ਪੰਜਾਬ ਵਿਚ ਖੁੱਲ੍ਹਣਗੇ 500 ਹੋਰ ਆਮ ਆਦਮੀ ਕਲੀਨਿਕ , 27 ਜਨਵਰੀ ਨੂੰ ਅੰਮ੍ਰਿਤਸਰ ਤੋਂ ਹੋਵੇਗੀ ਸ਼ੁਰੂਆਤ
Published : Jan 23, 2023, 10:05 am IST
Updated : Jan 23, 2023, 10:06 am IST
SHARE ARTICLE
500 more Aam Aadmi clinics will be opened in Punjab
500 more Aam Aadmi clinics will be opened in Punjab

ਮੁੱਖ ਮੰਤਰੀ ਭਗਵੰਤ ਮਾਨ 27 ਜਨਵਰੀ ਨੂੰ ਅੰਮ੍ਰਿਤਸਰ ਤੋਂ ਕਰਨਗੇ ਸ਼ੁਰੂਆਤ

 

ਚੰਡੀਗੜ੍ਹ: ਪੰਜਾਬ ਵਿਚ ਸਿਹਤ ਖੇਤਰ ਨੂੰ ਮਜ਼ਬੂਤ ​​ਕਰਨ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿਚ 27 ਜਨਵਰੀ ਨੂੰ 500 ਹੋਰ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਜਾਣਗੇ। ਇਸ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਤੋਂ ਕਰਨਗੇ। ਇਸ ਦੇ ਲਈ ਸਥਾਨਕ ਵਿਧਾਇਕਾਂ ਸਮੇਤ ਹੋਰ ਆਗੂਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਇਹ ਵੀ ਪੜ੍ਹੋ: ਸਿੱਖ ਨੌਜਵਾਨ ਨੇ ਲਗਾਤਾਰ 120 ਘੰਟੇ ਤਬਲਾ ਵਜਾ ਕੇ ਬਣਾਇਆ ਰਿਕਾਰਡ 

ਮੁੱਖ ਮੰਤਰੀ ਇਸ ਸਮੇਂ ਦੋ ਦਿਨਾਂ ਮੁੰਬਈ ਦੌਰੇ 'ਤੇ ਹਨ। ਉਹ ਅੱਜ ਪੰਜਾਬ ਪਰਤ ਸਕਦੇ ਹਨ। ਆਉਣ ਵਾਲੇ ਦਿਨਾਂ ਵਿਚ 26 ਜਨਵਰੀ ਨੂੰ ਮੁੱਖ ਮੰਤਰੀ ਦੇ ਨਿਸ਼ਚਿਤ ਪ੍ਰੋਗਰਾਮ ਤੋਂ ਇਲਾਵਾ ਪੰਜਾਬ ਵਿਚ ਉਹਨਾਂ ਦੇ ਕਈ ਹੋਰ ਪ੍ਰੋਗਰਾਮ ਹਨ। ਇਸ ਤੋਂ ਬਾਅਦ 27 ਜਨਵਰੀ ਨੂੰ ਅੰਮ੍ਰਿਤਸਰ ਵਿਚ 500 ਆਮ ਆਦਮੀ ਕਲੀਨਿਕ ਖੋਲ੍ਹਣ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਵਿਚ ਅੱਜ ਬਦਲੇਗਾ ਮੌਸਮ ਦਾ ਮਿਜਾਜ਼, ਅਗਲੇ ਤਿੰਨ ਦਿਨ ਬਾਰਸ਼ ਪੈਣ ਦੀ ਸੰਭਾਵਨਾ

ਪਹਿਲੇ ਪੜਾਅ ਵਿਚ ਸਿਹਤ ਵਿਭਾਗ ਨੇ 521 ਪੀਐਚਸੀ ਦੀ ਸੂਚੀ ਤਿਆਰ ਕੀਤੀ ਸੀ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਅਪਗ੍ਰੇਡ ਕੀਤਾ ਜਾਣਾ ਸੀ। ਮੁੱਖ ਮੰਤਰੀ ਨੇ ਪਹਿਲਾਂ ਇਹਨਾਂ ਕਲੀਨਿਕਾਂ ਨੂੰ 26 ਜਨਵਰੀ 2023 ਨੂੰ ਸ਼ੁਰੂ ਕਰਨ ਦੀ ਗੱਲ ਕਹੀ ਸੀ ਪਰ ਗਣਤੰਤਰ ਦਿਵਸ ਕਾਰਨ ਹੁਣ ਇਸ ਨੂੰ 27 ਜਨਵਰੀ ਨੂੰ ਸ਼ੁਰੂ ਕੀਤਾ ਜਾਵੇਗਾ। ਇਹ ਕਲੀਨਿਕ ਸੂਬੇ ਦੇ ਪਿੰਡਾਂ ਅਤੇ ਕਸਬਿਆਂ ਵਿਚ ਸਥਿਤ ਪੀਐਚਸੀਜ਼ ਦੀਆਂ ਪਹਿਲਾਂ ਤੋਂ ਮੌਜੂਦ ਇਮਾਰਤਾਂ ਵਿਚ ਖੋਲ੍ਹੇ ਜਾਣਗੇ। ਇੱਥੇ ਇਹਨਾਂ ਇਮਾਰਤਾਂ ਨੂੰ ਨਵੇਂ ਉਪਕਰਨਾਂ ਅਤੇ ਬੁਨਿਆਦੀ ਢਾਂਚੇ ਨਾਲ ਅਪਗ੍ਰੇਡ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਵਿਆਹ ਦੇ ਬੰਧਨ ’ਚ ਬੱਝੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਹਰਜੀਤ ਸਿੰਘ ਤੁਲੀ

ਸਿਹਤ ਵਿਭਾਗ ਵੱਲੋਂ ਪਹਿਲਾਂ ਤਿਆਰ ਕੀਤੇ ਪ੍ਰਸਤਾਵ ਅਨੁਸਾਰ ਅੰਮ੍ਰਿਤਸਰ ਵਿਚ 44 ਕਲੀਨਿਕ ਖੋਲ੍ਹੇ ਜਾਣਗੇ। ਲੁਧਿਆਣਾ ਵਿਚ 47, ਪਟਿਆਲਾ ਵਿਚ 40, ਜਲੰਧਰ ਵਿਚ 37, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿਚ 33-33, ਬਠਿੰਡਾ ਵਿਚ 24, ਸੰਗਰੂਰ ਵਿਚ 26, ਫਾਜ਼ਿਲਕਾ ਵਿਚ 22, ਫਿਰੋਜ਼ਪੁਰ, ਐਸਏਐਸ ਨਗਰ ਅਤੇ ਮੁਕਤਸਰ ਵਿਚ 19-19 ਅਤੇ ਕੁਝ ਹੋਰ ਥਾਵਾਂ ’ਤੇ ਕਲੀਨਿਕ ਖੋਲ੍ਹੇ ਜਾਣਗੇ।

ਇਹ ਵੀ ਪੜ੍ਹੋ: ਅਮਰੀਕਾ ਵਿਚ ਵਧਿਆ ਪੰਜਾਬੀ ਭਾਈਚਾਰੇ ਦਾ ਮਾਣ, ਮੈਨਟੀਕਾ ਸ਼ਹਿਰ ਦੇ ਮੇਅਰ ਬਣੇ ਜਲੰਧਰ ਦੇ ਗੁਰਮਿੰਦਰ ਸਿੰਘ

ਇਸ ਤੋਂ ਪਹਿਲਾਂ 15 ਅਗਸਤ 2022 ਨੂੰ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ। ਇਹਨਾਂ ਨਾਲ ਸਬੰਧਤ ਸਰਕਾਰੀ ਅੰਕੜਿਆਂ ਅਨੁਸਾਰ 100 (65 ਸ਼ਹਿਰੀ ਅਤੇ 35 ਪੇਂਡੂ) ਆਮ ਆਦਮੀ ਕਲੀਨਿਕਾਂ ਵਿਚ ਰੋਜ਼ਾਨਾ 7 ਹਜ਼ਾਰ ਤੋਂ ਵੱਧ ਮਰੀਜ਼ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ। ਮੌਜੂਦਾ ਸਮੇਂ ਵਿਚ ਇਹ ਕਲੀਨਿਕ 100 ਕਿਸਮ ਦੀਆਂ ਦਵਾਈਆਂ ਅਤੇ 41 ਬੁਨਿਆਦੀ ਲੈਬ ਟੈਸਟਾਂ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement