰਡਾਂ ਅਤੇ ਅਬੋਹਰ (63 ਐਮਐਲਡੀ) ਵਾਲੇ ਪ੍ਰਾਜੈਕਟ ਨਾਲ 115 ਪਿੰਡਾਂ ਨੂੰ ਲਾਭ ਪੁੱਜੇਗਾ। 

Advertisement