
ਪਿਛਲੇ ਚਾਰ ਪੰਜ ਸਾਲ ਤੋਂ ਸਾਊਦੀ ਅਰਬ ਵਿੱਚ ਡਰਾਈਵਰ ਸੀ ਮ੍ਰਿਤਕ ਮਲਕੀਤ ਸਿੰਘ
ਗੁਰਦਾਸਪੁਰ (ਨਿਤਿਨ ਲੁਥਰਾ) : ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਾਗੋਵਾਣੀ ਤੋਂ ਦੁੱਖ ਦੀ ਖ਼ਬਰ ਸਾਹਮਣੇ ਆਈ ਹੈ।ਸਾਊਦੀ ਅਰਬ ਦੇ ਵਿਚ ਰੋਜ਼ੀ ਰੋਟੀ ਕਮਾਉਣ ਗਏ ਨੌਜਵਾਨ ਮਲਕੀਤ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ ਅਤੇ ਇਸ ਖ਼ਬਰ ਦਾ ਪਤਾ ਲਗਦੇ ਹੀ ਸਾਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ।
accident accident
ਜਾਣਕਾਰੀ ਅਨੁਸਾਰ ਮ੍ਰਿਤਕ ਮਲਕੀਤ ਸਿੰਘ ਪਿਛਲੇ ਚਾਰ ਪੰਜ ਸਾਲ ਤੋਂ ਸਾਊਦੀ ਅਰਬ ਵਿੱਚ ਡਰਾਈਵਰ ਸੀ ਜੋ ਕਿ ਛੁੱਟੀ ਕੱਟ ਕੇ ਤਿੰਨ-ਚਾਰ ਮਹੀਨੇ ਪਹਿਲਾਂ ਸਊਦੀ ਅਰਬ ਗਿਆ ਸੀ।
accident accident
ਦੱਸ ਦੇਈਏ ਕਿ ਮਲਕੀਤ ਸਿੰਘ ਦਾ ਤਿੰਨ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ 10 ਜਨਵਰੀ ਨੂੰ ਮ੍ਰਿਤਕ ਦੇ ਘਰ ਬੇਟੇ ਨੇ ਜਨਮ ਲਿਆ ਸੀ। ਪਰ ਅਫ਼ਸੋਸ ਦੀ ਗੱਲ ਰਹੀ ਕਿ ਉਹ ਆਪਣੇ ਬੱਚੇ ਨੂੰ ਮਿਲ ਵੀ ਨਾ ਸਕਿਆ। ਉਨ੍ਹਾਂ ਦੇ ਭਰਾ ਬਲਕਾਰ ਸਿੰਘ ਨੇ ਦੱਸਿਆ ਕੀ ਸਾਡੀ ਕੱਲ ਗੱਲ ਹੋਈ ਸੀ ਤਾਂ ਉਹ ਠੀਕ ਠਾਕ ਸਨ ਪਰ ਬਾਅਦ ਵਿੱਚ ਪਤਾ ਲੱਗਾ ਕਿ ਐਕਸੀਡੈਂਟ ਦੌਰਾਨ ਉਸ ਦੀ ਮੌਤ ਹੋ ਗਈ ਹੈ।