ਵਿਧਾਨ ਸਭਾ ਚੋਣਾਂ : 25 ਜਨਵਰੀ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 
Published : Jan 23, 2022, 8:11 pm IST
Updated : Jan 23, 2022, 8:11 pm IST
SHARE ARTICLE
Election Commissioner
Election Commissioner

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ 2 ਫਰਵਰੀ ਨੂੰ, 4 ਫਰਵਰੀ ਨਾਮਜ਼ਦਗੀ ਵਾਪਿਸ ਲੈਣ ਦੀ ਆਖ਼ਰੀ ਮਿਤੀ 

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰੋਗਰਾਮ ਦਾ ਐਲਾਨ 8 ਜਨਵਰੀ, 2022 ਨੂੰ ਕਰ ਦਿੱਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ 17 ਜਨਵਰੀ, 2022 ਨੂੰ ਸੋਧ ਕੇ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 25 ਜਨਵਰੀ, 2022 (ਮੰਗਲਵਾਰ) ਨੂੰ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਸ਼ੁਰੂ ਹੋ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਭਰਨ ਦੀ ਆਖਿਰੀ ਮਿਤੀ 1 ਫਰਵਰੀ, 2022 (ਮੰਗਲਵਾਰ) ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ, 2022 (ਬੁੱਧਵਾਰ) ਨੂੰ ਹੋਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਆਖਿਰੀ ਮਿਤੀ 4 ਫਰਵਰੀ, 2022 (ਸ਼ੁੱਕਰਵਾਰ) ਹੈ।

Election 2021Election 2021

ਨਾਮਜ਼ਦਗੀ ਪੱਤਰ ਸਬੰਧਤ ਰਿਟਰਿਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਸਵੇਰੇ 11 ਵਜੇ ਤੋਂ 3 ਵਜੇ ਤੱਕ ਜ਼ਮ੍ਹਾਂ ਕਰਵਾਏ ਜਾ ਸਕਦੇ ਹਨ।  ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਫਾਰਮ 2ਬੀ ਵਿੱਚ ਭਰਿਆ ਜਾਣਾ ਹੈ ਅਤੇ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਇਸ ਦੀਆਂ ਖ਼ਾਲੀ ਕਾਪੀਆਂ ਉਪਲੱਬਧ ਹਨ। ਟਾਇਪ ਕੀਤੇ ਹੋਏ ਨਾਮਜ਼ਦਗੀ ਪੱਤਰ ਤੈਅਸ਼ੁਦਾ ਪ੍ਰਾਫਾਰਮੇ ਵਿੱਚ ਹੀ ਸਵੀਕਾਰ ਕੀਤੇ ਜਾਣਗੇ। 

ਡਾ. ਰਾਜੂ ਨੇ ਕਿਹਾ ਕਿ ਵਿਧਾਨ ਸਭਾ ਚੋਣ ਲੜਨ ਦਾ ਇੱਛੁਕ ਉਮੀਦਵਾਰ ਸੂਬੇ ਦੇ ਕਿਸੇ ਵੀ ਵਿਧਾਨ ਸਭਾ ਹਲਕੇ ਦਾ ਰਜਿਸਟਰਡ ਵੋਟਰ ਹੋਣਾ ਚਾਹੀਦਾ ਹੈ ਅਤੇ ਚੋਣ ਲੜਨ ਦੇ ਇਛੁੱਕ ਉਮੀਦਵਾਰ ਵੱਲੋਂ ਰਿਟਰਨਿੰਗ ਅਫ਼ਸਰ ਨੂੰ ਇਸ ਸਬੰਧੀ ਵੋਟਰ ਸੂਚੀ ਵਿੱਚ ਦਰਜ ਆਪਣੇ ਨਾਮ ਵਾਲੇ ਪੰਨੇ ਦੀ ਤਸਦੀਕਸ਼ੁਦਾ ਕਾਪੀ ਪੇਸ਼ ਕਰੇਗਾ।

Dr. S Karuna RajuDr. S Karuna Raju

ਇਸ ਤੋਂ ਇਲਾਵਾ ਭਾਰਤ ਦੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ ਜਾਂ ਪੁਸ਼ਟੀ ਕਰਨ ਸਬੰਧੀ ਤੈਅਸ਼ੁਦਾ ਫਾਰਮ ਵਿੱਚ ਸਬੰਧਤ ਰਿਟਰਨਿੰਗ ਅਫ਼ਸਰ ਜਾਂ ਭਾਰਤ ਚੋਣ ਕਮਿਸ਼ਨ ਵੱਲੋਂ ਤੈਅ ਵਿਅਕਤੀ ਕੋਲ ਪੇਸ਼ ਕਰਨਾ ਹੋਵੇਗਾ। ਇਹ ਪੁਸ਼ਟੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਪਹਿਲਾਂ ਕਰਨੀ ਜ਼ਰੂਰੀ ਹੈ। 

ਮੁੱਖ ਚੋਣ ਅਫ਼ਸਰ, ਪੰਜਾਬ ਨੇ ਦੱਸਿਆ ਕਿ ਮਿਤੀ 26 ਜਨਵਰੀ, 2022 ਨੈਗੋਸ਼ੀਏਬਲ ਇੰਸਟਰੁਮੈਂਟਸ ਐਕਟ 1881 ਅਧੀਨ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ। ਮਿਤੀ 30 ਜਨਵਰੀ, 2022 ਜੋ ਕਿ ਐਤਵਾਰ ਨੈਗੋਸ਼ੀਏਬਲ ਇੰਸਟਰੁਮੈਂਟਸ ਐਕਟ 1881 ਅਧੀਨ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਰਾਜ ਵਿੱਚ ਚੋਣਾਂ ਦੇ ਐਲਾਨ ਨਾਲ ਹੀ ਅਦਰਸ਼ ਚੋਣ ਜ਼ਾਬਤਾ 8 ਜਨਵਰੀ, 2022 ਨੂੰ ਹੀ ਲਾਗੂ ਹੋ ਗਿਆ ਸੀ, ਜੋ ਕਿ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਾਰੀ ਰਹੇਗਾ। 

Dr. Karuna RajuDr. Karuna Raju

ਉਨਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ ਕੁੱਲ 21275066 ਰਜਿਸਟਰਡ ਵੋਟਰ ਹਨ, ਜਿਨਾਂ ਵਿੱਚ 11187857 ਪੁਰਸ਼, 10086514 ਮਹਿਲਾ, 695 ਵੋਟਰ ਤੀਜੇ ਲਿੰਗ, 144667 ਪੀ.ਡਬਲਿਯੂ.ਡੀ ਵੋਟਰ ਅਤੇ 110163 ਸਰਵਿਸ ਵੋਟਰ, 1601 ਐਨ.ਆਰ.ਆਈ. ਵੋਟਰ ਅਤੇ 513229 ਵੋਟਰ 80 ਸਾਲ ਤੋਂ ਵੱਧ ਉਮਰ ਦੇ ਹਨ।

ਇਸ ਤੋਂ ਇਲਾਵਾ ਸੂਬੇ ਵਿੱਚ 14751 ਪੋਲਿੰਗ ਥਾਵਾਂ ਉੱਤੇ 24740 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਪੰਜਾਬ  ਰਾਜ ਵਿੱਚ ਵੋਟਾਂ ਵਾਲੇ ਦਿਨ ਸਾਰੇ ਬੂਥਾਂ ਤੋਂ ਵੈਬ-ਕਾਸਟਿੰਗ ਕੀਤੀ ਜਾਵੇਗੀ। ਵੋਟਾਂ ਪਾਉਣ ਦੀ ਪ੍ਰਕਿਰਿਆ ਮਿਤੀ 20 ਫਰਵਰੀ, 2022 (ਐਤਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਜਦਕਿ ਵੋਟਾਂ ਦੀ ਗਿਣਤੀ ਮਿਤੀ 10 ਮਾਰਚ, 2022 (ਵੀਰਵਾਰ) ਨੂੰ  ਸ਼ੁਰੂ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement