ਨੰੂਹ ਹੀ ਨਿਕਲੀ ਸੱਸ ਦੀ ਕਾਤਲ, ਗਿ੍ਫ਼ਤਾਰ
Published : Jan 23, 2022, 7:36 am IST
Updated : Jan 23, 2022, 7:36 am IST
SHARE ARTICLE
image
image

ਨੰੂਹ ਹੀ ਨਿਕਲੀ ਸੱਸ ਦੀ ਕਾਤਲ, ਗਿ੍ਫ਼ਤਾਰ

ਪਟਿਆਲਾ, 22 ਜਨਵਰੀ (ਪ.ਪ.) : ਲੰਘੇ ਦਿਨੀਂ ਤਫ਼ਜਲਪੁਰਾ ਵਿਖੇ ਦਿਨ-ਦਿਹਾੜੇ 70 ਸਾਲਾ ਇਕ ਬਜ਼ੁਰਗ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ | ਪੁਲਿਸ ਨੇ ਤਿੰਨ ਦਿਨਾਂ ਅੰਦਰ ਹੀ ਮਾਮਲਾ ਸੁਲਝਾਉਣ ਦਾ ਦਾਅਵਾ ਕੀਤਾ ਹੈ | ਪੁਲਿਸ ਜਾਂਚ 'ਚ ਔਰਤ ਦੀ ਨੂੰ ਹ ਵਲੋਂ ਉਸ ਦਾ ਕਤਲ ਕਰਨ ਦਾ ਖੁਲਾਸਾ ਕੀਤਾ ਗਿਆ ਹੈ | ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਸਿਟੀ-2 ਨੇ ਦਸਿਆ ਕਿ ਲੰਘੇ ਦਿਨੀਂ ਬਜ਼ੁਰਗ ਔਰਤ ਦੇ ਕਤਲ ਦੇ ਮਾਮਲੇ ੱਚ ਐਸਐਸਪੀ ਡਾ. ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ ਅਰਬਨ ਅਸਟੇਟ ਪੁਲਿਸ ਦੀ ਟੀਮ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਤਿੰਨ ਦਿਨਾਂ ਦੇ ਅੰਦਰ ਹੀ ਕਤਲ ਦੀ ਗੁੱਥੀ ਨੂੰ  ਸੁਲਝਾ ਲਿਆ ਗਿਆ ਹੈ | ਬਜ਼ੁਰਗ ਔਰਤ ਦਾ ਕਤਲ ਉਸ ਦੀ ਨੂੰ ਹ ਮੁਲਜ਼ਮ ਨਿਰਮਲ ਕੌਰ ਵਲੋਂ ਕਪੜੇ ਧੋਣ ਵਾਲੀ ਥਾਪੀ ਦੇ ਨਾਲ ਕਤਲ ਕਰ ਦਿਤਾ ਗਿਆ ਸੀ | ਦਸਣਾ ਬਣਦਾ ਹੈ ਕਿ ਲੰਘੇ ਦਿਨ ਘਰ ਵਿਚ ਹੀ ਬਜ਼ੁਰਗ ਔਰਤ ਦਾ ਕਤਲ ਕਰ ਦਿਤਾ ਸੀ ਤੇ ਘਰ 'ਚੋਂ ਕਰੀਬ 20 ਹਜ਼ਾਰ ਰੁਪਏ ਦੀ ਨਕਦੀ ਅਤੇ ਕੱੁਝ ਗਹਿਣੇ ਚੋਰੀ ਕਰ ਲਈ ਸ਼ਿਕਾਇਤ ਦਿਤੀ ਗਈ ਸੀ |

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement